ਲਾਇਨਜ਼ ਕਲੱਬ ਬੇਗੋਵਾਲ ਸੇਵਾ ਦੀ ਵਿਸ਼ੇਸ਼ ਮੀਟਿੰਗ ਹੋਈ ਲਾਇਨਜ਼ ਕਲੱਬ ਬੇਗੋਵਾਲ ਸੇਵਾ ਦੀ ਵਿਸ਼ੇਸ਼ ਮੀਟਿੰਗ ਹੋਈ
Publish Date: Mon, 02 Nov 2026 07:47 PM (IST)
Updated Date: Mon, 02 Nov 2026 07:50 PM (IST)
ਸਮਾਜ ਸੇਵੀ ਕੰਮਾਂ ਨੂੰ ਹੋਰ ਉਤਸ਼ਾਹ ਨਾਲ ਕਰਨ ਲਈ ਮੈਂਬਰਾਂ ਨੇ ਪ੍ਰਗਟਾਈ ਸਹਿਮਤੀ ਅੰਮ੍ਰਿਤਪਾਲ ਬਾਜਵਾ ਪੰਜਾਬੀ ਜਾਗਰਣ ਬੇਗੋਵਾਲ : ਸਮਾਜ ਸੇਵੀ ਸੰਸਥਾ ਲਾਇਨਜ਼ ਕਲੱਬ ਬੇਗੋਵਾਲ ਸੇਵਾ ਦੀ ਇੱਕ ਵਿਸ਼ੇਸ਼ ਮੀਟਿੰਗ ਕਲੱਬ ਦੇ ਪ੍ਰਧਾਨ ਦਰਸ਼ਨ ਸਿੰਘ ਮੁਲਤਾਨੀ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਕਲੱਬ ਦੇ ਸਮੂਹ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਸਮਾਜ ਸੇਵਾ ਨਾਲ ਸਬੰਧਤ ਵੱਖ-ਵੱਖ ਕਾਰਜਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੈਂਬਰਾਂ ਨੇ ਸਮਾਜ ਦੀ ਭਲਾਈ ਲਈ ਕੀਤੇ ਜਾ ਰਹੇ ਸੇਵਾ ਕਾਰਜਾਂ ਨੂੰ ਹੋਰ ਉਤਸ਼ਾਹ ਨਾਲ ਅੱਗੇ ਵਧਾਉਣ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਸਮੂਹ ਮੈਂਬਰਾਂ ਨੇ ਸਮਾਜ ਸੇਵੀ ਕਾਰਜਾਂ ਨੂੰ ਨਿਰੰਤਰ ਜਾਰੀ ਰੱਖਣ ਤੇ ਲੋਕ ਭਲਾਈ ਦੇ ਕੰਮਾਂ ਵਿੱਚ ਵੱਧ-ਚੜ੍ਹ ਕੇ ਯੋਗਦਾਨ ਪਾਉਣ ਲਈ ਸਹਿਮਤੀ ਪ੍ਰਗਟਾਈ। ਕਲੱਬ ਦੇ ਮੈਂਬਰਾਂ ਨੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਲੋੜਵੰਦਾਂ ਦੀ ਸਹਾਇਤਾ ਕਰਨ ਤੇ ਸਮਾਜ ਸੇਵਾ ਦੇ ਉਦੇਸ਼ ਨੂੰ ਅੱਗੇ ਵਧਾਉਣ ਦਾ ਸੰਕਲਪ ਲਿਆ। ਉਨਾਂ ਨੇ ਦਿਵਾਲੀ ਦੇ ਤਿਉਹਾਰ ਮੌਕੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਾਰ ਪ੍ਰਦੂਸ਼ਣ ਰਹਿਤ ਦਿਵਾਲੀ ਮਨਾਉਣ ਤਾਂ ਜੋ ਕਿ ਪ੍ਰਦੂਸ਼ਣ ਨਾ ਵਧ ਸਕੇ ਤੇ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਅੱਗੇ ਆਉਣ ਲਈ ਕਿਹਾ। ਇਸ ਮੌਕੇ ਕਲੱਬ ਪ੍ਰਧਾਨ ਦਰਸ਼ਨ ਸਿੰਘ ਮੁਲਤਾਨੀ ਤੋਂ ਇਲਾਵਾ ਸੈਕਟਰੀ ਚੰਕੀ ਸਧਾਣਾ, ਪੀਆਰਓ ਮਾਨ ਸਿੰਘ, ਸਿਮਰਜੀਤ ਸਿੰਘ, ਜਤਿੰਦਰ ਸਿੰਘ, ਲਖਵੀਰ ਸਿੰਘ, ਕੈਪਟਨ ਜੋਗਾ ਸਿੰਘ ਹੋਰ ਮੈਂਬਰ ਹਾਜ਼ਰ ਸਨ।