ਵਿਦਿਆਰਥਣ ਦੇਵਿਕਾ ਨੇ ਕਾਲਜ ਦਾ ਨਾਂ ਰੌਸ਼ਨ ਕੀਤਾ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦੀ ਵਿਦਿਆਰਥਣ ਨੇ ਕਾਲਜ ਦਾ ਨਾਂ ਰੌਸ਼ਨ ਕੀਤਾ
Publish Date: Wed, 02 Sep 2026 07:08 PM (IST)
Updated Date: Thu, 03 Sep 2026 04:01 AM (IST)
ਕੈਪਸ਼ਨ : 2ਕੇਪੀਟੀ18 ਮਿੱਠੜਾ ਕਾਲਜ ਦੇ ਪ੍ਰਿੰਸੀਪਲ ਡਾ.ਜਗਸੀਰ ਸਿੰਘ ਬਰਾੜ ਵਿਦਿਆਰਥਣ ਦੇਵਿਕਾ ਨੂੰ ਸਨਮਾਨਿਤ ਕਰਦੇ ਹੋਏ । ਕੁਲਵਿੰਦਰ ਸਿੰਘ ਲਾਡੀ ਪੰਜਾਬੀ ਜਾਗਰਣ ਫੱਤੂਢੀਂਗਾ : ਬੇਬੇ ਨਾਨਕੀ ਯੂਨੀਵਰਸਿਟੀ ਕਾਲਜ, ਮਿੱਠੜਾ (ਕਪੂਰਥਲਾ) ਦੀ ਬੀ.ਕਾਮ ਭਾਗ ਪਹਿਲਾ ਦੀ ਵਿਦਿਆਰਥਣ ਦੇਵਿਕਾ ਨੇ ਮਾਣਮੱਤੀ ਪ੍ਰਾਪਤੀ ਕੀਤੀ ਹੈ। ਦੇਵਿਕਾ ਨੇ ਬੈਡਮਿੰਟਨ ਐਸੋਸੀਏਸ਼ਨ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵੱਲੋਂ ਐੱਲ.ਪੀ.ਯੂ, ਫਗਵਾੜਾ ਵਿਖੇ ਕਰਵਾਏ ਗਏ ਅੰਡਰ-19 ਬੈਡਮਿੰਟਨ ਮੁਕਾਬਲਿਆਂ ਵਿੱਚ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ। ਇਸ ਮੁਕਾਬਲੇ ’ਚ ਪੰਜਾਬ ਦੇ ਵੱਖ-ਵੱਖ ਕਾਲਜਾਂ ਦੇ ਖਿਡਾਰੀਆਂ ਨੇ ਭਾਗ ਲਿਆ ਸੀ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਜੇਤੂ ਵਿਦਿਆਰਥਣ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਡਾ ਕਾਲਜ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ’ਚ ਵੀ ਲਗਾਤਾਰ ਮੌਕੇ ਪ੍ਰਦਾਨ ਕਰਨ ਲਈ ਯਤਨਸ਼ੀਲ ਹੈ ਅਤੇ ਭਵਿੱਖ ’ਚ ਵੀ ਅਜਿਹੇ ਹੋਣਹਾਰ ਵਿਦਿਆਰਥੀਆਂ ਨੂੰ ਹਰ ਸੰਭਵ ਸਹੂਲਤ ਦਿੱਤੀ ਜਾਵੇਗੀ। ਇਸ ਮੌਕੇ ਕਾਮਰਸ ਵਿਭਾਗ ਦੇ ਮੁਖੀ ਡਾ. ਪਰਮਜੀਤ ਕੌਰ ਨੇ ਵੀ ਦੇਵਿਕਾ ਦੀ ਇਸ ਪ੍ਰਾਪਤੀ ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਉਸਨੂੰ ਵਧਾਈ ਦਿੱਤੀ। ਕਾਲਜ ਦੇ ਸਮੂਹ ਸਟਾਫ ਤੇ ਵਿਦਿਆਰਥੀਆਂ ਵੱਲੋਂ ਦੇਵਿਕਾ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।