
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਇੱਕ ਪੇੜ ਦੇਸ਼ ਦੇ ਨਾਮ: ਆਜ਼ਾਦੀ ਦਿਵਸ ਮੌਕੇ ਅਰੋਮਾ ਇੰਸਟੀਚਿਊਟ ਵੱਲੋਂ 15 ਬੂਟੇ ਲਗਾਏ

ਵਿਜੇ ਸੋਨੀ ਪੰਜਾਬੀ ਜਾਗਰਣ
ਫਗਵਾੜਾ : ਆਜ਼ਾਦੀ ਦਿਵਸ 2026 ਦੇ ਮੌਕੇ ’ਤੇ ਵਾਤਾਵਰਣ ਸੰਭਾਲ ਤੇ ਦੇਸ਼ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਅਰੋਮਾ ਇੰਸਟੀਚਿਊਟ ਵੱਲੋਂ “ਇੱਕ ਪੇੜ ਦੇਸ਼ ਦੇ ਨਾਮ” ਮੁਹਿੰਮ ਤਹਿਤ 15 ਬੂਟੇ ਲਗਾਏ ਗਏ। ਇਹ 15 ਬੂਟੇ 15 ਅਗਸਤ ਭਾਵ ਭਾਰਤ ਦੇ ਆਜ਼ਾਦੀ ਦਿਵਸ ਨੂੰ ਸਮਰਪਿਤ ਕੀਤੇ ਗਏ। ਇਸ ਮੌਕੇ ਇੰਸਟੀਚਿਊਟ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਮਿਲ ਕੇ ਅਕੈਡਮੀ ਦੇ ਪਰਿਸਰ ਵਿੱਚ ਬੂਟੇ ਲਗਾਏ ਤੇ ਇਨ੍ਹਾਂ ਦੀ ਸੰਭਾਲ ਦਾ ਸੰਕਲਪ ਲਿਆ। ਇਸ ਉਪਰਾਲੇ ਦਾ ਮੁੱਖ ਉਦੇਸ਼ ਨੌਜਵਾਨਾਂ ਵਿੱਚ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਸਮਾਜ ਤੇ ਦੇਸ਼ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਣ ਲਈ ਪ੍ਰੇਰਿਤ ਕਰਨਾ ਸੀ।
ਉਨ੍ਹਾਂ ਕਿਹਾ ਕਿ ਅਜਿਹੇ ਸਮਾਜਿਕ ਤੇ ਵਾਤਾਵਰਣ-ਕੇਂਦਰਿਤ ਪ੍ਰੋਗਰਾਮ ਨੌਜਵਾਨ ਪੀੜ੍ਹੀ ਵਿੱਚ ਜਾਗਰੂਕਤਾ, ਜ਼ਿੰਮੇਵਾਰੀ ਤੇ ਦੇਸ਼ ਪ੍ਰਤੀ ਸਮਰਪਣ ਦੀ ਭਾਵਨਾ ਪੈਦਾ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਅਰੋਮਾ ਇੰਸਟੀਚਿਊਟ ਵੱਲੋਂ ਕਿਹਾ ਗਿਆ ਕਿ ਆਜ਼ਾਦੀ ਦਿਵਸ ਸਿਰਫ਼ ਦੇਸ਼ ਦੀ ਆਜ਼ਾਦੀ ਦਾ ਜਸ਼ਨ ਮਨਾਉਣ ਦਾ ਦਿਨ ਨਹੀਂ, ਸਗੋਂ ਦੇਸ਼ ਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਵੀ ਮੌਕਾ ਹੈ।