ਹਫਤਾਵਰੀ ਧਾਰਮਿਕ ਸਮਾਗਮ ਕਰਵਾਇਆ
ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਹਫਤਾਵਰੀ ਧਾਰਮਿਕ ਸਮਾਗਮ ਕਰਵਾਇਆ ਗਿਆ ।
Publish Date: Tue, 05 May 2026 07:05 PM (IST)
Updated Date: Tue, 05 May 2026 07:08 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਗੁਰਦੁਆਰਾ ਸੁਖਚੈਨਆਣਾ ਸਾਹਿਬ ਵੱਲੋਂ ਸਮੂਹ ਸਾਧ ਸੰਗਤ ਦੇ ਭਰਪੂਰ ਸਹਿਯੋਗ ਨਾਲ ਹਫਤਾਵਰੀ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਭਾਈ ਜਗਤਾਰ ਸਿੰਘ ਖਾਲਸਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸ੍ਰੀ ਅੰਮ੍ਰਿਤਸਰ ਸਾਹਿਬ ਵਾਲੇ, ਭਾਈ ਅੰਮ੍ਤਿਪਾਲ ਸਿੰਘ ਕਥਾ ਵਾਚਕ, ਭਾਈ ਗੁਰਦਿੱਤ ਸਿੰਘ ਫਗਵਾੜੇ ਵਾਲੇ, ਭਾਈ ਸ਼ਮਸ਼ੇਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸੁਖਚੈਨਆਣਾ ਸਾਹਿਬ ਆਦਿ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ। ਇਸ ਮੌਕੇ ਨਰਿੰਦਰ ਸਿੰਘ ਮੈਨੇਜਰ, ਜਥੇਦਾਰ ਜਰਨੈਲ ਸਿੰਘ ਵਾਹਦ, ਜਤਿੰਦਰ ਸਿੰਘ ਖਾਲਸਾ ਪ੍ਰਧਾਨ, ਬਾਬਾ ਜ਼ੋਰਾਵਰ ਸਿੰਘ-ਬਾਬਾ ਫਤਿਹ ਸਿੰਘ ਵੈੱਲਫੇਅਰ ਸੁਸਾਇਟੀ (ਰਜ਼ਿ) ਫਗਵਾੜਾ, ਹਰਵਿੰਦਰ ਸਿੰਘ ਬਾਵਾ, ਗੁਰਮੀਤ ਸਿੰਘ ਰਾਵਲਪਿੰਡੀ, ਅਵਤਾਰ ਸਿੰਘ ਮੰਗੀ, ਫਤਿਹ ਸਿੰਘ, ਪਲਵਿੰਦਰ ਸਿੰਘ ਲਾਡੀ, ਗੁਰਦੀਪ ਸਿੰਘ ਖੇੜਾ, ਜਸਵਿੰਦਰ ਸਿੰਘ ਘੁੰਮਣ, ਸਤਨਾਮ ਸਿੰਘ ਅਰਸ਼ੀ, ਤਰਸੇਮ ਸਿੰਘ, ਭਾਈ ਬਲਵਿੰਦਰ ਸਿੰਘ ਹੈੱਡ ਗ੍ਰੰਥੀ, ਭਾਈ ਅੰਮ੍ਰਿਤਪਾਲ ਸਿੰਘ, ਸ੍ਰੀ ਜਗਨਨਾਥ, ਜਸਵੀਰ ਸਿੰਘ ਢਿੱਲੋਂ, ਅਮਰਜੀਤ ਸਿੰਘ ਬੱਬਲੀ, ਅਰਵਿੰਦਰ ਸਿੰਘ ਨੀਟਾ, ਜਸਵੀਰ ਸਿੰਘ ਸੱਗੂ ਆਦਿ ਹਾਜ਼ਰ ਸਨ। ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।