ਲਖਵੀਰ ਸਿੰਘ ਲੱਖੀ/ਕੁਲਬੀਰ ਸਿੰਘ ਮਿੰਟੂ, ਸੁਲਤਾਨਪੁਰ ਲੋਧੀ : ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ ਅਰਬਨ ਅਸਟੇਟ ਪੁੱਡਾ ਕਾਲੋਨੀ ਦੇ ਨਜ਼ਦੀਕ ਸਕੂਟਰੀ 'ਤੇ ਜਾ ਰਹੀਆਂ ਦੋ ਅੌਰਤਾਂ ਕੋਲੋਂ 2 ਮੋਟਰਸਾਈਕਲ ਸਵਾਰ ਲੁਟੇਰੇ ਕੰਨਾਂ 'ਚ ਪਾਈਆਂ ਵਾਲੀਆਂ ਝਪਟ ਕੇ ਫਰਾਰ ਹੋ ਗਏ। ਪੀੜਤ ਅੌਰਤ ਗੁਰਮੀਤ ਕੌਰ ਪਤਨੀ ਅਜੀਤ ਸਿੰਘ ਸਾਬਕਾ ਸਰਪੰਚ ਵਾਸੀ ਅਦਾਲਤ ਚੱਕ ਨੇ ਦੱਸਿਆ ਕਿ ਉਹ ਆਪਣੀ ਨੂੰਹ ਨਾਲ ਸਕੂਟਰੀ 'ਤੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੀਆਂ ਸਨ ਤਾਂ ਜਦੋਂ ਉਹ ਪੱੁਡਾ ਕਾਲੋਨੀ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਦੇ ਘਰ ਨੇੜੇ ਸੜਕ 'ਤੇ ਪੁੱਜੀਆਂ ਤਾਂ ਪਿਛਲੇ ਪਾਸੋਂ ਇਕ ਮੋਟਰਸਾਈਕਲ 'ਤੇ ਸਵਾਰ 2 ਨੌਜਵਾਨ ਝਪਟ ਮਾਰ ਕੇ ਉਸ ਦੇ ਕੰਨਾਂ ਵਿਚੋਂ ਵਾਲੀਆਂ ਝਪਟ ਕੇ ਫਰਾਰ ਹੋ ਗਏ। ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਹੈ। ਪੁਲਿਸ ਨੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਅੌਰਤਾਂ ਨੇ ਸ਼ਿਕਾਇਤ ਦਰਜ ਕਰਵਾਈ ਹੈ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ।