ਟੱਕਰ ’ਚ ਜ਼ਖਮੀ ਨੌਜਵਾਨ ਦੀ ਹੋਈ ਮੌਤ
ਕੁਝ ਦਿਨ ਪਹਿਲਾਂ ਮੋਟਰਸਾਈਕਲ ਕਾਰ ਦੀ ਹੋਈ ਜ਼ੋਰਦਾਰ ਟੱਕਰ ਵਿਚ ਗੰਭੀਰ ਜਖਮੀ ਹੋਏ ਨੌਜਵਾਨ ਦੀ ਮੌਤ
Publish Date: Thu, 26 Nov 2026 08:59 PM (IST)
Updated Date: Thu, 26 Nov 2026 09:01 PM (IST)
ਸੁਖਜਿੰਦਰ ਸਿੰਘ ਮੁਲਤਾਨੀ, ਪੰਜਾਬੀ ਜਾਗਰਣ ਭੁਲੱਥ : ਸਬ-ਡਿਵੀਜ਼ਨ ਭੁਲੱਥ ਦੇ ਅਧੀਨ ਆਉਂਦੇ ਪਿੰਡ ਰਾਏਪੁਰ ਪੀਰ ਬਖਸ਼ ਵਾਲਾ ਦੇ ਨਜ਼ਦੀਕ ਕੁਝ ਦਿਨ ਪਹਿਲਾਂ ਮਕਸੂਦਪੁਰ ਰੋਡ ’ਤੇ ਬੁਲੇਟ ਮੋਟਰਸਾਈਕਲ ਤੇ ਕਾਰ ’ਚ ਭਿਆਨਕ ਟੱਕਰ ਹੋਈ ਸੀ। ਇਸ ਹਾਦਸੇ ਦੌਰਾਨ ਭੁਲੱਥ ਦੇ ਨਾਲ ਲੱਗਦੇ ਮੁਹੱਲਾ ਕਮਰਾਏ ਦੇ ਵਸਨੀਕ ਮੋਟਰਸਾਈਕਲ ਸਵਾਰ ਨੌਜਵਾਨ ਵਰਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਕਮਰਾਏ ਭਿਆਨਕ ਟੱਕਰ ਕਰਕੇ ਗੰਭੀਰ ਜ਼ਖਮੀ ਹੋ ਗਿਆ ਸੀ, ਜਿਸ ਨੂੰ ਬਾਅਦ ਵਿੱਚ ਜਲੰਧਰ ਦੇ ਇੱਕ ਨਿੱਜੀ ਸੱਤਿਅਮ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ ਸੀ, ਜਿਸ ਦੀ ਬੀਤੀ ਸ਼ਾਮ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਪ੍ਰਾਪਤ ਜਾਣਕਾਰੀ ਅਨੁਸਾਰ ਭੁਲੱਥ ਪੁਲਿਸ ਵੱਲੋਂ ਵੀ ਬੀਤੇ ਇਕ ਹਫ਼ਤੇ ਦੌਰਾਨ ਕਾਰ ਚਾਲਕ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਨਹੀਂ ਕੀਤੀ, ਜਿਸ ਕਾਰਨ ਵੀ ਪਰਿਵਾਰ ਵਿੱਚ ਰੋਸ ਪਾਇਆ ਜਾ ਰਿਹਾ ਸੀ। ਬੀਤੀ ਰਾਤ ਵਰਿੰਦਰ ਸਿੰਘ ਦੀ ਮੌਤ ਤੋਂ ਬਾਅਦ ਭੁਲੱਥ ਪੁਲਿਸ ਨੇ ਸੁਖਵਿੰਦਰ ਸਿੰਘ ਪੁੱਤਰ ਮਾਨ ਸਿੰਘ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।