ਪਰੇਸ਼ਾਨ ਨੌਜਵਾਨ ਵੱਲੋਂ ਖੁਦਕੁਸ਼ੀ
ਫਗਵਾੜਾ ਦੇ ਨਜ਼ਦੀਕੀ ਪਿੰਡ ਪਾਸਟਾ ਵਿਖੇ ਨੌਜਵਾਨ ਨੇ ਭੇਦ ਭਰੇ ਹਾਲਾਤਾਂ ਚ ਲਗਾਇਆ ਫੰਦਾ
Publish Date: Thu, 19 Feb 2026 07:13 PM (IST)
Updated Date: Thu, 19 Feb 2026 07:15 PM (IST)
ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ ਫਗਵਾੜਾ : ਫਗਵਾੜਾ ਦੇ ਨਜ਼ਦੀਕੀ ਪਿੰਡ ਪਾਂਸ਼ਟਾ ਵਿਖੇ ਭੇਦਭਰੇ ਹਾਲਾਤਾਂ ਵਿਚ ਨੌਜਵਾਨ ਨੇ ਫਾਂਸੀ ਦਾ ਫੰਦਾ ਲਗਾ ਕੇ ਆਪਣੇ ਜੀਵਨ ਲੀਲਾ ਸਮਾਪਤ ਕਰ ਲਈ। ਮੌਕੇ ’ਤੇ ਪਰਿਵਾਰਿਕ ਮੈਂਬਰਾਂ ਵੱਲੋਂ ਮ੍ਰਿਤਕ ਦੇਹ ਨੂੰ ਫਗਵਾੜਾ ਸਿਵਲ ਹਸਪਤਾਲ ਲਿਆਂਦਾ ਗਿਆ, ਜਿਥੇ ਕਿ ਮ੍ਰਿਤਕ ਦੇਹ ਨੂੰ ਫਗਵਾੜਾ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਮ੍ਰਿਤਕ ਲੜਕੇ ਅੰਮ੍ਰਿਤਪਾਲ ਸਿੰਘ ਪੁੱਤਰ ਹਰਜੀਤ ਸਿੰਘ ਉਮਰ 33 ਸਾਲ ਵਾਸੀ ਪਾਂਸ਼ਟਾ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਅਮ੍ਰਿਤਪਾਲ ਦਾ ਪਤਨੀ ਨਾਲ ਲੜਾਈ-ਝਗੜਾ ਚੱਲ ਰਿਹਾ ਸੀ, ਜਿਸ ਦਾ ਫੈਸਲਾ ਕਰਵਾਉਣ ਲਈ ਉਹ ਇਕ ਦਿਨ ਪਹਿਲਾਂ ਹੀ ਇਨ੍ਹਾਂ ਦੇ ਪਿੰਡ ਆਈ ਸੀ ਤੇ ਉਸਦੇ ਕਮਰੇ ਵਿੱਚੋਂ ਸਮਾਨ ਚੁੱਕ ਕੇ ਲੈ ਗਈ ਤੇ ਸਾਰਿਆਂ ਨੂੰ ਮੰਦਾ-ਚੰਗਾ ਵੀ ਬੋਲਿਆ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਚੌਂਕੀ ਪਾਂਸ਼ਟਾ ਦੇ ਏਐੱਸਆਈ ਗੁਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਾਂਸ਼ਟਾ ਵਿਚ ਇਕ ਲੜਕੇ ਨੇ ਫੰਦਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਜੋ ਵੀ ਸ਼ਿਕਾਇਤ ਪਰਿਵਾਰਕ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਦਿੱਤੀ ਜਾਵੇਗੀ ਉਸ ਦੇ ਆਧਾਰ ’ਤੇ ਕਾਰਵਾਈ ਕੀਤੀ ਜਾਵੇਗੀ।