ਆਮ ਆਦਮੀ ਕਲੀਨਿਕ ਲੋਕਾਂ ਲਈ ਹੋ ਰਹੇ ਵਰਦਾਨ ਸਾਬਿਤ : ਡਾ. ਭਗਤ
ਆਮ ਆਦਮੀ ਕਲੀਨਿਕ ਲੋਕਾਂ ਲਈ ਹੋ ਰਹੇ ਨੇ ਵਰਦਾਨ ਸਾਬਿਤ : ਡਾਕਟਰ ਭਗਤ
Publish Date: Sat, 28 Mar 2026 06:31 PM (IST)
Updated Date: Sun, 29 Mar 2026 04:11 AM (IST)

-ਕਪੂਰਥਲਾ ਵਿਚ 27ਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਗੁਰਵਿੰਦਰ ਕੌਰ/ਅਵਿਨਾਸ਼ ਸ਼ਰਮਾ, ਪੰਜਾਬੀ ਜਾਗਰਣ, ਕਪੂਰਥਲਾ : ਆਮ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਸਿਹਤ ਸਹੂਲਤਾਂ ਦੇਣ ਦੇ ਉਦੇਸ਼ ਨਾਲ ਅੱਜ ਆਰੀਆ ਸਮਾਜ ਮੰਦਿਰ ਰੇਲਵੇ ਸਟੇਸ਼ਨ ਰੋਡ ਵਿਖੇ ਆਮ ਆਦਮੀ ਕਲੀਨਿਕ ਦਾ ਵਰਚੁਆਲ ਉਦਘਾਟਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਇਹ ਵਰਚੂਅਲ ਉਦਘਾਟਨ ਫ਼ਤਹਿਗੜ੍ਹ ਸਾਹਿਬ ਤੋਂ ਪੰਜਾਬ ਸਰਕਾਰ ਵਲੋਂ ਕੀਤੇ ਕੁੱਲ 109 ਆਮ ਆਦਮੀ ਕਲੀਨਿਕ ਦੇ ਉਦਘਾਟਨਾਂ ਦੀ ਲੜੀ ਦੇ ਤਹਿਤ ਕੀਤਾ ਗਿਆ। ਫ਼ਤਹਿਗੜ੍ਹ ਸਾਹਿਬ ਤੋਂ ਇਹ ਸ਼ੁਰੂਆਤ ਆਮ ਆਦਮੀ ਕਲੀਨਿਕ ਦੇ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ, ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਤੇ ਹੋਰ ਆਗੂਆਂ ਵੱਲੋਂ ਕੀਤੀ ਗਈ। ਆਰੀਆ ਸਮਾਜ ਵਿਖੇ ਨਵੇਂ ਖੁੱਲ੍ਹੇ ਆਮ ਆਦਮੀ ਕਲੀਨਿਕ ਦੇ ਉਦਘਾਟਨ ਮੌਕੇ ਕੇ ਐਡਵੋਕੇਟ ਕਰਮਬੀਰ ਸਿੰਘ ਚੰਦੀ ਹਲਕਾ ਇੰਚਾਰਜ ਕਪੂਰਥਲਾ, ਐਸਡੀਐਮ ਮੇਜਰ ਇਰਵਿਨ ਕੌਰ, ਸਿਵਲ ਸਰਜਨ ਕਪੂਰਥਲਾ ਡਾਕਟਰ ਸੰਜੀਵ ਭਗਤ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਕਰਮਬੀਰ ਸਿੰਘ ਚੰਦੀ ਨੇ ਇਸ ਮੌਕੇ ਕਿਹਾ ਕਿ ਸਰਕਾਰ ਦਾ ਉਦੇਸ਼ ਆਮ ਆਦਮੀ ਲੋਕਾਂ ਨੂੰ ਹਰ ਤਰ੍ਹਾਂ ਦੀ ਸਿਹਤ ਸਹੂਲਤ ਘਰਾਂ ਦੇ ਨੇੜੇ ਮੁਹਈਆ ਕਰਵਾਉਣਾ ਹੈ । ਸਿਵਲ ਸਰਜਨ ਕਪੂਰਥਲਾ ਡਾਕਟਰ ਸੰਜੀਵ ਭਗਤ ਨੇ ਦਸਿਆ ਅੱਜ ਆਰੀਆ ਸਮਾਜ ਕਪੂਰਥਲਾ ਤੇ ਬੇਗੋਵਾਲ ਵਿਖੇ ਨਵੇਂ ਖੁੱਲ੍ਹੇ ਆਮ ਆਦਮੀ ਕਲੀਨਿਕ ਖੁੱਲਣ ਨਾਲ ਕਿ ਜਿਲੇ ਵਿਚ ਹੁਣ ਆਮ ਆਦਮੀ ਕਲੀਨਿਕ ਦੀ ਗਿਣਤੀ 27 ਹੋ ਗਈ ਹੈ। ਉਹਨਾਂ ਇਹ ਵੀ ਦਸਿਆ ਕਿ ਆਮ ਆਦਮੀ ਕਲੀਨਿਕ ਵਿੱਚ ਟੈਸਟ ,ਦਵਾਈਆਂ ਤੇ ਮਾਹਰ ਡਾਕਟਰ ਵੱਲੋਂ ਇਲਾਜ਼ ਦੀ ਮੁਫ਼ਤ ਸਿਹਤ ਉਪਲਬਧ ਹੈ। ਡਾਕਟਰ ਸੰਜੀਵ ਭਗਤ ਨੇ ਇਹ ਵੀ ਦਸਿਆ ਕਿ ਆਰਥਿਕ ਪੱਖ ਤੋਂ ਕਮਜ਼ੋਰ ਵਰਗ ਲਈ ਇਹ ਆਮ ਆਦਮੀ ਕਲੀਨਿਕ ਵਰਦਾਨ ਸਾਬਿਤ ਹੋ ਰਹੇ ਹਨ । ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾਕਟਰ ਰਵਿਜੀਤ ਸਿੰਘ ਨੇ ਦੱਸਿਆ ਕਿ ਆਮ ਆਦਮੀ ਕਲੀਨਿਕ ਵਿੱਚ ਗੈਰ ਸਾਂਚਾਰੀ ਰੋਗਾਂ ਜਿਵੇਂ ਬਲੱਡ ਪਰੈਸ਼ਰ, ਸ਼ੂਗਰ, ਦੇ ਨਾਲ ਨਾਲ ਜੱਚਾ ਬੱਚਾ ਸਿਹਤ ਸਹੂਲਤਾਂ ਉਪਲਬਧ ਹਨ। ਉਹਨਾਂ ਲੋਕਾਂ ਨੂੰ ਇਹਨਾਂ ਸਿਹਤ ਸਹੂਲਤਾਂ ਦਾ ਲਾਭ ਲੈਣ ਦੀ ਅਪੀਲ ਕੀਤੀ ਹੈ। ਇਸ ਮੌਕੇ ਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਪਰਮਿੰਦਰ ਕੌਰ, ਡਾਕਟਰ ਰਾਜੀਵ ਭਗਤ, ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਗੁਰਪਾਲ ਇੰਡੀਅਨ , ਸੁਪ੍ਰਿੰਟੈਂਡੈਂਟ ਰਾਮ ਅਵਤਾਰ, ਫਾਰਮਾਸਿਸਟ ਅਮਰਿੰਦਰ ਸਿੰਘ, ਜ਼ਿਲ੍ਹਾ ਮੋਨੀਟਰਿੰਗ ਅਫ਼ਸਰ ਰਾਮ ਸਿੰਘ, ਬੀਸੀਸੀ ਜੋਤੀ ਅਨੰਦ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ।