27 ’ਚ ਮੁੜ ਬਣੇਗੀ ਆਪ ਦੀ ਸਰਕਾਰ : ਸਮਰ 2027 ’ਚ ਮੁੜ ਬਣੇਗੀ ਆਮ ਆਦਮੀ ਪਾਰਟੀ ਦੀ ਸਰਕਾਰ : ਸਮਰ ਗੁਪਤਾ
Publish Date: Sat, 03 Oct 2026 06:48 PM (IST)
Updated Date: Sat, 03 Oct 2026 06:49 PM (IST)
ਪੰਜਾਬੀ ਜਾਗਰਣ ਪ੍ਰਤੀਨਿੱਧ ਫਗਵਾੜਾ : ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਵੱਲੋਂ ਪੰਜਾਬ ਦੇ ਆਮ ਲੋਕਾਂ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦੇ ਆਧਾਰ ’ਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਰਾਸਤ ਸੇਵਾ ਸੰਗਠਨ ਦੇ ਕੋਆਰਡੀਨੇਟਰ ਸਮਰ ਗੁਪਤਾ ਨੇ ਕੀਤਾ। ਸਮਰ ਗੁਪਤਾ ਨੇ ਕਿਹਾ ਕਿ ਸਰਕਾਰ ਵੱਲੋਂ ਬਿਜਲੀ ਦੇ ਬਿੱਲਾਂ ਵਿੱਚ ਦਿੱਤੀ ਜਾ ਰਹੀ ਰਾਹਤ ਨਾਲ ਮੱਧ ਵਰਗ ਤੇ ਗਰੀਬ ਪਰਿਵਾਰਾਂ ਨੂੰ ਵੱਡਾ ਫਾਇਦਾ ਮਿਲਿਆ ਹੈ, ਜਿਥੇ ਪਹਿਲਾਂ ਹਰ ਮਹੀਨੇ ਤਿੰਨ ਤੋਂ ਚਾਰ ਹਜ਼ਾਰ ਰੁਪਏ ਬਿਲ ਆਉਂਦਾ ਸੀ, ਹੁਣ ਉਹੀ ਮੱਧ ਵਰਗ ਤੇ ਗਰੀਬ ਲੋਕ ਆਪਣੇ ਘਰ ਦੇ ਹੋਰ ਖਰਚੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁਹੱਲਾ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਇਲਾਜ ਤੇ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਸ ਦਾ ਲਾਭ ਵੱਡੀ ਗਿਣਤੀ ਵਿੱਚ ਲੋਕ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਫਗਵਾੜਾ ਸ਼ਹਿਰ ਵਿੱਚ ਵੀ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣ ਲਈ ਮੈਂਬਰ ਪਾਰਲੀਮੈਂਟ ਤੇ ਹਲਕਾ ਇੰਚਾਰਜ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸਰਕਾਰ ਵੱਲੋਂ ਲੋਕਾਂ ਲਈ ਸ਼ੁਰੂ ਕੀਤੀਆਂ ਗਈਆਂ ਯੋਜਨਾਵਾਂ ਦਾ ਲਾਭ ਕਿਸੇ ਵੀ ਯੋਗ ਵਿਅਕਤੀ ਤੋਂ ਵਾਂਝਾ ਨਾ ਰਹੇ। ਸਮਰ ਗੁਪਤਾ ਨੇ ਕਿਹਾ ਕਿ ਫਗਵਾੜਾ ਵਿਧਾਨ ਸਭਾ ਹਲਕੇ ਵਿੱਚ ਡਾ. ਰਾਜ ਕੁਮਾਰ ਚੱਬੇਵਾਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਨੂੰ ਮਜ਼ਬੂਤੀ ਮਿਲ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਅੰਦਰ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਤੇ ਫਗਵਾੜਾ ਸੀਟ ’ਤੇ ਵੀ ਪਾਰਟੀ ਦੀ ਜਿੱਤ ਹੋਵੇਗੀ।