ਘੁੰਮਣ ਨੂੰ ਟਿਕਟ ਮਿਲਣ ’ਤੇ ਸਮਰਥਕਾਂ ’ਚ ਖੁਸ਼ੀ ਦੀ ਲਹਿਰ ਭੁਲੱਥ ਤੋਂ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੂੰ ਆਮ ਆਦਮੀ ਪਾਰਟੀ ਨੇ 2027 ਦੀਆਂ ਚੋਣਾਂ ਲਈ ਐਲਾਨਿਆ ਉਮੀਦਵਾਰ
Publish Date: Thu, 12 Nov 2026 08:55 PM (IST)
Updated Date: Thu, 12 Nov 2026 08:57 PM (IST)
ਲੱਡੂ ਵੰਡ ਕੇ ਕੀਤਾ ਖੁਸ਼ੀ ਦਾ ਇਜ਼ਹਾਰ ਅੰਮ੍ਰਿਤਪਾਲ ਬਾਜਵਾ, ਸੁਖਵਿੰਦਰ ਸਿੰਘ ਮੁਲਤਾਨੀ ਪੰਜਾਬੀ ਜਾਗਰਣ ਬੇਗੋਵਾਲ/ ਭੁਲੱਥ : ਪੰਜਾਬ ਵਿਧਾਨ ਸਭਾ ਦੀਆਂ ਸਾਲ 2027 ਵਿੱਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਅੱਜ ਉਮੀਦਵਾਰਾਂ ਦੀ ਜਾਰੀ ਕੀਤੀ ਗਈ ਦੂਜੀ ਸੂਚੀ ਵਿੱਚ ਹਲਕਾ ਭੁਲੱਥ ਤੋਂ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੂੰ ਪਾਰਟੀ ਦਾ ਉਮੀਦਵਾਰ ਐਲਾਨਿਆ ਗਿਆ ਹੈ। ਪਾਰਟੀ ਵੱਲੋਂ ਜਾਰੀ ਕੀਤੀ ਗਈ ਸੂਚੀ ਵਿੱਚ ਉਨ੍ਹਾਂ ਦਾ ਨਾਮ 11ਵੇਂ ਨੰਬਰ ’ਤੇ ਦਰਜ ਹੈ। ਇਸ ਐਲਾਨ ਤੋਂ ਬਾਅਦ ਹਲਕਾ ਭੁਲੱਥ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ, ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਹਲਕੇ ਦੇ ਬਲਾਕ ਸੰਮਤੀ ਚੇਅਰਮੈਨ, ਨਗਰ ਕੌਂਸਲ ਭੁਲੱਥ ਤੇ ਨਗਰ ਕੌਂਸਲ ਬੇਗੋਵਾਲ ਦੇ ਨੁਮਾਇੰਦਿਆਂ ਸਮੇਤ ਹੋਰ ਸਮਰਥਕਾਂ ਵੱਲੋਂ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੂੰ ਟਿਕਟ ਮਿਲਣ ਦੀ ਖੁਸ਼ੀ ਵਿੱਚ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ। ਇਸ ਮੌਕੇ ਹਲਕਾ ਇੰਚਾਰਜ ਹਰਸਿਮਰਨ ਸਿੰਘ ਘੁੰਮਣ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਹਲਕਾ ਭੁਲੱਥ ਤੋਂ ਉਮੀਦਵਾਰ ਐਲਾਨ ਕੇ ਜੋ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਨ੍ਹਾਂ ਲਈ ਬੇਹੱਦ ਮਾਣ ਵਾਲੀ ਗੱਲ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪੂਰੀ ਮਿਹਨਤ ਕਰਨਗੇ ਤੇ ਹਲਕਾ ਭੁਲੱਥ ਤੋਂ ਜਿੱਤ ਹਾਸਲ ਕਰਕੇ ਇਹ ਸੀਟ ਪਾਰਟੀ ਦੀ ਝੋਲੀ ਵਿੱਚ ਪਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਵਿਕਾਸ ਦੇ ਕਈ ਕੰਮ ਕਰਵਾਏ ਗਏ ਹਨ। ਇਸ ਮੌਕੇ ਮਾਰਕੀਟ ਕਮੇਟੀ ਭੁੱਲਥ ਦੇ ਚੇਅਰਮੈਨ ਸਰਬਜੀਤ ਸਿੰਘ ਪੱਪਲ, ਅਸ਼ੋਕ ਬੱਤਰਾ ਹਲਕਾ ਕੋਆਰਡੀਨੇਟਰ ਭੁਲੱਥ, ਕੌਂਸਲਰ ਬਲਾਕ ਸੰਮਤੀ ਚੇਅਰਮੈਨ ਜਗਤਾਰ ਸਿੰਘ ਹੈਪੀ ਖੱਦਰ, ਕੌਂਸਲਰ ਬੂਟਾ ਸਿੰਘ ਬੇਗੋਵਾਲ, ਨਗਰ ਕੌਂਸਲ ਭੁੱਲਥ ਪ੍ਰਧਾਨ ਰਸਪਾਲ ਸ਼ਰਮਾ, ਅਰਸ਼ ਕੁਮਾਰ ਲਵਪ੍ਰੀਤ ਸਿੰਘ, ਪੁਸ਼ਕਰ ਭਾਟੀਆ, ਲਕਸ਼ ਚੌਧਰੀ, ਰਾਕੇਸ਼ ਕੁਮਾਰ, ਤਜਿੰਦਰ ਸਿੰਘ ਪੀਏ ਅਰਸ਼ ਕਪੂਰ, ਸੁਰਿੰਦਰ ਕੁਮਾਰ, ਪ੍ਰਭਾਤ ਖੰਨਾ ਸਮੇਤ ਹੋਰ ਆਗੂ ਤੇ ਸਮਰਥਕ ਹਾਜ਼ਰ ਸਨ।