ਬਲਵਿੰਦਰ ਬਣੇ ਆਪ ਦੇ ਐੱਸਸੀ. ਵਿੰਗ ਦੇ ਸੂਬਾ ਜੁਆਇੰਟ ਸਕੱਤਰ ਆਮ ਆਦਮੀ ਪਾਰਟੀ ਨੇ ਬਲਵਿੰਦਰ ਨੂੰ ਸੌਂਪੀ ਐਸ.ਸੀ. ਵਿੰਗ ਦੇ ਸੂਬਾ ਜੁਆਇੰਟ ਸਕੱਤਰ ਦੀ ਜਿੰਮੇਵਾਰੀ
Publish Date: Tue, 27 Oct 2026 07:54 PM (IST)
Updated Date: Tue, 27 Oct 2026 07:55 PM (IST)
ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਆਮ ਆਦਮੀ ਪਾਰਟੀ (ਆਪ) ਹਾਈ ਕਮਾਂਡ ਤੇ ਸਮੂਚੀ ਪਾਰਟੀ ਬਾਡੀ ਵੱਲੋਂ ਬਲਵਿੰਦਰ ਸਿੰਘ ਨੂੰ ਕਪੂਰਥਲਾ ਐੱਸਸੀ ਵਿੰਗ ਦਾ ਪ੍ਰਦੇਸ਼ ਜੁਆਇੰਟ ਸਕੱਤਰ ਨਿਯੁਕਤ ਕੀਤੇ ਜਾਣ ਉਪਰੰਤ ਪਾਰਟੀ ਵਰਕਰਾਂ ਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਇਸ ਨਿਯੁਕਤੀ ਦਾ ਸਵਾਗਤ ਕਰਦਿਆਂ ਇਸਨੂੰ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਕਰਾਰ ਦਿੱਤਾ ਹੈ। ਆਪਣੀ ਨਿਯੁਕਤੀ ਉਪਰੰਤ ਬਲਵਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਤੇ ਸਮੂਚੀ ਲੀਡਰਸ਼ਿਪ ਦਾ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਉੱਤੇ ਜੋ ਵਿਸ਼ਵਾਸ ਜਤਾਇਆ ਗਿਆ ਹੈ, ਉਸ ਉੱਤੇ ਉਹ ਪੂਰੀ ਤਰ੍ਹਾਂ ਖਰਾ ਉਤਰਣ ਦਾ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਵਚਨਬੱਧ ਰਹੀ ਹੈ ਤੇ ਪੰਜਾਬ ਵਿੱਚ ਲੋਕ ਹਿੱਤਾਂ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਐੱਸਸੀ ਵਿੰਗ ਦਾ ਪ੍ਰਦੇਸ਼ ਜੁਆਇੰਟ ਸਕੱਤਰ ਨਿਯੁਕਤ ਕੀਤੇ ਜਾਣ ’ਤੇ ਉਹ ਪ੍ਰਦੇਸ਼ ਪੱਧਰ ’ਤੇ ਐੱਸਸੀ ਵਿੰਗ ਨੂੰ ਹੋਰ ਮਜ਼ਬੂਤ ਬਣਾਉਣ, ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਸੰਪਰਕ ਵਧਾਉਣ ਤੇ ਪਾਰਟੀ ਦੀਆਂ ਲੋਕ ਭਲਾਈ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ। ਇਸ ਮੌਕੇ ਪਾਰਟੀ ਨਾਲ ਜੁੜੇ ਆਗੂਆਂ ਤੇ ਵਰਕਰਾਂ ਨੇ ਬਲਵਿੰਦਰ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ।