ਚੰਦੀ ਨੇ ਚੋਣਾਂ ਤੋਂ ਪਹਿਲਾਂ ਕੀਤੀਆਂ ਨਵੀਆਂ ਨਿਯੁਕਤੀਆਂ ਆਮ ਆਦਮੀ ਪਾਰਟੀ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ : ਐਡਵੋਕੇਟ ਚੰਦੀ
Publish Date: Sat, 17 Oct 2026 09:08 PM (IST)
Updated Date: Sat, 17 Oct 2026 09:09 PM (IST)
ਆਪ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ : ਐਡ. ਚੰਦੀ ਗੁਰਵਿੰਦਰ ਕੌਰ, ਪੰਜਾਬੀ ਜਾਗਰਣ ਕਪੂਰਥਲਾ : ਅਗਾਮੀ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾ ਪਾਰਟੀ ਨੂੰ ਮਜ਼ਬੂਤ ਕਰਨ ਦੇ ਉਦੇਸ਼ ਦੇ ਨਾਲ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਵੱਲੋਂ ਪਾਰਟੀ ਦਾ ਸੰਗਠਨਾਤਮਕ ਵਿਸਤਾਰ ਕਰਦਿਆਂ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ, ਜਿਸ ਦੇ ਤਹਿਤ ਗੁਰਪ੍ਰੀਤ ਸਿੰਘ ਸੋਨਾ ਨੂੰ ਟਰੇਡ ਵਿੰਗ ਦਾ ਜ਼ਿਲ੍ਹਾ ਸੈਕਟਰੀ, ਰੋਕੀ ਗਗਨੇਜਾ ਨੂੰ ਮੇਨ ਬਲਾਕ ਪ੍ਰਧਾਨ, ਦੀਪਕ ਕੁਮਾਰ ਨੂੰ ਬਲਾਕ ਪ੍ਰਧਾਨ, ਸੁਖਵਿੰਦਰ ਸਿੰਘ ਸੋਢੀ ਨੂੰ ਐੱਸਸੀ ਵਿੰਗ ਦਾ ਜ਼ਿਲ੍ਹਾ ਸਕੱਤਰ, ਮਨਜੀਤ ਕਮਲ ਨੂੰ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਐਡਵੋਕੇਟ ਚੰਦੀ ਨੇ ਨਵੇਂ ਅਹੁਦੇਦਾਰਾਂ ਨੂੰ ਸਿਰਪਾਓ ਭੇਟ ਕਰ ਸਨਮਾਨਿਤ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਕਿਹਾ। ਇਸ ਮੌਕੇ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਦੀ ਰਣਨੀਤੀ, ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਪਾਰਟੀ ਵਰਕਰਾਂ ਵੱਲੋਂ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਲਈ ਹੁਣ ਤੋਂ ਹੀ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਾਡਾ ਮੁੱਖ ਟੀਚਾ ਆਪ ਸਰਕਾਰ ਦੇ ਅਹਿਮ ਉਪਰਾਲਿਆਂ ਨੂੰ ਘਰ-ਘਰ ਪਹੁੰਚਾਉਣ ’ਤੇ ਹੋਵੇਗਾ, ਜਿਨ੍ਹਾਂ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ, 300 ਯੂਨਿਟ ਮੁਫ਼ਤ ਬਿਜਲੀ ਸਕੀਮ, ਖੇਤੀਬਾੜੀ ਲਈ ਨਹਿਰੀ ਪਾਣੀ ਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਔਰਤਾਂ ਨੂੰ ਦਿੱਤੀ ਜਾ ਰਹੀ ਵਿੱਤੀ ਸਹਾਇਤਾ ਸ਼ਾਮਲ ਹੈ।