- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਮ ਆਦਮੀ ਪਾਰਟੀ ਵੱਲੋਂ ਵਿਦਿਆਰਥੀਆਂ ਨੂੰ ਨਵੀਂ ਦਿੱਤੀ ਗਈ ਜ਼ਿੰਮੇਵਾਰੀ

ਆਮ ਆਦਮੀ ਪਾਰਟੀ ਵੱਲੋਂ ਵਿਦਿਆਰਥੀਆਂ ਨੂੰ ਦਿੱਤੀ ਗਈ ਨਵੀਂ ਜ਼ਿੰਮੇਵਾਰੀ
ਭੱਟੀ ਤੇ ਯੁਵਰਾਜ ਵਾਈਸ ਪ੍ਰਧਾਨ ਰੂਰਲ, ਨਵਜੋਤ ਤੇ ਗਗਨਦੀਪ ਅਰਬਨ ਵਾਈਸ ਪ੍ਰਧਾਨ ਨਿਯੁਕਤ
ਗੁਰਵਿੰਦਰ ਕੌਰ ਪੰਜਾਬੀ ਜਾਗਰਣ
ਕਪੂਰਥਲਾ : ਕਪੂਰਥਲਾ ਜ਼ਿਲ੍ਹੇ ਵਿਚ ਆਮ ਆਦਮੀ ਪਾਰਟੀ ਵੱਲੋਂ ਵੱਖ-ਵੱਖ ਸਕੂਲਾਂ ਤੇ ਕਾਲਜਾਂ ਨਾਲ ਸਬੰਧਤ ਵਿਦਿਆਰਥੀਆਂ ਦੀ ਨਵੀਂ ਟੀਮ ਦਾ ਗਠਨ ਕੀਤਾ ਗਿਆ। ਇਸ ਦੌਰਾਨ ਫਤਿਹਵੀਰ ਸਿੰਘ ਨੂੰ ਜ਼ਿਲ੍ਹਾ ਪ੍ਰਧਾਨ, ਹੰਸਦੀਪ ਸਿੰਘ ਭੱਟੀ ਤੇ ਯੁਵਰਾਜ ਸਿੰਘ ਨੂੰ ਵਾਈਸ ਪ੍ਰਧਾਨ ਰੂਰਲ, ਨਵਜੋਤ ਸਿੰਘ ਤੇ ਗਗਨਦੀਪ ਸਿੰਘ ਬੱਟੂ ਨੂੰ ਅਰਬਨ ਵਾਈਸ ਪ੍ਰਧਾਨ ਨੂੰ ਨਿਯੁਕਤ ਕੀਤਾ ਗਿਆ। ਇਨ੍ਹਾਂ ਨੌਜਵਾਨ ਆਗੂਆਂ ਦੀ ਚੋਣ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਦੀ ਅਗਵਾਈ ਹੇਠ ਵਿਦਿਆਰਥੀਆਂ ਵੱਲੋਂ ਕੀਤੀ ਗਈ। ਇਸ ਮੌਕੇ ਐਡਵੋਕੇਟ ਚੰਦੀ ਨੇ ਕਿਹਾ ਆਮ ਆਦਮੀ ਪਾਰਟੀ (ਆਪ) ਵੱਲੋਂ ਦੇਸ਼ ਭਰ ਦੇ ਵੱਖ-ਵੱਖ ਸਕੂਲਾਂ, ਕਾਲਜਾਂ ਤੇ ਉੱਚ ਵਿਦਿਅਕ ਅਦਾਰਿਆਂ ਵਿੱਚ ਵਿਦਿਆਰਥੀਆਂ ਨੂੰ ਜੋੜਨ ਤੇ ਰਾਜਨੀਤਿਕ ਸੁਧਾਰਾਂ ਲਈ ਇੱਕ ਨਵੀਂ ਟੀਮ ਤੇ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ। ਪਾਰਟੀ ਦਾ ਟੀਚਾ ਦੇਸ਼ ਭਰ ਦੇ 50,000 ਕਾਲਜਾਂ ਵਿੱਚੋਂ 5 ਲੱਖ ਦੇਸ਼ ਭਗਤ ਵਿਦਿਆਰਥੀ ਵਲੰਟੀਅਰਾਂ ਦਾ ਇੱਕ ਵੱਡਾ ਨੈੱਟਵਰਕ ਤਿਆਰ ਕਰਨਾ ਹੈ। ਇਸ ਵਿੰਗ ਦਾ ਮੁੱਖ ਕੰਮ ਚੋਣਾਂ ਲੜਨਾ ਨਹੀਂ, ਬਲਕਿ ਸਕੂਲਾਂ ਤੇ ਕਾਲਜਾਂ ਵਿੱਚ ਸੱਭਿਆਚਾਰਕ, ਸਮਾਜਿਕ ਤੇ ਵਿਚਾਰਧਾਰਕ ਗਰੁੱਪ ਬਣਾਉਣਾ ਹੈ ਤਾਂ ਜੋ ਵਿਦਿਆਰਥੀਆਂ ਵਿੱਚ ਸਕਾਰਾਤਮਕ ਸੋਚ ਪੈਦਾ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਇਹ ਟੀਮ ਕੈਂਪਸ ਦੇ ਅੰਦਰ ਸਿੱਖਿਆ ਦੇ ਮਿਆਰ, ਵਿਦਿਆਰਥੀਆਂ ਦੀ ਭਲਾਈ ਤੇ ਪ੍ਰਸ਼ਾਸਨਿਕ ਮੁੱਦਿਆਂ ’ਤੇ ਮੁੱਖ ਰੂਪ ਵਿੱਚ ਕੇਂਦਰਿਤ ਰਹੇਗੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਆਵਾਜ਼ ਤੇ ਅਗਵਾਈ ਸਮਾਜ ਵਿੱਚ ਬਦਲਾਅ ਲਿਆਉਣ ਤੇ ਦੇਸ਼ ਨੂੰ ਨਵੀਂ ਦਿਸ਼ਾ ਦੇਣ ਲਈ ਸਭ ਤੋਂ ਵੱਡੀ ਤਾਕਤ ਹੈ। ਐਡਵੋਕੇਟ ਚੰਦੀ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਤੇ ਸਮਾਜਿਕ ਸਮੱਸਿਆਵਾਂ ਵਿਰੁੱਧ ਨੌਜਵਾਨਾਂ ਦੀ ਅਗਵਾਈ ਹੇਠ ਹੀ ਸਾਰਥਕ ਮੁਹਿੰਮਾਂ ਚਲਾਈਆਂ ਜਾ ਸਕਦੀਆਂ ਹਨ। ਇਸ ਮੌਕੇ ਮੋਨੂੰ ਢੱਪਈ ਸਰਪੰਚ, ਸੈਮ ਭੁਲਾਣਾ, ਰਾਹੁਲ ਮਨਸੂ, ਕਪਿਲ ਦੇਵ, ਸੋਨੂੰ ਥਾਪਰ, ਕਨਵ ਪਾਸੀ, ਕੁਲਦੀਪ ਸਿੰਘ, ਰਘੁਵੀਰ ਸਿੰਘ, ਜੇਰੀ ਪਹਿਲਵਾਨ, ਮੱਖਣ ਗੁੱਜਰ ਤੇ ਅਰਭਾਜ ਸਮੇਤ ਹੋਰ ਸਾਥੀ ਹਾਜ਼ਰ ਰਹੇ।