--ਆਪ ਕਿਸਾਨ ਵਿੰਗ ਨੇ ਕੀਤੀ ਕਿਸਾਨ ਲੋਕ ਮਿਲਣੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਹਿੱਤਾਂ ਦੀ ਸਰਕਾਰ : ਪੱਡਾ
Publish Date: Sun, 23 Aug 2026 10:03 PM (IST)
Updated Date: Sun, 23 Aug 2026 10:03 PM (IST)
ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਉਨ੍ਹਾਂ ਦੇ ਹੱਲ ਦਾ ਭਰੋਸਾ ਦਿੱਤਾ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਹਿੱਤਾਂ ਦੀ ਸਰਕਾਰ : ਪੱਡਾ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਬਲਾਕ ਪ੍ਰਧਾਨ ਮੇਜਰ ਸਿੰਘ ਵੱਲੋਂ ਪਿੰਡ ਖੁਸਰੋਪੁਰ ਵਿਖੇ ਕਿਸਾਨ ਲੋਕ ਮਿਲਣੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ (ਆਪ) ਕਿਸਾਨ ਵਿੰਗ ਦੋਆਬਾ ਜ਼ੋਨ ਦੇ ਸੂਬਾ ਸਕੱਤਰ ਸੁਖਵੰਤ ਸਿੰਘ ਪੱਡਾ ਆਪਣੇ ਸਾਥੀਆਂ ਸਮੇਤ ਪਹੁੰਚੇ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਸੁਖਵੰਤ ਸਿੰਘ ਪੱਡਾ ਨੂੰ ਸਨਮਾਨਤ ਕੀਤਾ ਗਿਆ। ਪੱਡਾ ਨੇ ਪਿੰਡ ਦੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਵੱਲੋਂ ਦਿੱਤੀਆਂ ਗਈਆਂ ਸਹੂਲਤਾਂ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕੰਮਾਂ ਬਾਰੇ ਜਾਣੂ ਕਰਵਾਇਆ। ਪੱਡਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਕਿਸਾਨ ਵਿੰਗ ਵੱਲੋਂ ਸਮੇਂ-ਸਮੇਂ ’ਤੇ ਕਿਸਾਨਾਂ ਦੀਆਂ ਸਮੱਸਿਆਵਾਂ ਤੇ ਮੁਸ਼ਕਲਾਂ ਨੂੰ ਸੁਨਣ ਤੇ ਉਨ੍ਹਾਂ ਦੇ ਹੱਲ ਲਈ ਕਿਸਾਨ ਲੋਕ ਮਿਲਣੀ ਪ੍ਰੋਗਰਾਮ ਪਿੰਡ-ਪਿੰਡ ਜਾ ਕੇ ਆਯੋਜਿਤ ਕੀਤੇ ਜਾਂਦੇ ਹਨ, ਜਿਸ ਦਾ ਮੁੱਖ ਮਕਸਦ ਸਰਕਾਰ ਤੇ ਕਿਸਾਨਾਂ ਵਿਚਕਾਰ ਤਾਲਮੇਲ ਵਧਾਉਣਾ ਹੈ। ਪੱਡਾ ਨੇ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਦਿਨ ਵੇਲੇ ਨਿਰੰਤਰ ਬਿਜਲੀ ਦੇ ਕੇ ਕਿਸਾਨਾਂ ਦਾ ਦਿਲ ਜਿੱਤਿਆ ਹੈ। ਪੱਡਾ ਨੇ ਕਿਹਾ ਕਿ ਪੰਜਾਬ ਦਾ ਮੁੱਖ ਕਿੱਤਾ ਕਿਸਾਨੀ ਹੈ ਪਰ ਹੈਰਾਨੀ ਵਾਲੀ ਗੱਲ ਇਹ ਹੈ ਕਿ ਪੰਜਾਬ ਦੇ ਕਿਸਾਨ ਜੋ ਕਿ ਪੂਰੇ ਦੇਸ਼ ਦੇ ਅੰਨ ਭੰਡਾਰ ਵਿਚ ਸਭ ਤੋਂ ਵੱਧ ਹਿੱਸਾ ਪਾਉਂਦੇ ਹਨ, ਉਨ੍ਹਾਂ ਨੂੰ ਕੇਂਦਰ ਤੇ ਪਹਿਲੀਆਂ ਸੂਬਾ ਸਰਕਾਰ ਦੋਵਾਂ ਨੇ ਅੱਖੋਂ-ਪਰੋਖੇ ਕੀਤਾ ਹੈ। ਉਨ੍ਹਾਂ ਨੇ ਅਕਾਲੀਆਂ ਤੇ ਕਾਂਗਰਸ ਸਰਕਾਰ ’ਤੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਨੂੰ ਗੁਰੂਆਂ ਪੀਰਾਂ ਦੀ ਧਰਤੀ ਕਿਹਾ ਜਾਂਦਾ ਸੀ ਪਰ ਮਾੜੀਆਂ ਸਰਕਾਰ ਨੇ ਇਸ ਪੰਜਾਬ ’ਚ ਨਸ਼ਿਆਂ ਦੇ ਹੜ੍ਹ ਵਗਾ ਦਿੱਤੇ। ਆਪ ਸਰਕਾਰ ਹੈ ਜਿਸ ਨੇ ਹਮੇਸ਼ਾ ਕਿਸਾਨਾਂ ਤੇ ਮਜ਼ਦੂਰਾਂ ਦੇ ਪੱਖ ਦੀ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪ ਦੀ ਸਰਕਾਰ ਨੇ ਜਦੋਂ ਵੀ ਕੋਈ ਫ਼ੈਸਲਾ ਲਿਆ ਹੈ ਹਮੇਸ਼ਾ ਹੀ ਪੰਜਾਬ ਦੇ ਲੋਕਾਂ ਦੇ ਹਿੱਤ ਵਿੱਚ ਹੀ ਲਿਆ ਹੈ ਚਾਹੇ ਉਹ ਨਹਿਰਾਂ ਦੇ ਪਾਣੀ ਨੂੰ ਕਿਸਾਨਾਂ ਦੇ ਖੇਤਾਂ ਤੱਕ ਪਹੁੰਚਾਉਣ ਦਾ ਹੋਵੇ ਭਾਵੇਂ ਨੌਜਵਾਨਾਂ ਨੂੰ ਨਸ਼ੇ ਤੋਂ ਬਚਾਉਣ ਦਾ ਹੋਵੇ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਸਿਹਤ ਤੇ ਵਿੱਦਿਆ ਨੂੰ ਉੱਚਾ ਚੁੱਕਣ ਲਈ ਬਹੁਤ ਹੀ ਘੱਟ ਸਮੇਂ ਵਿਚ ਵਧੇਰੇ ਕਾਰਜ ਕੀਤੇ ਹਨ। ਪੰਜਾਬ ਤੋਂ ਪਾਣੀ ਦੀ ਇਕ ਵੀ ਬੂੰਦ ਬਾਹਰ ਨਹੀਂ ਜਾਣ ਦਿੱਤੀ ਤੇ ਨਹਿਰੀ ਪਾਣੀਆਂ ਨੂੰ ਯੋਜਨਾਬੱਧ ਢੰਗ ਨਾਲ ਪੰਜਾਬ ਦੇ ਹਰ ਖੇਤ ਤੱਕ ਪਹੁੰਚਣ ਦੇ ਨਿਰੰਤਰ ਯਤਨ ਜਾਰੀ ਹਨ। ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਤੇ ਸੰਭਾਲਣ ਲਈ ਮੰਡੀਆਂ ਨੂੰ ਪੱਕਾ ਕੀਤਾ ਜਾ ਰਿਹਾ ਹੈ ਤੇ ਸ਼ੈੱਡ ਬਣਾਏ ਜਾ ਰਹੇ ਹਨ, ਤਾਂ ਜੋ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਆਪ ਕਿਸਾਨ ਤੇ ਮਜ਼ਦੂਰ ਵਿਰੋਧੀ ਨਹੀਂ, ਸਗੋਂ ਕਿਸਾਨ ਤੇ ਮਜ਼ਦੂਰ ਹਿਤੈਸ਼ੀ ਪਾਰਟੀ ਹੈ। ਇਸ ਮੌਕੇ ਸਰਕਲ ਇੰਚਾਰਜ ਜਸਵੰਤ ਸਿੰਘ ਨੰਦਾ, ਬਲਾਕ ਪ੍ਰਧਾਨ ਗੁਰਚਰਨ, ਬਲਾਕ ਪ੍ਰਧਾਨ ਉਪਕਾਰ ਸਿੰਘ ਖਾਲਸਾ, ਬਲਾਕ ਪ੍ਰਧਾਨ ਕੰਨਵਰਜੀਤ ਸਿੰਘ ਬਾਵਾ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨਰਿੰਦਰ ਸਿੰਘ ਬੂਹ, ਨਰਿੰਦਰ ਸਿੰਘ, ਅਵਤਾਰ ਸਿੰਘ,ਹਰਮਨ ਸਿੰਘ, ਬਲਵਿੰਦਰ ਸਿੰਘ, ਮੇਜਰ ਸਿੰਘ ਬਲਾਕ ਪ੍ਰਧਾਨ, ਸੁਰਜੀਤ ਸਿੰਘ, ਬੂਟਾ ਸਿੰਘ, ਧਰਮਿੰਦਰ ਸਿੰਘ ਮਿੰਟ, ਲਾਲ ਸਿੰਘ, ਰਣਜੀਤ ਸਿੰਘ, ਸੋਹਣ ਸਿੰਘ, ਨਵਜੀਤ ਸਿੰਘ, ਮੰਗਲ ਸਿੰਘ, ਗੁਰਮੁਖ ਸਿੰਘ ਦੋਧੀ ਤੇ ਪਿੰਡ ਦੇ ਮੋਹਤਬਰ ਲੋਕ ਹਾਜ਼ਰ ਸਨ।