2027 ’ਚ ਵੀ ਆਪ ਦੀ ਸਰਕਾਰ ਬਣੇਗੀ : ਹੇਨੰਤ ਲੋਕ ਪੱਖੀ ਸਕੀਮਾਂ ਦੇ ਚੱਲਦਿਆਂ 2027 ਵਿਚ ਵੀ ਬਣੇਗੀ ਆਮ ਆਦਮੀ ਪਾਰਟੀ ਦੀ ਸਰਕਾਰ : ਹੇਨੰਤ ਕੁਮਾਰ
Publish Date: Sat, 22 Aug 2026 08:03 PM (IST)
Updated Date: Sat, 22 Aug 2026 08:06 PM (IST)
ਗੁਰਵਿੰਦਰ ਕੌਰ, ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਢੇ ਚਾਰ ਸਾਲ ਪਹਿਲਾਂ ਜੋ ਸੂਬੇ ਦੇ ਲੋਕਾਂ ਨੇ ਬੜੇ ਹੀ ਚਾਵਾਂ ਤੇ ਉਤਸ਼ਾਹ ਨਾਲ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੂੰ ਹੋਂਦ ਵਿੱਚ ਲਿਆਂਦਾ ਸੀ ਤੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਤੇ ਜੋ ਗਾਰੰਟੀਆਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਹੋਰਾ ਵੱਲੋਂ ਸੂਬੇ ਦੇ ਲੋਕਾਂ ਨੂੰ ਦਿੱਤੀਆਂ ਗਈਆਂ ਸਨ, ਉਨ੍ਹਾਂ ਨੂੰ ਪੂਰਾ ਕੀਤਾ ਜਾ ਚੁੱਕਾ ਹੈ। ਇਹ ਗੱਲ ਆਮ ਆਦਮੀ ਪਾਰਟੀ ਦੇ ਹਲਕਾ ਸੰਗਠਨ ਇੰਚਾਰਜ ਹੇਨੰਤ ਕੁਮਾਰ ਨੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਵੀ ਹੁਣ ਤੱਕ ਪਿੰਡਾਂ ਦੇ ਵਿੱਚ ਕੰਮ ਕੀਤੇ ਜਾ ਚੁੱਕੇ ਹਨ, ਉਨ੍ਹਾਂ ਦੀ ਵਿਸਥਾਰਤ ਰਿਪੋਰਟ ਲੈਣ ਲਈ ਤੇ ਜੋ ਵੀ ਕੰਮ ਰਹਿ ਗਏ ਹਨ, ਉਸਨੂੰ ਵੀ ਹਰ ਹੀਲੇ ਪੂਰਾ ਕੀਤਾ ਜਾਵੇਗਾ। ਹੇਨੰਤ ਕੁਮਾਰ ਨੇ ਕਿਹਾ ਕਿ ਲੋਕ ਆਪ ਮੁਹਾਰੇ ਹੀ ਆਗਾਮੀ ਵਿਧਾਨ ਸਭਾ ਚੋਣਾਂ 2027 ਦੇ ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਫਿਰ ਤੋਂ ਜ਼ਿੰਮੇਵਾਰੀ ਦੇਣ ਦੇ ਲਈ ਤਿਆਰ ਬੈਠੇ ਹਨ, ਕਿਉਂਕਿ ਆਮ ਆਦਮੀ ਪਾਰਟੀ ਦੇ ਕਿਸੇ ਵੀ ਵਰਕਰ ਸਮਰਥਕ ਜਾਂ ਸੀਨੀਅਰ ਨੇਤਾ ਨੇ ਜੋ ਕੁਝ ਵੀ ਲੋਕਾਂ ਨਾਲ ਵਾਅਦੇ ਕੀਤੇ ਜਾਂ ਜੋ ਕੁਝ ਵੀ ਕਿਹਾ, ਉਨ੍ਹਾਂ ਸਭ ਨੂੰ ਪੁਗਾਇਆ ਗਿਆ ਹੈ, ਜਿਸ ਕਰਕੇ ਸੂਬੇ ਭਰ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੂਰੀ ਤਰ੍ਹਾਂ ਖੁਸ਼ ਤੇ ਸੰਤੁਸ਼ਟ ਹਨ।