ਹੰਸਪਾਲ ਰੰਗਾ ਨੂੰ ਆਪ ਨੇ ਕਪੂਰਥਲਾ ਤੋਂ ਐਲਾਨਿਆ ਉਮੀਦਵਾਰ ਦਵਿੰਦਰ ਪਾਲ ਸਿੰਘ ਹੰਸਪਾਲ ਰੰਗਾ ਨੂੰ ਆਮ ਆਦਮੀ ਪਾਰਟੀ ਨੇ ਕਪੂਰਥਲਾ ਤੋਂ ਐਲਾਨਿਆ ਉਮੀਦਵਾਰ
Publish Date: Thu, 12 Nov 2026 09:06 PM (IST)
Updated Date: Thu, 12 Nov 2026 09:09 PM (IST)
--ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਪਾਰਟੀ ਦੀ ਦੂਜੀ ਸੂਚੀ ਵਿੱਚ ਮਿਲੀ ਜਗ੍ਹਾ, ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰਦਿਆਂ 31 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ ਵਿੱਚ ਕਪੂਰਥਲਾ ਵਿਧਾਨ ਸਭਾ ਹਲਕੇ ਤੋਂ ਦਵਿੰਦਰ ਪਾਲ ਸਿੰਘ ਹੰਸਪਾਲ (ਰੰਗਾ) ਨੂੰ ਪਾਰਟੀ ਦਾ ਉਮੀਦਵਾਰ ਐਲਾਨਿਆ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪਾਰਟੀ ਹਾਈਕਮਾਂਡ ਵੱਲੋਂ ਦਵਿੰਦਰ ਪਾਲ ਸਿੰਘ ਹੰਸਪਾਲ ਨੂੰ ਕਪੂਰਥਲਾ ਵਿਧਾਨ ਸਭਾ ਹਲਕੇ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਸੀ। ਹੁਣ ਉਨ੍ਹਾਂ ਨੂੰ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਐਲਾਨੇ ਜਾਣ ਨਾਲ ਕਪੂਰਥਲਾ ਦੀ ਸਿਆਸਤ ਵਿੱਚ ਇੱਕ ਨਵਾਂ ਅਧਿਆਇ ਸ਼ੁਰੂ ਹੋ ਗਿਆ ਹੈ। ਦਵਿੰਦਰ ਪਾਲ ਸਿੰਘ ਹੰਸਪਾਲ (ਰੰਗਾ) ਉੱਘੇ ਕਾਰੋਬਾਰੀ ਹੋਣ ਦੇ ਨਾਲ-ਨਾਲ ਸਮਾਜਿਕ ਤੇ ਸਿਆਸੀ ਸਰਗਰਮੀਆਂ ਵਿੱਚ ਵੀ ਆਪਣੀ ਪਛਾਣ ਰੱਖਦੇ ਹਨ।ਪਾਰਟੀ ਵੱਲੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਅਤੇ ਪਾਰਟੀ ਵਰਕਰਾਂ ਵਿੱਚ ਖੁਸ਼ੀ ਦਾ ਮਾਹੌਲ ਹੈ। ਇਸ ਐਲਾਨ ਨੂੰ ਲੈ ਕੇ ਕਪੂਰਥਲਾ ਦੇ ਸਿਆਸੀ ਹਲਕਿਆਂ ਵਿੱਚ ਵੀ ਚਰਚਾ ਸ਼ੁਰੂ ਹੋ ਗਈ ਹੈ। ਇਸ ਮੌਕੇ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਉਨ੍ਹਾਂ ਨੂੰ ਉਮੀਦਵਾਰ ਐਲਾਨੇ ਜਾਣ ਦੀ ਵਧਾਈ ਵੀ ਦਿੱਤੀ। ਪਾਰਟੀ ਦੀ ਦੂਜੀ ਸੂਚੀ ਵਿੱਚ ਫਗਵਾੜਾ ਤੋਂ ਡਾ. ਰਾਜ ਕੁਮਾਰ ਚੱਬੇਵਾਲ ਨੂੰ ਵੀ ਉਮੀਦਵਾਰ ਐਲਾਨਿਆ ਗਿਆ ਹੈ।