ਆਪ ਆਗੂਆਂ ਤੇ ਵਰਕਰਾਂ ਮਨਾਇਆ ਡਾ. ਚੱਬੇਵਾਲ ਦਾ ਜਨਮਦਿਨ
ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਆਗੂਆਂ ਨੇ ਮਨਾਇਆ ਡਾ. ਰਾਜ ਕੁਮਾਰ ਚੱਬੇਵਾਲ ਦਾ ਜਨਮਦਿਨ
Publish Date: Mon, 21 Sep 2026 08:44 PM (IST)
Updated Date: Mon, 21 Sep 2026 08:47 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਆਮ ਆਦਮੀ ਪਾਰਟੀ ਵੱਲੋਂ ਨਗਰ ਨਿਗਮ ਦੇ ਮੀਟਿੰਗ ਹਾਲ ਵਿਖੇ ਇੱਕ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿੱਚ ਪਾਰਟੀ ਦੇ ਵਰਕਰਾਂ, ਆਗੂਆਂ, ਬਲਾਕ ਪ੍ਰਧਾਨਾਂ ਤੇ ਬਲਾਕ ਇੰਚਾਰਜਾਂ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਵਿਧਾਨ ਸਭਾ ਹਲਕਾ ਫਗਵਾੜਾ ਦੇ ਹਲਕਾ ਇੰਚਾਰਜ ਡਾ. ਰਾਜ ਕੁਮਾਰ ਚੱਬੇਵਾਲ ਦਾ ਜਨਮਦਿਨ ਵੀ ਪਾਰਟੀ ਵਰਕਰਾਂ ਤੇ ਆਗੂਆਂ ਵੱਲੋਂ ਮਿਲ ਕੇ ਮਨਾਇਆ ਗਿਆ। ਇਸ ਮੌਕੇ ਪਾਰਟੀ ਆਗੂਆਂ ਤੇ ਵਰਕਰਾਂ ਨੇ ਕੇਕ ਕੱਟ ਕੇ ਡਾ. ਰਾਜ ਕੁਮਾਰ ਚੱਬੇਵਾਲ ਨੂੰ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ ਤੇ ਉਨ੍ਹਾਂ ਦੀ ਲੰਮੀ ਉਮਰ ਤੇ ਚੰਗੀ ਸਿਹਤ ਦੀ ਕਾਮਨਾ ਕੀਤੀ। ਮੀਟਿੰਗ ਦੌਰਾਨ ਪਾਰਟੀ ਦੇ ਜਥੇਬੰਦਕ ਮਾਮਲਿਆਂ ਤੇ ਆਉਣ ਵਾਲੀਆਂ ਗਤੀਵਿਧੀਆਂ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਆਮ ਆਦਮੀ ਪਾਰਟੀ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ਮਾਨ ਦੇ ਗੱਫੇ ਸੰਬਧੀ ਵੀ ਸਾਰਿਆਂ ਨੂੰ ਜਾਣਕਾਰੀ ਦਿਤੀ ਗਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੰਗਠਨ ਇੰਚਾਰਜ ਗੁਰਸ਼ਰਨ ਸਿੰਘ, ਮਾਰਕੀਟ ਕਮੇਟੀ ਦੇ ਚੇਅਰਮੈਨ ਅਨੁਰਾਗ ਮਾਨਖੰਡ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਰਨ ਕਲੇਰ ਸਮੇਤ ਬਲਾਕ ਪ੍ਰਧਾਨ, ਬਲਾਕ ਇੰਚਾਰਜ ਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਤੇ ਆਗੂ ਹਾਜ਼ਰ ਸਨ।