ਆਪ ਦਾ ਕਿਸਾਨ ਵਿੰਗ ਕਿਸਾਨਾਂ ਨੂੰ ਜਾਗਰੂਕ ਕਰਕੇ ਪਾਰਟੀ ਨਾਲ ਜੋੜੇਗਾ : ਪੱਡਾ
ਆਮ ਆਦਮੀ ਪਾਰਟੀ ਦਾ ਕਿਸਾਨੀ ਵਿੰਗ ਸੂਬੇ ਭਰ ਵਿੱਚ ਕਿਸਾਨਾਂ ਨੂੰ ਜਾਗਰੂਕ ਕਰਦਿਆ ਪਾਰਟੀ ਨਾਲ ਜੋੜੇਗਾ-ਪੱਡਾ
Publish Date: Sat, 31 Jan 2026 10:10 PM (IST)
Updated Date: Sat, 31 Jan 2026 10:13 PM (IST)

---ਆਮ ਆਦਮੀ ਪਾਰਟੀ ਕਿਸਾਨ ਵਿੰਗ ਦੀ ਹੋਈ ਮੀਟਿੰਗ, ਕੀਤੀਆਂ ਅਹਿਮ ਮੁੱਦਿਆਂ ਤੇ ਵਿਚਾਰਾਂ ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਆਉਣ ਵਾਲਿਆਂ ਨਗਰ ਨਿਗਮ ਚੋਣਾਂ ਸਬੰਧੀ ਰਣਨੀਤੀ ਤਿਆਰ ਕਰਨ ਲਈ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਬਲਾਕ ਪ੍ਰਧਾਨਾਂ ਦੀ ਇਕ ਮਹੱਤਵਪੂਰਨ ਬੈਠਕ ਦਾ ਆਯੋਜਨ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੋਆਬਾ ਜ਼ੋਨ ਦੇ ਸਕੱਤਰ ਸੁਖਵੰਤ ਸਿੰਘ ਪੱਡਾ ਦੇ ਦਫਤਰ ’ਚ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ, ਜ਼ਿਲ੍ਹਾ ਸੈਕਟਰੀ, ਸਰਕਲ ਪ੍ਰਧਾਨ ਤੇ ਬਲਾਕ ਪ੍ਰਧਾਨ ਹਾਜ਼ਰ ਸਨ। ਇਸ ਮੌਕੇ ਪੱਡਾ ਨੇ ਬਲਾਕ ਪ੍ਰਧਾਨਾਂ ਨਾਲ ਮਿਲ ਕੇ ਖੇਤੀਬਾੜੀ ਤੇ ਕਿਸਾਨਾਂ ਦੇ ਹਿੱਤਾਂ ਨਾਲ ਜੁੜੇ ਮੁੱਦਿਆਂ ’ਤੇ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ 10 ਲੱਖ ਬੀਮਾ ਯੋਜਨਾ ਨੂੰ ਘਰ-ਘਰ ਪਹੁੰਚਾਏ ਜਾਣ ਬਾਰੇ ਵਿਚਾਰ-ਵਟਾਂਦਰਾ ਕੀਤਾ। ਬੈਠਕ ਦੌਰਾਨ ਬਲਾਕ ਪ੍ਰਧਾਨਾਂ ਨੂੰ ਪ੍ਰੇਰਿਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੀ ਕਿਸਾਨੀ ਨੂੰ ਅਗਲੇ ਪੱਧਰ ਤਕ ਲੈ ਜਾਣ ਲਈ ਸੰਗਠਨ ਦੀ ਮਜ਼ਬੂਤੀ ਸਭ ਤੋਂ ਪਹਿਲੀ ਲੋੜ ਹੈ। ਕਿਸਾਨ ਵਿੰਗ ਦੇ ਜ਼ਿੰਮੇਵਾਰਾਂ ਨੇ ਜ਼ੋਰ ਦਿੱਤਾ ਕਿ ਕਿਸਾਨਾਂ ਦੇ ਹੱਕਾਂ ਦੀ ਰੱਖਿਆ ਲਈ ਹਰ ਪੱਧਰ ’ਤੇ ਮਜ਼ਬੂਤ ਆਵਾਜ਼ ਉਠਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਮਰਪਿਤ ਤੇ ਜਜ਼ਬੇ ਨਾਲ ਕੰਮ ਕਰਨ ਵਾਲੇ ਇਹ ਆਮ ਆਦਮੀ ਪਾਰਟੀ ਦੇ ਸਰਗਰਮ ਵਰਕਰ ਨਾ ਸਿਰਫ਼ ਪਾਰਟੀ ਅਤੇ ਕਿਸਾਨ ਵਿੰਗ ਦੀਆਂ ਨੀਤੀਆਂ ਨੂੰ ਪਿੰਡ-ਪਿੰਡ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਉਣਗੇ, ਸਗੋਂ ਪੰਜਾਬ ਤੇ ਦੋਆਬਾ ਇਲਾਕੇ ਲਈ ਮਾਣ ਦਾ ਕਾਰਨ ਵੀ ਬਣਨਗੇ। ਪੱਡਾ ਨੇ ਇਹ ਵੀ ਦੱਸਿਆ ਕਿ ਕਿਸਾਨ ਵਿੰਗ ਡੇਅਰੀ ਕਿਸਾਨਾਂ, ਮਜ਼ਦੂਰਾਂ ਤੇ ਸਹਾਇਕ ਧੰਦਿਆਂ ਨਾਲ ਜੁੜੇ ਪਰਿਵਾਰਾਂ ਦੀਆਂ ਆਵਾਜ਼ਾਂ ਨੂੰ ਉੱਪਰ ਲਿਜਾਣ ਲਈ ਹਮੇਸ਼ਾ ਅੱਗੇ ਰਹੇਗਾ। ਪੱਡਾ ਨੇ ਨੌਜਵਾਨਾਂ ਨੂੰ ਖੇਤੀ ਤੇ ਸੰਗਠਨ ਨਾਲ ਜੋੜਨ ਰਾਹੀਂ ਖੇਤੀਬਾੜੀ ਨੂੰ ਨਵੀਂ ਦਿਸ਼ਾ ਤੇ ਰੂਪ ਦੇਣ ਲਈ ਲਗਾਤਾਰ ਯਤਨ ਕੀਤੇ ਜਾਣਗੇ। ਪੱਡਾ ਨੇ ਸਮੂਹ ਅਹੁਦੇਦਾਰਾਂ ਨੂੰ ਹਦਾਇਤਾਂ ਕੀਤੀਆਂ ਕਿ ਸੂਬੇ ਭਰ ਵਿਚ ਕਿਸਾਨਾਂ ਨੂੰ ਆਉਣ ਵਾਲੀਆਂ ਸਮੱਸਿਆਵਾ ਬਾਰੇ ਜਾਨਣ ਲਈ ਗਰਾਉਂਡ ਲੈਵਲ ’ਤੇ ਉਤਰਿਆ ਜਾਵੇ ਤਾਂ ਕਿ ਰਾਜ ਦੇ ਕਿਸਾਨਾਂ ਨੂੰ ਮਜਬੂਤ ਕੀਤਾ ਜਾਵੇ। ਪੱਡਾ ਨੇ ਕਿਹਾ ਕਿ ਪਾਰਟੀ ਦਾ ਸਭ ਤੋਂ ਮਜ਼ਬੂਤ ਕਿਸਾਨ ਵਿੰਗ ਹੈ, ਜੋ ਕਿਸਾਨੀ ਦੀਆਂ ਮੁਸ਼ਕਿਲਾਂ ਨੂੰ ਬਰੀਕੀ ਨਾਲ ਹੀ ਜਾਣ ਸਕਦਾ ਹੈ। ਪੱਡਾ ਨੇ ਕਿਹਾ ਕਿ ਸੂਬੇ ਭਰ ’ਚ ਕਿਸਾਨੀ ਮੁਸ਼ਕਿਲਾਂ ਨੂੰ ਜਾਨਣ ਲਈ ਹਲਕਾ ਵਾਈਜ਼ ਕਮੇਟੀਆਂ ਬਣਾਈਆ ਜਾਣਗੀਆਂ, ਜਿਸ ਵਿਚ ਮੈਂਬਰ ਤੇ ਇਕ ਕੋਆਰਡੀਨੇਟਰ ਨਿਯੁਕਤ ਕੀਤਾ ਜਾਵੇਗਾ। ਉਨ੍ਹਾਂ ਨੇ ਆਖਿਆ ਕਿ ਆਉਣ ਵਾਲੇ ਸਮੇਂ ਦੌਰਾਨ ਕਿਸਾਨ ਵਿੰਗ ਦੀਆਂ ਜ਼ਿਲ੍ਹਾ ਵਾਈਜ਼ ਮੀਟਿੰਗਾਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਕਿਸਾਨ ਵਿੰਗ ਸੂਬੇ ਭਰ ’ਚ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਪਾਰਟੀ ਨਾਲ ਜੋੜੇਗਾ। ਇਸ ਦੌਰਾਨ ਸਾਰੇ ਬਲਾਕ ਪ੍ਰਧਾਨਾਂ ਨੇ ਇਕਸੁਰ ਹੋ ਕੇ ਯਕੀਨ ਦਿਵਾਇਆ ਕਿ ਉਹ ਕਿਸਾਨ ਵਿੰਗ ਦੀਆਂ ਨੀਤੀਆਂ ਨੂੰ ਜਨ-ਜਨ ਤੱਕ ਪਹੁੰਚਾਉਣ ਤੇ ਕਿਸਾਨ ਭਰਾਵਾਂ ਦੀਆਂ ਆਵਾਜ਼ਾਂ ਨੂੰ ਉਭਾਰਨ ਲਈ ਪੂਰੇ ਜਜ਼ਬੇ ਨਾਲ ਕੰਮ ਕਰਨਗੇ। ਇਸ ਮੌਕੇ ਦਿਲਪ੍ਰੀਤ ਸਿੰਘ ਫਗਵਾੜਾ, ਡਾ. ਮਨਜੀਤ ਸਿੰਘ ਢਿੱਲਵਾਂ, ਦਿਲਬਾਗ ਸਿੰਘ ਰੇਲ ਕੋਚ ਫੈਕਟਰੀ, ਮੱਖਣ ਸਿੰਘ ਖਿਗਵਾਲੀ, ਧਿਆਨ ਸਿੰਘ ਢੁੱਡੀਆਂਵਾਲਾ, ਦਿਲਬਾਗ ਸਿੰਘ ਢਿੱਲਵਾਂ, ਹਲਕਾ ਭੁਲੱਥ ਦੇ ਪ੍ਰਧਾਨ ਗੁਰਮੇਜਰ ਸਿੰਘ, ਜ਼ਿਲ੍ਹਾ ਸਕੱਤਰ ਸਤਨਾਮ ਸਿੰਘ ਲੱਖਣ ਕੇ ਪੱਡਾ, ਗੁਰਚਰਨ ਸਿੰਘ ਠੀਕਰੀਵਾਲ, ਬਲਜੀਤ ਸਿੰਘ ਫਗਵਾੜਾ, ਕਰਮਜੀਤ ਭੰਡਾਲ ਬੇਟ, ਦਲਜੀਤ ਸਿੰਘ ਫਗਵਾੜਾ, ਬਿੰਦਰਪਾਲ ਸਾਹਨੀ ਫਗਵਾੜਾ, ਬਲਾਕ ਪ੍ਰਧਾਨ ਫਗਵਾੜਾ ਕੁਲਵਿੰਦਰ ਸਿੰਘ, ਸਰਕਲ ਪ੍ਰਧਾਨ ਕਾਲਾ ਸੰਘਿਆ ਨਰਿੰਦਰ ਸਿੰਘ ਸੰਘਾ, ਬਲਾਕ ਪ੍ਰਧਾਨ ਕਪੂਰਥਲਾ ਉਪਕਾਰ ਸਿੰਘ ਖਾਲਸਾ, ਬਲਾਕ ਪ੍ਰਧਾਨ ਕਪੂਰਥਲਾ ਕੰਵਰਜੀਤ ਸਿੰਘ ਬਾਵਾ, ਹਲਕਾ ਇੰਚਾਰਜ ਜਸਵੰਤ ਸਿੰਘ ਕਾਂਜਲੀ, ਮਲਕੀਤ ਸਿੰਘ ਕਾਂਜਲੀ ਆਦਿ ਹਾਜ਼ਰ ਸਨ।