14ਕੇਪੀਟੀ15ਪੀ ਏ

ਕਾਂਗਰਸ ਸਰਕਾਰ ਦਾ ਪੁਤਲਾ ਫੂਕਣ ਸਮੇਂ ਪ੍ਰਦਰਸ਼ਨ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਇੰਡੀਅਨ, ਸ਼ਾਇਰ ਕੰਵਰ ਇਕਬਾਲ ਸਿੰਘ, ਮਨਿੰਦਰ ਸਿੰਘ, ਸੱਜਣ ਸਿੰਘ ਚੀਮਾ ਅਤੇ ਹੋਰ।

ਅਮਰੀਕ ਸਿੰਘ ਮੱਲ੍ਹੀ, ਕਪੂਰਥਲਾ

ਪੰਜਾਬ ਦੇ ਐੱਸਸੀ ਐੱਸਟੀ ਵਿਦਿਆਰਥੀਆਂ ਦੀ ਪੋਸਟ ਮੈਟਿ੍ਕ ਸਕਾਲਰਸ਼ਿਪ ਵਿਚ ਕੀਤੇ ਘਪਲੇ ਵਿਰੁੱਧ ਅੱਜ ਆਮ ਆਦਮੀ ਪਾਰਟੀ (ਆਪ) ਜ਼ਿਲ੍ਹਾ ਕਪੂਰਥਲਾ ਇਕਾਈ ਨੇ ਜ਼ਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਇੰਡੀਅਨ ਦੀ ਅਗਵਾਈ ਵਿਚ ਸਾਧੂ ਸਿੰਘ ਧਰਮਸੋਤ ਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਿਰੁੱਧ ਪੁਤਲਾ ਫੂਕ ਪ੍ਰਦਰਸ਼ਨ ਕੀਤਾ। ਪ੍ਰਦਰਸਨਕਾਰੀਆਂ ਨੇ ਕਾਂਗਰਸ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਘਪਲੇ ਵਿਚ ਸ਼ਾਮਿਲ ਮੰਤਰੀਆਂ ਅਤੇ ਅਧਿਕਾਰੀਆਂ ਖਿਲਾਫ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਸਮੇਂ ਆਮ ਆਦਮੀ ਪਾਰਟੀ ਨੇ ਦਲਿਤ ਵਿਦਿਆਰਥੀਆਂ ਲਈ ਹੈਲਪਲਾਈਨ ਨੰਬਰ 7827273487 ਜਾਰੀ ਕੀਤਾ, ਜਿਸ 'ਤੇ ਵਿਦਿਆਰਥੀ ਆਪਣੀ ਸਮੱਸਿਆ ਦਰਜ ਕਰਵਾ ਸਕਦੇ ਹਨ। ਇਸ ਮੌਕੇ ਪ੍ਰਦਰਸਨਕਾਰੀਆਂ ਨੂੰ ਸੰਬੋਧਨ ਕਰਦਿਆਂ ਸੀਨੀਅਰ ਆਗੂ ਸ਼ਾਇਰ ਕੰਵਰ ਇਕਬਾਲ ਸਿੰਘ, ਬਲਾਕ ਪ੍ਰਧਾਨ ਮਨਿੰਦਰ ਸਿੰਘ, ਸੁਲਤਾਨਪੁਰ ਲੋਧੀ ਤੋਂ ਸੱਜਣ ਸਿੰਘ ਚੀਮਾ, ਪ੍ਰਦੀਪਪਾਲ ਸਿੰਘ ਥਿੰਦ, ਅੰਗਰੇਜ਼ ਸਿੰਘ, ਹਲਕਾ ਭੁਲੱਥ ਤੋਂ ਸਰਬਜੀਤ ਸਿੰਘ ਲੁਬਾਣਾ, ਹਲਕਾ ਫਗਵਾੜਾ ਤੋਂ ਤਵਿੰਦਰ ਰਾਮ ਅਤੇ ਹਰਪਾਲ ਸਿੰਘ ਿਢੱਲੋਂ, ਲੀਗਲ ਵਿੰਗ ਜ਼ਿਲ੍ਹਾ ਪ੍ਰਧਾਨ ਨਿਤਿਨ ਮਿਟੂ, ਜ਼ਿਲ੍ਹਾ ਕੋਆਰਡੀਨੇਟਰ ਮੈਡਮ ਲਲਿਤ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਸਿੱਖਿਆ ਮੰਤਰੀ ਸਿੱਖਿਆ ਪ੍ਰਣਾਲੀ 'ਚ ਵਿਕਾਸ ਕਰਨ ਦੇ ਦਮਗਜੇ ਮਾਰਦੇ ਫਿਰਦੇ ਹਨ, ਜਦੋਂ ਕਿ ਪੰਜਾਬ ਦੀ ਸਿੱਖਿਆ ਪ੍ਰਣਾਲੀ ਦੀ ਇਹ ਅਸਲ ਤਸਵੀਰ ਹੈ ਕਿ ਪੰਜਾਬ ਦੇ 2 ਲੱਖ ਤੋਂ ਜ਼ਿਆਦਾ ਐੱਸਸੀ ਐੱਸਟੀ ਵਿਦਿਆਰਥੀਆਂ ਪ੍ਰਰੀਖਿਆਵਾਂ ਦੇ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਪੋਸਟ ਮੈਟਿ੍ਕ ਸਕਾਲਰਸ਼ਿਪ 'ਚ ਕੀਤੇ ਘਪਲੇ ਦੇ ਮੁੱਦੇ 'ਤੇ ਵਾਈਟ ਪੇਪਰ ਜਾਰੀ ਕਰਨਾ ਚਾਹੀਦਾ ਹੈ ਤਾਂ ਜੋ ਸਕਾਲਰਸ਼ਿਪ ਘਪਲੇ ਦੀ ਸੱਚਾਈ ਲੋਕਾਂ ਸਾਹਮਣੇ ਆ ਸਕੇ। ਇੰਡੀਅਨ ਨੇ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ 2020-21 ਵਿੱਦਿਅਕ ਵਰ੍ਹੇ ਦੀ ਪੋਸਟ ਮੈਟਿ੍ਕ ਸਕਾਲਰਸ਼ਿਪ ਦੀ ਅੰਤਿਮ ਕਿਸ਼ਤ ਜਾਰੀ ਕਰਨ ਦਾ ਐਲਾਨ ਕੀਤਾ ਪਰ ਕੇਂਦਰ ਤੇ ਸੂਬਾ ਸਰਕਾਰ ਦੀ ਖੇਡ ਵਿਚ ਬਾਕੀ ਤਿੰਨ ਸੈਸ਼ਨ ਦੇ ਬੱਚਿਆਂ ਦਾ ਭਵਿੱਖ ਅਜੇ ਵੀ ਦਾਅ 'ਤੇ ਲੱਗਿਆ ਹੋਇਆ ਹੈ, ਕਿਉਂਕਿ ਜੁਆਇੰਟ ਐਸੋਸੀਏਸਨ ਆਫ ਕਾਲੇਜਿਸ (ਜੇ.ਏ.ਸੀ.) ਨੇ ਆਪਣਾ ਪੱਖ ਸਪੱਸਟ ਕਰ ਦਿੱਤਾ ਕਿ ਬਾਕੀ ਸਾਲਾਂ ਦੀ ਬਕਾਇਆ ਰਾਸ਼ੀ ਕਾਰਨ ਵਿਦਿਆਰਥੀਆਂ ਦੇ ਰੋਲ ਨੰਬਰ ਜਾਰੀ ਨਹੀਂ ਕਰੇਗੀ। ਆਪ ਆਗੂਆਂ ਨੇ ਕਿਹਾ ਕਿ ਐਸਸੀ ਵਿਦਿਆਰਥੀਆਂ ਦੀ ਸਕਾਲਰਸ਼ਿਪ 'ਚ ਘਪਲੇ ਕਰਕੇ ਕੈਪਟਨ ਅਮਰਿੰਦਰ ਸਿੰਘ ਨੇ ਲੱਖਾਂ ਵਿਦਿਆਰਥੀਆਂ ਦਾ ਜੀਵਨ ਬਰਬਾਦ ਕਰਕੇ ਰੱਖ ਦਿੱਤਾ ਹੈ ਕਿਉਂਕਿ ਸੂਬੇ ਦੇ ਬਹੁਤ ਸਾਰੇ ਕਾਲਜਾਂ ਨੇ ਜਿੱਥੇ ਵਿਦਿਆਰਥੀਆਂ ਨੂੰ ਪ੍ਰਰੀਖਿਆਵਾਂ ਦੇ ਰੋਲ ਨੰਬਰ ਦੇਣ ਤੋਂ ਮਨਾ ਕਰ ਦਿੱਤੇ ਹੈ, ਉਥੇ ਹੀ ਕਾਲਜਾਂ ਨੇ ਵਿਦਿਆਰਥੀਆਂ ਦੇ ਅਹਿਮ ਸਰਟੀਫਿਕੇਟ ਅਤੇ ਡਿਗਰੀਆਂ ਵੀ ਆਪਣੇ ਕਬਜ਼ੇ 'ਚ ਰੱਖੀਆਂ ਹੋਈਆਂ ਹਨ। ਜਿਸ ਕਰਨ ਵਿਦਿਆਰਥੀ ਨੌਕਰੀਆਂ ਲੈਣ ਲਈ ਅਪਲਾਈ ਕਰਨ ਤੋਂ ਵੀ ਵਾਂਝੇ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੱਡੇ ਵੱਡੇ ਐਲਾਨ ਕਰ ਰਹੇ ਹਨ, ਪਰ ਪੰਜਾਬ ਦੇ ਲੋਕਾਂ ਦਾ ਹੁਣ ਉਨ੍ਹਾਂ ਤੋਂ ਵਿਸਵਾਸ ਉਠ ਗਿਆ ਹੈ। ਆਪ ਆਗੂਆਂ ਨੇ ਮੰਗ ਕੀਤੀ ਕਿ ਕੈਪਟਨ ਸਰਕਾਰ ਪੰਜਾਬ ਦੇ ਐਸ.ਸੀ ਐਸ.ਟੀ ਵਿਦਿਆਰਥੀਆਂ ਦੀ ਪੋਸਟ ਮੈਟਿ੍ਕ ਸਕਾਲਰਸ਼ਿਪ ਤੁਰੰਤ ਜਾਰੀ ਕਰੇ ਅਤੇ ਸਕਾਲਰਸ਼ਿਪ ਰਕਮ ਵਿਚ ਘੁਟਾਲਾ ਕਰਨ ਵਾਲੇ ਮੰਤਰੀਆਂ ਤੇ ਅਧਿਕਾਰੀਆਂ ਖਿਲਾਫ ਅਪਰਾਧਿਕ ਮਾਮਲਾ ਦਰਜ ਕਰੇ। ਇਸ ਸਮੇਂ ਜਸਪਾਲ ਸਿੰਘ ਬੂਸੋਵਾਲ, ਬਲਾਕ ਪ੍ਰਧਾਨ ਸਤਨਾਮ ਸਿੰਘ ਸੰਘਾ, ਜਗਜੀਤ ਸਿੰਘ ਬਿੱਟੂ, ਪਿਆਰਾ ਸਿੰਘ, ਡਾ ਲਖਵੀਰ ਸਿੰਘ, ਕੁਲਵਿੰਦਰ ਸਿੰਘ ਮੁਲਤਾਨੀ, ਕੁਲਦੀਪ ਪਾਠਕ, ਨਵਦੀਪ ਸਿੰਘ ਐੱਨ ਡੀ, ਡਾ ਬਗੀਚਾ ਸਿੰਘ, ਜੱਗੀ, ਭਗਤ ਸਿੰਘ, ਹਰਸਿਮਰਨ ਸਿੰਘ, ਹੈਰੀ ਸ਼ੇਖਰ ਕੁਮਾਰ, ਲੇਡੀਜ਼ ਵਿੰਗ ਜ਼ਿਲ੍ਹਾ ਪ੍ਰਧਾਨ ਰਮਨ ਜੈਨ, ਜ਼ਿਲ੍ਹਾ ਜੁਆਇੰਟ ਸਕੱਤਰ ਬਲਵਿੰਦਰ ਕੌਰ, ਰਿਤੂ ਜੈਨ, ਸਰਦੂਲ ਸਿੰਘ, ਹਰਜਿੰਦਰ ਸਿੰਘ, ਬਲਾਕ ਪ੍ਰਧਾਨ ਕਰਨੈਲ ਸਿੰਘ, ਬਲਾਕ ਪ੍ਰਧਾਨ ਹਰਪ੍ਰਰੀਤ ਸਿੰਘ, ਰਿਟਾਇਰਡ ਡੀ ਐੱਸ ਪੀ ਕਰਨੈਲ ਸਿੰਘ, ਬਲਵਿੰਦਰ ਸਿੰਘ, ਸੀਨੀਅਰ ਆਗੂ ਯਸ਼ਪਾਲ ਆਜ਼ਾਦ, ਗੌਰਵ ਗੰਢਾਂ, ਗੋਬਿੰਦ ਕੁਮਾਰ, ਅਨਮੋਲ ਗਿੱਲ ਅਤੇ ਹੋਰ ਬਹੁਤ ਸਾਰੇ ਵਲੰਟੀਅਰ ਹਾਜ਼ਰ ਸਨ।