ਜਨਮ ਅਸ਼ਟਮੀ ’ਤੇ ਵੱਖ-ਵੱਖ ਮੰਦਰਾਂ ’ਚ ਨਤਮਸਤਕ ਹੋਏ ਚੰਦੀ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਵੱਖ ਵੱਖ ਮੰਦਰਾਂ ਵਿਚ ਨਤਮਸਤਕ ਹੋਏ ਆਪ ਹਲਕਾ ਇੰਚਾਰਜ ਐਡਵੋਕੇਟ ਚੰਦੀ
Publish Date: Sat, 05 Sep 2026 06:50 PM (IST)
Updated Date: Sat, 05 Sep 2026 06:52 PM (IST)
ਪੰਜਾਬੀ ਜਾਗਰਣ ਪ੍ਰਤੀਨਿੱਧ ਕਪੂਰਥਲਾ : ਸ਼ਹਿਰ ਦੇ ਵੱਖ-ਵੱਖ ਮੰਦਿਰਾਂ ਵਿਚ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਆਪਣੇ ਸਾਥੀਆਂ ਸਮੇਤ ਨਤਮਸਤਕ ਹੋਏ ਤੇ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਵੱਖ-ਵੱਖ ਮੰਦਿਰ ਕਮੇਟੀਆਂ ਵੱਲੋਂ ਉਨ੍ਹਾਂ ਨੂੰ ਸਨਮਾਨਤ ਕੀਤਾ ਗਿਆ। ਇਸ ਮੌਕੇ ਐਡਵੋਕੇਟ ਚੰਦੀ ਨੇ ਸਾਰਿਆਂ ਨੂੰ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਐਡਵੋਕੇਟ ਚੰਦੀ ਨੇ ਕਿਹਾ ਕਿ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੀਆਂ ਸਿੱਖਿਆਵਾਂ ਤੇ ਵਿਚਾਰ ਮਨੁੱਖੀ ਜੀਵਨ ਨੂੰ ਸਹੀ ਰਾਹ ਦਿਖਾਉਣ ਵਾਲੇ ਹਨ। ਉਨ੍ਹਾਂ ਦੁਆਰਾ ਸ਼੍ਰੀਮਦ ਭਗਵਦ ਗੀਤਾ ਵਿੱਚ ਦਿੱਤੇ ਗਏ ਉਪਦੇਸ਼ ਅੱਜ ਦੇ ਸਮੇਂ ਵਿੱਚ ਵੀ ਉਨੇ ਹੀ ਸਾਰਥਕ ਹਨ। ਜੇਕਰ ਅਸੀਂ ਉਨ੍ਹਾਂ ਦੇ ਦੱਸੇ ਹੋਏ ਮਾਰਗ ’ਤੇ ਚੱਲੀਏ ਤਾਂ ਅਸੀਂ ਆਪਣੇ ਜੀਵਨ ਨੂੰ ਸਫ਼ਲ ਤੇ ਸ਼ਾਂਤੀਪੂਰਨ ਬਣਾ ਸਕਦੇ ਹਾਂ। ਉਨ੍ਹਾਂ ਕਿਹਾ ਕ੍ਰਿਸ਼ਨ ਜੀ ਨੇ ਕਿਹਾ ਹੈ ਕਿ ਸਾਨੂੰ ਬਿਨਾਂ ਕਿਸੇ ਫਲ ਦੀ ਇੱਛਾ ਦੇ ਆਪਣਾ ਕਰਮ (ਫ਼ਰਜ਼) ਕਰਨਾ ਚਾਹੀਦਾ ਹੈ। ਜਦੋਂ ਅਸੀਂ ਨਤੀਜੇ ਦੀ ਚਿੰਤਾ ਛੱਡ ਕੇ ਮਿਹਨਤ ਕਰਦੇ ਹਾਂ, ਤਾਂ ਤਣਾਅ ਮੁਕਤ ਰਹਿੰਦੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣਾ ਕਰਮ ਕਰਦੇ ਰਹਿਣਾ ਚਾਹੀਦਾ ਹੈ, ਬਾਕੀ ਸਭ ਭਗਵਾਨ ਕ੍ਰਿਸ਼ਨ ਜੀ ਦੇ ਹੱਥ ਹੈ, ਉਹ ਸਾਰਿਆਂ ਦੀ ਮਿਹਨਤ ਦਾ ਫਲ ਜ਼ਰੂਰ ਦਿੰਦੇ ਹਨ। ਉਨ੍ਹਾਂ ਕਿਹਾ ਕਿ ਜਨਮ ਅਸ਼ਟਮੀ ਵਾਲੇ ਦਿਨ ਸੰਗਤਾਂ ਵੱਲੋਂ ਜੋ ਪਿਆਰ ਤੇ ਸਤਿਕਾਰ ਉਨ੍ਹਾਂ ਨੂੰ ਦਿੱਤਾ ਗਿਆ, ਉਸ ਲਈ ਉਹ ਹਮੇਸ਼ਾ ਰਿਣੀ ਰਹਿਣਗੇ ਤੇ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਉਨ੍ਹਾਂ ਨਾਲ ਚੱਟਾਨ ਵਾਂਗ ਖੜ੍ਹੇ ਰਹਿਣਗੇ।