‘ਆਪ’ ਦੇ ਯੂਥ ਇੰਚਾਰਜ ਦਾ ਕੰਗ ਇੰਟਰਪ੍ਰਾਈਜ਼ਿਜ਼ ’ਚ ਨਿੱਘਾ ਸਵਾਗਤ
‘ਆਪ’ ਪਾਰਟੀ ਦੋਆਬਾ ਜੋਨ ਦੇ ਯੂਥ ਇੰਚਾਰਜ ਦਾ ਕੰਗ ਇੰਟਰਪ੍ਰਾਈਜਿਜ਼ ਪੁੱਜਣ ’ਤੇ ਹੋਇਆ ਨਿੱਘਾ ਸਵਾਗਤ
Publish Date: Sat, 28 Feb 2026 08:07 PM (IST)
Updated Date: Sat, 28 Feb 2026 08:10 PM (IST)

ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਆਮ ਆਦਮੀ ਪਾਰਟੀ ਦੋਆਬਾ ਜ਼ੋਨ ਦੇ ਯੂਥ ਇੰਚਾਰਜ ਰੋਬੀ ਕੰਗ ਦਾ ਹਿਊਮਨ ਰਾਈਟਸ ਕੌਂਸਲ (ਇੰਡੀਆ) ਦੇ ਸੂਬਾ ਸਕੱਤਰ, ਬਾਬਾ ਬਾਲਕ ਨਾਥ ਸੇਵਾ ਸੰਮਤੀ ਦੇ ਪ੍ਰਧਾਨ ਤੇ ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਡਿਸਟ੍ਰਿਕਟ ਚੇਅਰਮੈਨ (ਪੀਸ ਪੋਸਟਰ) ਲਾਇਨ ਗੁਰਦੀਪ ਸਿੰਘ ਕੰਗ ਐੱਮਜੇਐੱਫ ਦੇ ਦਫ਼ਤਰ ਕੰਗ ਇੰਟਰਪ੍ਰਾਈਜ਼ਿਜ਼ ਸੈਂਟਰਲ ਟਾਊਨ ਫਗਵਾੜਾ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਲਾਇਨ ਗੁਰਦੀਪ ਸਿੰਘ ਕੰਗ ਨੇ ਰੋਬੀ ਕੰਗ ਤੇ ਉਨ੍ਹਾਂ ਦੇ ਨਾਲ ਪਹੁੰਚੇ ਸੁਸ਼ੀਲ ਚਮ ਚੇਅਰਮੈਨ ਐਕਸਾਈਜ਼ ਐਂਡ ਟੈਕਸੇਸ਼ਨ ਟਰੇਡਰਜ਼ ਕਮਿਸ਼ਨ ਫਗਵਾੜਾ ਤੇ ਬਲਾਕ ਸੰਮਤੀ ਮੈਂਬਰ ਰਵੀ ਕੁਮਾਰ ਸਾਬੀ ਕੁਲਥਮ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਰੋਬੀ ਕੰਗ ਯੂਥ ਨਾਲ ਸਬੰਧਤ ਸਮੱਸਿਆਵਾਂ ਦਾ ਹੱਲ ਕਰਵਾਉਣ ਦੇ ਵਧੀਆ ਉਪਰਾਲੇ ਹੀ ਨਹੀਂ ਕਰ ਰਹੇ, ਸਗੋਂ ਨੌਜਵਾਨਾਂ ਨੂੰ ਸਾਫ-ਸੁਥਰੀ ਰਾਜਨੀਤੀ ਰਾਹੀਂ ਪੰਜਾਬ ਦੀ ਤਰੱਕੀ ‘ਚ ਯੋਗਦਾਨ ਪਾਉਣ ਲਈ ਉਤਸ਼ਾਹਤ ਕਰਨ ਦਾ ਵੀ ਸ਼ਲਾਘਾਯੋਗ ਉਪਰਾਲਾ ਕਰ ਰਹੇ ਹਨ। ਯੂਥ ਇੰਚਾਰਜ ਰੋਬੀ ਕੰਗ ਨੇ ਗੁਰਦੀਪ ਸਿੰਘ ਕੰਗ ਵੱਲੋਂ ਸਮਾਜ ਸੇਵਾ ਦੇ ਖੇਤਰ ਵਿਚ ਦਿੱਤੇ ਜਾ ਰਹੇ ਯੋਗਦਾਨ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਲੋੜਵੰਦਾਂ ਨੂੰ ਮਹੀਨਾਵਾਰ ਰਾਸ਼ਨ ਦੀ ਵੰਡ, ਖੂਨਦਾਨ, ਮਨੁੱਖੀ ਅਧਿਕਾਰਾਂ ਪ੍ਰਤੀ ਜਾਗਰੁਕਤਾ ਤੋਂ ਇਲਾਵਾ ਆਪਣੇ ਪਰਿਵਾਰਕ ਸਮਾਗਮਾਂ ਦੀ ਖੁਸ਼ੀ ਬਿਰਧ-ਅਨਾਥ ਆਸ਼ਰਮ ਦੇ ਆਸ਼੍ਰਿਤਾਂ ਨਾਲ ਸਾਂਝੀ ਕਰਨ ਵਰਗੇ ਉਪਰਾਲੇ ਬਹੁਤ ਹੀ ਸ਼ਲਾਘਾਯੋਗ ਹਨ। ਨੌਜਵਾਨ ਪੀੜ੍ਹੀ ਨੂੰ ਲਾਇਨ ਗੁਰਦੀਪ ਸਿੰਘ ਕੰਗ ਤੋਂ ਪ੍ਰੇਰਣਾ ਲੈ ਕੇ ਲੋਕ ਸੇਵਾ ਦੇ ਕੰਮਾਂ ਵਿਚ ਸਮਰੱਥਾ ਅਨੁਸਾਰ ਸਹਿਯੋਗ ਦੇਣਾ ਚਾਹੀਦਾ ਹੈ। ਲਾਇਨ ਗੁਰਦੀਪ ਸਿੰਘ ਕੰਗ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਜਲਦੀ ਹੀ 94ਵਾਂ ਮਾਸਿਕ ਰਾਸ਼ਨ ਵੰਡ ਸਮਾਗਮ ਕਰਵਾਇਆ ਜਾਵੇਗਾ, ਜੋ ਕਿ ਇਸ ਵਾਰ ਮਹਿਲਾ ਦਿਵਸ ਨੂੰ ਸਮਰਪਿਤ ਹੋਵੇਗਾ। ਉਨ੍ਹਾਂ ਨੇ ਮਹਿਲਾ ਦਿਵਸ ਮੌਕੇ ਆਪਣੀ ਮਿਹਨਤ ਸਦਕਾ ਬੁਲੰਦੀਆਂ ਛੂਹਣ ਵਾਲੀਆਂ ਮਹਿਲਾਵਾਂ ਨੂੰ ਸਨਮਾਨਿਤ ਕਰਕੇ ਹੌਸਲਾ ਅਫਜਾਈ ਕਰਨ ਦੀ ਗੱਲ ਵੀ ਕਹੀ। ਇਸ ਮੌਕੇ ਸਮਾਜ ਸੇਵਕ ਬਿੱਟੂ ਭਮਰਾ ਤੇ ਹੋਰ ਪਤਵੰਤੇ ਵੀ ਹਾਜ਼ਰ ਸਨ।