ਆਪ ਸਰਕਾਰ ਲੋਕਾਂ ਨੂੰ ਹਰ ਸਹੂਲਤ ਦੇਣ ਵਿਚ ਮੋਹਰੀ : ਲੁਬਾਣਾ ਆਪ ਸਰਕਾਰ ਲੋਕਾਂ ਨੂੰ ਹਰ ਸਹੂਲਤ ਦੇਣ ਵਿਚ ਮੋਹਰੀ : ਚੇਅਰਮੈਨ ਲੁਬਾਣਾ
Publish Date: Thu, 13 Aug 2026 07:32 PM (IST)
Updated Date: Thu, 13 Aug 2026 07:35 PM (IST)
ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਦੇਣ ਵਿਚ ਆਪਣਾ ਮੋਹਰੀ ਰੋਲ ਅਦਾ ਕਰ ਰਹੀ ਹੈ। ਸਰਕਾਰ ਵੱਲੋਂ ਹਰ ਵਾਅਦੇ ਨੂੰ ਇੱਕ-ਇੱਕ ਕਰ ਕੇ ਪੂਰਾ ਕੀਤਾ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਰਬਜੀਤ ਸਿੰਘ ਲੁਬਾਣਾ ਨੇ ਕੀਤਾ। ਚੇਅਰਮੈਨ ਲੁਬਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਦੇਣ ਲਈ ਅਹਿਮ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਸ ਸਕਦਾ ਲੋਕ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹਨ। ਲੋਕ ਹੁਣ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਵੀ ਫਿਰ ਤੋਂ ਆਮ ਆਦਮੀ ਪਾਰਟੀ ਨੂੰ ਸੂਬੇ ਦੀ ਵਾਂਗਡੋਰ ਸੌਂਪਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਜਾਰੀ ਕਰ ਕੇ ਸੂਬੇ ਦੇ ਸ਼ਹਿਰਾਂ, ਪਿੰਡਾਂ ਤੇ ਕਸਬਿਆਂ ਅੰਦਰ ਵਿਕਾਸ ਕਾਰਜਾਂ ਦੀ ਲੜੀ ਬੰਨ੍ਹ ਦਿੱਤੀ ਹੈ। ਸਰਕਾਰ ਦੀਆਂ ਨੀਤੀਆਂ ਤੋਂ ਸੂਬੇ ਦੇ ਲੋਕ ਖੁਸ਼ ਨਜ਼ਰ ਆ ਰਹੇ ਹਨ। ਪੰਜਾਬ ਸਰਕਾਰ ਵੱਲੋਂ ਜੋ ਵਾਅਦੇ ਸੱਤਾ ਵਿਚ ਆਉਣ ਸਮੇਂ ਸੂਬੇ ਦੇ ਲੋਕਾਂ ਲਾਲ ਕੀਤੇ ਸਨ ਉਨ੍ਹਾਂ ਨੂੰ ਪੂਰਾ ਵੀ ਕੀਤਾ ਜਾ ਰਿਹਾ ਹੈ ਜਿਵੇਂ ਕਿ ਔਰਤਾਂ ਨੂੰ ਇੱਕ-ਇੱਕ ਹਜ਼ਾਰ ਰੁਪਏ ਦੇਣਾ, ਇਸ ਵਾਅਦੇ ਨੂੰ ਸਰਕਾਰ ਨੇ ਪੂਰਾ ਕੀਤਾ ਹੈ ਤੇ ਔਰਤਾਂ ਦੇ ਖਾਤਿਆਂ ਵਿਚ ਇਹ ਪੈਸੇ ਆਉਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਸਹੂਲਤ ਦੇ ਮੱਦੇਨਜ਼ਰ 10 ਲੱਖ ਰੁਪਏ ਤੱਕ ਦੇ ਮੁਫ਼ਤ ਬੀਮਾ ਕਾਰਡ ਦੀ ਬਹੁਤ ਵੱਡੀ ਸਹੂਲਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਅੰਦਰ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕੱਢਣ ਲਈ ਖੇਡ ਗਰਾਊਂਡਾਂ ਦੇ ਨਿਰਮਾਣ ਲਈ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ, ਸੂਬੇ ਦੇ ਲੋਕ ਫਿਰ ਤੋਂ ਆਪ ਸਰਕਾਰ ਨੂੰ ਸੱਤਾ ਵਿਚ ਲਿਆਉਣ ਲਈ ਉਤਾਵਲੇ ਹਨ ।