- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਪ ਸਰਕਾਰ ਔਰਤਾਂ, ਨੌਜਵਾਨਾਂ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਦ੍ਰਿੜਤਾ ਨਾਲ ਵਚਨਬੱਧ ਹੈ-ਚੇਅਰਮੈਨ ਲੁਬਾਣਾ

ਮੱਲ੍ਹੀ, ਪੰਜਾਬੀ ਜਾਗਰਣ
ਕਪੂਰਥਲਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਔਰਤਾਂ ਦੇ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਲਈ ਮਹੱਤਵਪੂਰਨ ਕਦਮ ਚੁੱਕ ਰਹੀ ਹੈ। ਇਹ ਗੱਲ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਰਬਜੀਤ ਸਿੰਘ ਲੁਬਾਣਾ ਨੇ ਸ਼ੁੱਕਰਵਾਰ ਨੂੰ ਕਹੀ। ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਸਮਾਜ ਭਲਾਈ ਵਰਗੇ ਖੇਤਰਾਂ ਵਿੱਚ ਸਹਿਯੋਗ ਕਰ ਕੇ ਸਰਕਾਰ ਦਾ ਉਦੇਸ਼ ਔਰਤਾਂ ਦੇ ਸਸ਼ਕਤੀਕਰਨ ਲਈ ਇੱਕ ਸੰਪੂਰਨ ਪਹੁੰਚ ਬਣਾਉਣਾ ਹੈ। ਜਿਸ ਨਾਲ ਔਰਤਾਂ ਅਤੇ ਲੜਕੀਆਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ। ਲੁਬਾਣਾ ਨੇ ਦੱਸਿਆ ਕਿ ਸੂਬਾ ਸਰਕਾਰ ਔਰਤਾਂ ਅਤੇ ਲੜਕੀਆਂ ਦੇ ਸਸ਼ਕਤੀਕਰਨ ਲਈ ਵਚਨਬੱਧ ਹੈ ਅਤੇ ਇਸ ਉਦੇਸ਼ ਦੀ ਪ੍ਰਾਪਤੀ ਲਈ ਜੈਂਡਰ ਬਜਟ ਦੇ ਅਧੀਨ ਨਵੇਂ ਪ੍ਰੋਗਰਾਮ ਅਤੇ ਸਕੀਮਾਂ ਉਲੀਕੀਆਂ ਜਾ ਰਹੀਆਂ ਹਨ।
ਉਨ੍ਹਾਂ ਨੇ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਭਰ ਦੀਆਂ ਮਹਿਲਾ ਸਰਕਾਰੀ ਕਰਮਚਾਰੀਆਂ ਲਈ ਵੱਡੀ ਰਾਹਤ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਗਏ ਐਲਾਨ ਕਿ ਗਰੁੱਪ ਸੀ ਅਤੇ ਡੀ ਸ਼੍ਰੇਣੀਆਂ ਨਾਲ ਸਬੰਧਤ ਮਹਿਲਾ ਕਰਮਚਾਰੀ, ਜਿਨ੍ਹਾਂ ਵਿੱਚ ਸਟਾਫ਼ ਨਰਸਾਂ,ਮਹਿਲਾ ਪੁਲਿਸ ਕਰਮਚਾਰੀ ਅਤੇ ਹੋਰ ਯੋਗ ਕਰਮਚਾਰੀ ਸ਼ਾਮਲ ਹਨ ਨੂੰ ਉਨ੍ਹਾਂ ਦਾ ਪਰਖਕਾਲ ਸਮਾਂ ਪੂਰਾ ਹੋਣ ਉਪਰੰਤ ਉਨ੍ਹਾਂ ਦੇ ਘਰਾਂ ਤੋਂ ਵੱਧ ਤੋਂ ਵੱਧ 40 ਕਿਲੋਮੀਟਰ ਦੇ ਦਾਇਰੇ ਅੰਦਰ ਹੀ ਤਾਇਨਾਤ ਕੀਤਾ ਜਾਵੇਗਾ ਸ਼ਲਾਂਘਾਯੋਗ ਕਦਮ ਦੱਸਿਆ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਜਿਸ ਦਾ ਉਦੇਸ਼ ਮਹਿਲਾ ਕਰਮਚਾਰੀਆਂ ਦੇ ਨਿੱਜੀ ਜੀਵਨ ਅਤੇ ਦਫ਼ਤਰੀ ਕੰਮ ਦਰਮਿਆਨ ਸੰਤੁਲਨ ਨੂੰ ਬਿਹਤਰ ਬਣਾਉਣਾ ਹੈ ਨੂੰ ਇਤਿਹਾਸਕ ਕਰਮਚਾਰੀ-ਪੱਖੀ ਪਹਿਲ ਦੱਸਦਿਆਂ ਚੇਅਰਮੈਨ ਲੁਬਾਣਾ ਨੇ ਕਿਹਾ ਕਿ ‘ਆਪ’ ਸਰਕਾਰ ਕਰਮਚਾਰੀਆਂ, ਔਰਤਾਂ, ਨੌਜਵਾਨਾਂ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਦ੍ਰਿੜਤਾ ਨਾਲ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਸੂਬੇ ਭਰ ਦੇ ਵੱਖ-ਵੱਖ ਵਿਭਾਗਾਂ ਵਿੱਚ ਸੇਵਾ ਨਿਭਾ ਰਹੀਆਂ ਹਜ਼ਾਰਾਂ ਮਹਿਲਾ ਕਰਮਚਾਰੀਆਂ ਨੂੰ ਲਾਭ ਹੋਵੇਗਾ। ਚੇਅਰਮੈਨ ਲੁਬਾਣਾ ਨੇ ਕਿਹਾ ਕਿ ਹਜ਼ਾਰਾਂ ਮਹਿਲਾ ਕਰਮਚਾਰੀਆਂ ਖਾਸ ਕਰ ਕੇ ਸਿਹਤ ਵਿਭਾਗ ਵਿੱਚ ਤਾਇਨਾਤ ਸਟਾਫ਼ ਨਰਸਾਂ, ਅਧਿਆਪਕਾਂ ਅਤੇ ਮਹਿਲਾ ਪੁਲਿਸ ਕਰਮਚਾਰੀਆਂ ਨੂੰ ਇਸ ਪਹਿਲ ਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਇੱਕ ਅਜਿਹੀ ਨੀਤੀ ਬਣਾਉਣ ਦਾ ਫ਼ੈਸਲਾ ਕੀਤਾ ਹੈ, ਜਿਸ ਤਹਿਤ ਗਰੁੱਪ ਸੀ ਅਤੇ ਡੀ ਸ਼੍ਰੇਣੀਆਂ ਨਾਲ ਸਬੰਧਿਤ ਮਹਿਲਾ ਕਰਮਚਾਰੀਆਂ, ਜਿਨ੍ਹਾਂ ਵਿੱਚ ਸਟਾਫ਼ ਨਰਸਾਂ, ਅਧਿਆਪਕ ਅਤੇ ਮਹਿਲਾ ਪੁਲਿਸ ਕਰਮਚਾਰੀ ਸ਼ਾਮਲ ਹਨ, ਨੂੰ ਪਰਖਕਾਲ ਪੂਰਾ ਹੋਣ ਉਪਰੰਤ ਆਪਣੇ ਘਰਾਂ ਤੋਂ ਵੱਧ ਤੋਂ ਵੱਧ 40 ਕਿਲੋਮੀਟਰ ਦੇ ਦਾਇਰੇ ਵਿੱਚ ਤਾਇਨਾਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਹਿਲਾ ਕਰਮਚਾਰੀ ਅਧਿਕਾਰਤ ਫਾਰਮ ਭਰਦੇ ਸਮੇਂ ਆਪਣੇ ਮਾਪਿਆਂ ਦੇ ਘਰ ਜਾਂ ਵਿਆਹੁਤਾ ਘਰ ਬਾਰੇ ਜਾਣਕਾਰੀ ਦੇ ਸਕਣਗੀਆਂ। ਇਸ ਕਦਮ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਉਹ ਲਗਪਗ ਇੱਕ ਘੰਟੇ ਦੇ ਅੰਦਰ ਆਪਣੇ ਪਰਿਵਾਰਾਂ ਤੱਕ ਪਹੁੰਚ ਸਕਣ ਕਿਉਂਕਿ ਇੱਕ ਖੁਸ਼ ਕਰਮਚਾਰੀ ਹੀ ਹਮੇਸ਼ਾ ਬਿਹਤਰ ਪ੍ਰਦਰਸ਼ਨ ਕਰਦਾ ਹੈ। 40 ਕਿਲੋਮੀਟਰ ਸਿਰਫ਼ ਉੱਪਰਲੀ ਸੀਮਾ ਹੈ ਅਤੇ ਇਹ ਤਾਇਨਾਤੀਆਂ ਹੋਰ ਵੀ ਨੇੜੇ, ਜਿਵੇਂ ਕਿ 15 ਜਾਂ 20 ਕਿਲੋਮੀਟਰ ਤੱਕ ਹੋ ਸਕਦੀਆਂ ਹਨ।