ਆਪ’ ਸਰਕਾਰ ਵੱਲੋਂ ਮੁਫ਼ਤ ਇਲਾਜ ਪੰਜਾਬ ਦੇ ਲੋਕਾਂ ਨੂੰ ਤੋਹਫ਼ਾ : ਚੀਮਾ
ਆਪ’ ਸਰਕਾਰ ਵੱਲੋਂ 10 ਲੱਖ ਦੇ ਮੁਫ਼ਤ ਇਲਾਜ ਦੀ ਸ਼ੁਰੂਆਤ ਪੰਜਾਬ ਦੇ ਲੋਕਾਂ ਨੂੰ ਵੱਡਾ ਤੋਹਫ਼ਾ-ਚੀਮਾ
Publish Date: Fri, 23 Jan 2026 09:37 PM (IST)
Updated Date: Fri, 23 Jan 2026 09:39 PM (IST)

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਪੰਜਾਬ ਦੇ ਹਰ ਵਰਗ ਦੇ ਸਮੂਹ 65 ਲੱਖ ਪਰਿਵਾਰਾਂ ਲਈ 10 ਲੱਖ ਰੁਪਏ ਦੇ ਮੁਫ਼ਤ ਇਲਾਜ ਦੀ ਸਕੀਮ ਪੰਜਾਬ ਦੇ ਲੋਕਾਂ ਲਈ ਇਕ ਅਨਮੋਲ ਤੋਹਫ਼ਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਇਸ ਸਕੀਮ ਦੀ ਸ਼ੁਰੂਆਤ ਉਪਰੰਤ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਹਲਕਾ ਇੰਚਾਰਜ ਚੇਅਰਮੈਨ ਸੱਜਣ ਸਿੰਘ ਚੀਮਾ ਆਮ ਆਦਮੀ ਪਾਰਟੀ ਨੇ ਗੱਲਬਾਤ ਕਰਦਿਆਂ ਕੀਤਾ ਤੇ ਕਿਹਾ ਕਿ ਬਿਨਾਂ ਕਿਸੇ ਸ਼ਰਤ ਇਹ ਸਕੀਮ ਹਰ ਉਸ ਪੰਜਾਬ ਦੇ ਵਾਸੀ ਲਈ ਹੈ, ਜਿਸ ਕੋਲ ਪੰਜਾਬ ਦਾ ਅਧਾਰ ਕਾਰਡ ਤੇ ਵੋਟਰ ਕਾਰਡ ਹੈ ਤੇ ਇਸ ਸਬੰਧੀ ਪੰਜਾਬ ਦੇ ਬਹੁਗਿਣਤੀ ਪ੍ਰਾਈਵੇਟ ਹਸਪਤਾਲਾਂ ਦੀ ਵੀ ਇਕ ਲੰਮੀ ਲਿਸਟ ਹੈ, ਜਿਥੇ ਜਾ ਕੇ ਕਿਸੇ ਵੀ ਬਿਮਾਰੀ ਦਾ ਇਲਾਜ ਮੁਫ਼ਤ ਕਰਵਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਕਾਰਡ ਬਣਾਉਣ ਲਈ ਹਰ ਸ਼ਹਿਰ, ਕਸਬੇ, ਪਿੰਡਾਂ, ਮੁਹੱਲਿਆਂ ਵਿਚ ਸਪੈਸ਼ਲ ਕੈਂਪ ਲੱਗਣਗੇ, ਜਿਥੇ ਇਸ ਦੀ ਰਜਿਸਟਰੇਸ਼ਨ ਕਰਵਾ ਕੇ ਕਾਰਡ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਇਹ ਅਜਿਹਾ ਤੋਹਫਾ ਹੈ, ਜਿਹੜਾ ਹਰ ਇਕ ਇਨਸਾਨ ਦੀ ਮੁੱਢਲੀ ਲੋੜ ਹੈ ਤੇ ਇਸ ਸਕੀਮ ਨਾਲ ਪੰਜਾਬ ਵਾਸੀਆਂ ਨੂੰ ਵੱਡਾ ਫਾਇਦਾ ਮਿਲੇਗਾ।