ਹਲਕਾ ਇੰਚਾਰਜ ਚੰਦੀ ਨੇ ਸੜਕ ਨਿਰਮਾਣ ਦਾ ਕੀਤਾ ਉਦਘਾਟਨ
ਆਪ ਹਲਕਾ ਇੰਚਾਰਜ ਐਡਵੋਕੇਟ ਚੰਦੀ ਨੇ ਪੁੱਡਾ ’ਚ ਸਾਢੇ ਤਿੰਨ ਕਰੋੜ ਦੇ ਸੜਕ ਨਿਰਮਾਣ ਦਾ ਕੀਤਾ ਉਦਘਾਟਨ
Publish Date: Tue, 24 Mar 2026 07:38 PM (IST)
Updated Date: Tue, 24 Mar 2026 07:40 PM (IST)

ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਵੀਰ ਸਿੰਘ ਚੰਦੀ ਵੱਲੋਂ ਕਪੂਰਥਲਾ ਹਲਕੇ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਪੁੱਡਾ ਕਾਲੋਨੀ ਵਿਖੇ ਸਾਢੇ ਤਿੰਨ ਕਰੋੜ ਦੀ ਲਾਗਤ ਨਾਲ ਬਨਣ ਵਾਲੀਆਂ ਸੜਕਾਂ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸ਼ਹਿਰ ਵਾਸੀ ਮੌਜੂਦ ਸਨ। ਇਸ ਮੌਕੇ ਗੱਲ ਕਰਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਵੀਰ ਸਿੰਘ ਚੰਦੀ ਨੇ ਦੱਸਿਆ ਕਿ ਸਾਢੇ ਤਿੰਨ ਕਰੋੜ ਦੇ ਵਿਕਾਸ ਕਾਰਜਾਂ ਦੌਰਾਨ ਸੜਕਾਂ ਦਾ ਨਿਰਮਾਣ, ਪਾਰਕਿੰਗ ਨਿਰਮਾਣ, ਬਰਮਾ, ਕਰਬ ਸਟੋਨ ਦਾ ਨਿਰਮਾਣ ਹੋਵੇਗਾ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਚਹੁੰਪੱਖੀ ਵਿਕਾਸ ਤੇ ਖਾਸ ਕਰਕੇ ਕਪੂਰਥਲਾ ਸ਼ਹਿਰ ਦੇ ਵਿਕਾਸ ਲਈ ਨਿਰੰਤਰ ਯਤਨਸ਼ੀਲ ਹਨ ਤੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਹੱਲ ਕਰਨ ਲਈ ਉਹ 24 ਘੰਟੇ ਲੋਕਾਂ ਦੀ ਸੇਵਾ ਵਿਚ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਹਿੱਤ ਵਿਚ ਭਲਾਈ ਸਕੀਮਾਂ ਲਾਗੂ ਕੀਤੀਆਂ ਗਈਆਂ ਹਨ, ਵਿਕਾਸ ਕਾਰਜ ਨਿਰੰਤਰ ਜਾਰੀ ਹਨ ਤੇ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ। ਹਲਕਾ ਕਪੂਰਥਲਾ ਦੇ ਵਿਕਾਸ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਹਲਕੇ ਅੰਦਰ ਚਹੁੰਪੱਖੀ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ ਤੇ ਕਰੋੜਾਂ ਰੁਪਏ ਦੇ ਵਿਕਾਸ ਕੰਮ ਕਰਵਾਏ ਜਾ ਰਹੇ ਹਨ। ਕਪੂਰਥਲਾ ਹਲਕੇ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਜਾ ਰਹੀ ਹੈ। ਇਸ ਮੌਕੇ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੋਆਬਾ ਜ਼ੋਨ ਦੇ ਸਕੱਤਰ ਸੁਖਵੰਤ ਸਿੰਘ, ਨਗਰ ਸੁਧਾਰ ਟ੍ਰਸਟ ਦੇ ਸਾਬਕਾ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ, ਮਾਰਕੀਟ ਕਮੇਟੀ ਦੇ ਚੇਅਰਮੈਨ ਬਿੱਟੂ, ਆਪ ਦੇ ਸੀਨੀਅਰ ਆਗੂ ਕੰਵਰ ਇਕਬਾਲ ਸਿੰਘ ਸਮੇਤ ਵੱਡੀ ਗਿਣਤੀ ’ਚ ਆਮ ਆਦਮੀ ਪਾਰਟੀ ਦੇ ਵਰਕਰ ਤੇ ਲੋਕ ਹਾਜ਼ਰ ਸਨ।