ਵਿਕਾਸ ਕਾਰਜਾਂ ਨੂੰ ਤਰਜੀਹ ਦੇ ਰਹੀ ਹੈ ‘ਆਪ’ : ਹੇਨੰਤ ਕੁਮਾਰ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਰਹੀ ਹੈ ਆਪ : ਹੇਨੰਤ ਕੁਮਾਰ
Publish Date: Wed, 02 Sep 2026 08:56 PM (IST)
Updated Date: Thu, 03 Sep 2026 04:07 AM (IST)
ਕੈਪਸ਼ਨ : 2ਕੇਪੀਟੀ29 ਆਪ ਦੇ ਹਲਕਾ ਸੰਗਠਨ ਇੰਚਾਰਜ ਹੇਨੰਤ ਕੁਮਾਰ। ਗੁਰਵਿੰਦਰ ਕੌਰ, ਪੰਜਾਬੀ ਜਾਗਰਣ ਕਪੂਰਥਲਾ : ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਤੇ ਪਾਰਟੀ ’ਚ ਆਮ ਲੋਕਾਂ ਨੂੰ ਅਹਿਮ ਜ਼ਿੰਮੇਵਾਰੀ ਦੇ ਕੇ ਨਿਵਾਜਿਆ ਗਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਸੰਗਠਨ ਇੰਚਾਰਜ ਹੇਨੰਤ ਕੁਮਾਰ ਨੇ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕ ਹਿੱਤ ਲਈ ਇਤਿਹਾਸਕ ਫ਼ੈਸਲੇ ਲਏ ਗਏ ਹਨ ਅਤੇ ਪਾਰਟੀ ਦਾ ਘੇਰਾ ਦੇਸ਼ ਅੰਦਰ ਵਿਸ਼ਾਲ ਹੋਇਆ ਹੈ। ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਦੇ ਫ਼ੈਸਲਿਆਂ ਦਾ ਜ਼ਿਕਰ ਕਰਦਿਆਂ ‘ਆਪ’ ਆਗੂਆਂ ਨੇ ਕਿਹਾ ਕਿ 600 ਯੂਨਿਟ ਬਿਜਲੀ ਦੇ ਮਾਫ਼ ਕਰਨ ਨਾਲ ਕਰੀਬ 90 ਫ਼ੀਸਦੀ ’ਚੋਂ ਵੱਧ ਲੋਕਾਂ ਦੇ ਬਿੱਲ ਜ਼ੀਰੋ ਆਏ ਹਨ, ਜੋ ਲੋਕਾਂ ਲਈ ਬਹੁਤ ਵੱਡੀ ਆਰਥਿਕ ਰਾਹਤ ਵਾਲੀ ਗੱਲ ਹੈ।ਲੋਕਾਂ ਦੀ ਸਿਹਤ ਸਹੂਲਤਾਂ ਨੂੰ ਮੁੱਖ ਰੱਖਦਿਆਂ ਲੋਕਾਂ ਦੇ ਘਰਾਂ ਤਕ ਮੈਡੀਕਲ ਸੇਵਾਵਾਂ ਪੁੱਜਦਾ ਕਰਨ ਦੇ ਮੰਤਵ ਨਾਲ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ,ਜੋ ਸਫ਼ਲਤਾਪੂਰਵਕ ਚੱਲ ਰਹੇ ਹਨ।ਕਰੀਬ 65,000 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ ਅਤੇ ਪਿਛਲੇ ਦਿਨਾਂ ਚ ਕੱਚੇ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰ ਕੇ ਉਨ੍ਹਾਂ ਦੀਆਂ ਤਨਖ਼ਾਹਾਂ ਡਬਲ ਕੀਤੀਆਂ ਗਈਆਂ ਹਨ।ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤਕ ਪੁੱਜਦਾ ਕੀਤਾ ਗਿਆ ਅਤੇ ਲੋਕਾਂ ਤਕ ਪਹੁੰਚ ਕਰ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦੂਰ ਕੀਤੀਆਂ ਜਾ ਰਹੀਆਂ ਹਨ।ਹਰ ਵਰਗ ਦੇ ਹਿੱਤ ਵਿਚ ਵੱਡੇ ਫ਼ੈਸਲੇ ਲਏ ਗਏ ਹਨ ਅਤੇ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ।ਉਨ੍ਹਾਂਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਟੋਲ ਪਲਾਜ਼ਾ ਬੰਦ ਕਰਨਾ,ਸਰਕਾਰੀ ਜ਼ਮੀਨਾਂ ਖਾਲੀ ਕਰਵਾਉਣਾ,ਭਿ੍ਸ਼ਟਾਚਾਰ ਅਤੇ ਨਸ਼ੇ ਨੂੰ ਨੱਥ ਪਾਉਣਾ ਦੇਸ਼ ਲਈ ਕੁਰਬਾਨ ਹੋਣ ਵਾਲੇ ਪੰਜਾਬੀਆਂ ਨੂੰ ਇਕ ਕਰੋੜ ਦੀ ਸਨਮਾਨ ਰਾਸ਼ੀ ਦੇਣਾ,ਖੇਡਾਂ ਦੇ ਖੇਤਰ ਵਿਚ ਅੰਤਰਰਾਸ਼ਟਰੀ ਤੇ ਰਾਸ਼ਟਰੀ ਪੱਧਰ ਤੇ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਸਨਮਾਨਜਨਕ ਇਨਾਮ ਆਦਿ ਦੇਣਾ ਲਈ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸਮੂਹ ਸਰਕਾਰ ਦੀ ਸ਼ਲਾਘਾ ਕਰਦਿਆਂ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ’ਚ ਪੰਜਾਬ ਚ ਹੋਏ ਵਿਕਾਸ ਕਾਰਜਾਂ ਅਤੇ ਬੁਨਿਆਦੀ ਸਹੂਲਤਾਂ ’ਚ ਸੁਧਾਰ ਹੀ ਸਰਕਾਰ ਦੀ ਅਸਲ ਪ੍ਰਾਪਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਹੁਣ ਰਵਾਇਤੀ ਸਿਆਸਤ ਤੋਂ ਹਟ ਕੇ ਕੰਮ ਦੀ ਰਾਜਨੀਤੀ ਨੂੰ ਤਰਜੀਹ ਦੇ ਰਹੇ ਹਨ।