ਕਾਲਾ ਸੰਘਿਆ ਦੇ ਆਪ ਆਗੂ ਚੇਅਰਮੈਨ ਬਾਬਾ ਪ੍ਰਗਟ ਨਾਥ ਨੂੰ ਮਿਲੇ
ਕਾਲਾ ਸੰਘਿਆਂ ਦੇ ਆਪ ਆਗੂਆਂ ਵੱਲੋਂ ਨਵ ਨਿਯੁਕਤ ਚੇਅਰਮੈਨ ਬਾਬਾ ਪ੍ਰਗਟ ਨਾਥ ਨਾਲ਼ ਮੁਲਾਕਾਤ
Publish Date: Fri, 20 Feb 2026 07:21 PM (IST)
Updated Date: Fri, 20 Feb 2026 07:24 PM (IST)
ਪੱਤਰ ਪ੍ਰੇਰਕ ਪੰਜਾਬੀ ਜਾਗਰਣ ਕਾਲਾ ਸੰਘਿਆ : ਪੰਜਾਬ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਭਗਵਾਨ ਵਾਲਮੀਕਿ ਤੀਰਥ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸ਼ਰਾਇਨ ਬੋਰਡ ਦੇ ਚੇਅਰਮੈਨ ਦੇ ਅਹੁਦੇ ਲਈ ਬਾਲ ਯੋਗੀ ਸੰਤ ਬਾਬਾ ਪ੍ਰਗਟ ਨਾਥ ਜੀ ਰਹੀਮਪੁਰ ਵਾਲਿਆਂ ਨੂੰ ਲਗਾਉਣ ’ਤੇ ਕਸਬਾ ਕਾਲ਼ਾ ਸੰਘਿਆ ਦੇ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਬਲਾਕ ਪ੍ਰਧਾਨ ਵਿਜੇ ਅਰੋੜਾ ਤੇ ਹਲਕਾ ਕੋਆਰਡੀਨੇਟਰ ਨਰਿੰਦਰ ਸਿੰਘ ਸੰਘਾ ਦੀ ਅਗਵਾਈ ਵਿਚ ਬਾਬਾ ਪ੍ਰਗਟ ਨਾਥ ਨਾਲ਼ ਵਿਸ਼ੇਸ਼ ਮੁਲਾਕਾਤ ਕਰਕੇ ਆਸ਼ੀਰਵਾਦ ਪ੍ਰਾਪਤ ਕੀਤਾ ਤੇ ਵਧਾਈ ਦਿੱਤੀ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਧਰਮ ਦਾ ਬਰਾਬਰ ਸਤਿਕਾਰ ਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪੰਜਾਬ ਦਾ ਵਿਕਾਸ ਕਰਨਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਸੰਗਤ ਨੂੰ ਉਮੀਦ ਹੈ ਕਿ ਬਾਬਾ ਪ੍ਰਗਟ ਨਾਥ ਜੀ ਦੀ ਦੇਖ-ਰੇਖ ਵਿਚ ਭਗਵਾਨ ਵਾਲਮੀਕਿ ਆਸ਼ਰਮ ਦੇ ਵੱਖ-ਵੱਖ ਕਾਰਜ ਕੀਤੇ ਜਾਣਗੇ ਤੇ ਆਉਣ ਵਾਲੇ ਸਮੇਂ ਵਿਚ ਆਸ਼ਰਮ ਦੀ ਦਿੱਖ ਤੇ ਹੋਰ ਪ੍ਰਬੰਧ ਹੋਰ ਵਧੀਆ ਹੋਣਗੇ। ਇਸ ਨਾਲ ਪੂਰੇ ਵਾਲਮੀਕਿ ਭਾਈਚਾਰੇ ਵਿਚ ਖੁਸ਼ੀ ਦੀ ਲਹਿਰ ਹੈ। ਇਸ ਮੌਕੇ ਪ੍ਰਧਾਨ ਵਿਜੇ ਅਰੋੜਾ, ਹਲਕਾ ਕੋਆਰਡੀਨੇਟਰ ਨਰਿੰਦਰ ਸਿੰਘ ਸੰਘਾ, ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਹਲਕਾ ਕੋਆਰਡੀਨੇਟਰ ਡਾ. ਬਲਰਾਮ ਸ਼ਰਮਾ, ਮੈਂਬਰ ਪੰਚਾਇਤ ਜਗਰੂਪ ਸਿੰਘ ਬਲਾਕ ਪ੍ਰਧਾਨ ਐੱਸਸੀ ਵਿੰਗ ਸਮੇਤ ਹੋਰ ਆਗੂ ਹਾਜ਼ਰ ਸਨ।