ਗੁਰਸ਼ਰਨ ਸਿੰਘ ਨਿਰਮਲ ਕੁਟੀਆ ਵਿਖੇ ਹੋਏ ਨਤਮਸਤਕ ‘ਆਪ’ ਦੇ ਨਵ-ਨਿਯੁਕਤ ਸੰਗਠਨ ਇੰਚਾਰਜ ਗੁਰਸ਼ਰਨ ਸਿੰਘ ਨਿਰਮਲ ਕੁਟੀਆ ਵਿਖੇ ਹੋਏ ਨਤਮਸਤਕ
Publish Date: Sun, 20 Sep 2026 06:50 PM (IST)
Updated Date: Sun, 20 Sep 2026 06:50 PM (IST)
ਪੰਜਾਬੀ ਜਾਗਰਣ ਪ੍ਰਤੀਨਿੱਧ ਫਗਵਾੜਾ : ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਫਗਵਾੜਾ ਲਈ ਨਵ-ਨਿਯੁਕਤ ਸੰਗਠਨ ਇੰਚਾਰਜ ਤੇ ਆਜ਼ਾਦ ਯੂਥ ਕਲੱਬ ਫਗਵਾੜਾ ਦੇ ਪ੍ਰਧਾਨ ਗੁਰਸ਼ਰਨ ਸਿੰਘ ਤਪ ਅਸਥਾਨ ਨਿਰਮਲ ਕੁਟੀਆ ਛੰਭ ਵਾਲੀ, ਪਿੰਡ ਪੰਡਵਾ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਸੰਤ ਬਾਬਾ ਗੁਰਚਰਨ ਸਿੰਘ ਜੀ ਮਹਾਰਾਜ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਸੰਤ-ਮਹਾਂਪੁਰਖਾਂ ਵੱਲੋਂ ਗੁਰਸ਼ਰਨ ਸਿੰਘ ਸਮੇਤ ਅਮਰਦੀਪ ਸਿੰਘ ਬੱਲ ਤੇ ਕਾਕੂ ਸ਼ਰਮਾ ਨੂੰ ਗੁਰੂ ਘਰ ਦੀ ਬਖਸ਼ਿਸ਼ ਵਜੋਂ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਗੁਰਸ਼ਰਨ ਸਿੰਘ ਨੇ ਗੁਰੂ ਘਰ ਪ੍ਰਤੀ ਆਪਣੀ ਸ਼ਰਧਾ ਪ੍ਰਗਟ ਕਰਦਿਆਂ ਸੰਤ-ਮਹਾਂਪੁਰਖਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਤੇ ਕਿਹਾ ਕਿ ਧਾਰਮਿਕ ਅਸਥਾਨਾਂ ’ਤੇ ਨਤਮਸਤਕ ਹੋ ਕੇ ਮਿਲਣ ਵਾਲੀ ਅਧਿਆਤਮਿਕ ਪ੍ਰੇਰਣਾ ਮਨੁੱਖ ਨੂੰ ਸਮਾਜ ਤੇ ਲੋਕਾਂ ਦੀ ਸੇਵਾ ਲਈ ਹੋਰ ਉਤਸ਼ਾਹਿਤ ਕਰਦੀ ਹੈ। ਜ਼ਿਕਰਯੋਗ ਹੈ ਕਿ ਆਜ਼ਾਦ ਯੂਥ ਕਲੱਬ ਫਗਵਾੜਾ ਦੇ ਪ੍ਰਧਾਨ ਤੇ ਸਮਾਜ ਸੇਵਕ ਗੁਰਸ਼ਰਨ ਸਿੰਘ ਨੂੰ ‘ਆਪ’ ਹਾਈਕਮਾਂਡ ਵੱਲੋਂ ਵਿਧਾਨ ਸਭਾ ਹਲਕਾ ਫਗਵਾੜਾ ਦਾ ਸੰਗਠਨ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਤੋਂ ਬਾਅਦ ਪਾਰਟੀ ਵੱਲੋਂ ਹਲਕੇ ਵਿੱਚ ਸੰਗਠਨਾਤਮਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ। ਸੰਤ ਬਾਬਾ ਗੁਰਚਰਨ ਸਿੰਘ ਜੀ ਮਹਾਰਾਜ ਨੇ ਪ੍ਰਧਾਨ ਗੁਰਸ਼ਰਨ ਸਿੰਘ ਨੂੰ ਪੂਰੀ ਇਮਾਨਦਾਰੀ ਨਾਲ ਹਰ ਇਕ ਲੋੜਵੰਦ ਦੀ ਮਦਦ ਕਰਨ ਲਈ ਪ੍ਰੇਰਿਤ ਕੀਤਾ।