ਲੋਕ ਪੱਖੀ ਨੀਤੀਆਂ ਸਦਕਾ ‘ਆਪ’ ਦਾ ਗ੍ਰਾਫ ਬੁਲੰਦੀਆਂ ‘ਤੇ : ਲੁਬਾਣਾ
ਭਗਵੰਤ ਮਾਨ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਸਦਕਾ ‘ਆਪ’ ਪਾਰਟੀ ਦਾ ਗ੍ਰਾਫ ਬੁਲੰਦੀਆਂ ‘ਤੇ – ਲੁਬਾਣਾ
Publish Date: Sun, 08 Feb 2026 08:25 PM (IST)
Updated Date: Sun, 08 Feb 2026 08:26 PM (IST)

ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ ਫਗਵਾੜਾ : ਆਮ ਆਦਮੀ ਪਾਰਟੀ (ਆਪ) ਜ਼ਿਲ੍ਹਾ ਕਪੂਰਥਲਾ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਲੁਬਾਣਾ ਦੇ ਦਫ਼ਤਰ ਵਿਖੇ ਹੋਈ। ਮੀਟਿੰਗ ਵਿਚ ਨਵ-ਨਿਯੁਕਤ ਦੋਆਬਾ ਜ਼ੋਨ ਇੰਚਾਰਜ ਸੰਦੀਪ ਸੈਣੀ, ਬੀਸੀ ਵਿੰਗ ਦੇ ਦੋਆਬਾ ਇੰਚਾਰਜ ਦਲਜੀਤ ਸਿੰਘ ਰਾਜੂ ਦਰਵੇਸ਼ ਪਿੰਡ ਤੇ ਕਿਸਾਨ ਵਿੰਗ ਦੇ ਦੋਆਬਾ ਇੰਚਾਰਜ ਸੁਖਵੰਤ ਸਿੰਘ ਪੱਡਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਨਵ-ਨਿਯੁਕਤ ਇੰਚਾਰਜਾਂ ਨੂੰ ਗੁਲਦਸਤੇ ਤੇ ਸ਼ਾਲ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਮੀਟਿੰਗ ਵਿਚ ਨਗਰ ਸੁਧਾਰ ਟਰੱਸਟ ਫਗਵਾੜਾ ਦੇ ਚੇਅਰਮੈਨ ਜਰਨੈਲ ਨੰਗਲ ਸਮੇਤ ਦੋਆਬਾ ਜ਼ੋਨ ਦੇ ਵੱਖ-ਵੱਖ ਵਿੰਗਾਂ ਦੇ ਇੰਚਾਰਜਾਂ ਤੇ ਜ਼ਿਲ੍ਹਾ ਪ੍ਰਧਾਨਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ। ਮੀਟਿੰਗ ਦੌਰਾਨ ਪਾਰਟੀ ਦੀ ਮਜ਼ਬੂਤੀ, ਸੰਗਠਨਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਤੇ ਅਗਲੇ ਸਾਲ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀ ਰਣਨੀਤੀ ਬਾਰੇ ਡੂੰਘਾਈ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਲੁਬਾਣਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਸੱਤਾ ਸੰਭਾਲਦੇ ਹੀ ਸਾਫ਼-ਸੁਥਰੀ, ਭ੍ਰਿਸ਼ਟਾਚਾਰ-ਮੁਕਤ ਤੇ ਲੋਕ-ਹਿਤੈਸ਼ੀ ਰਾਜਨੀਤੀ ਦੀ ਮਿਸਾਲ ਕਾਇਮ ਕੀਤੀ ਹੈ। ਸਿੱਖਿਆ, ਸਿਹਤ, ਬਿਜਲੀ ਤੇ ਰੁਜ਼ਗਾਰ ਵਰਗੇ ਮਸਲਿਆਂ ’ਤੇ ਸਰਕਾਰ ਦੇ ਇਤਿਹਾਸਕ ਫੈਸਲਿਆਂ ਕਾਰਨ ਆਮ ਆਦਮੀ ਪਾਰਟੀ ਪ੍ਰਤੀ ਲੋਕਾਂ ਦਾ ਭਰੋਸਾ ਦਿਨੋਂ-ਦਿਨ ਵਧ ਰਿਹਾ ਹੈ। ਆਉਣ ਵਾਲੀਆਂ ਚੋਣਾਂ ਵਿਚ ਪਾਰਟੀ ਦੁਬਾਰਾ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰੇਗੀ। ਦੋਆਬਾ ਜ਼ੋਨ ਇੰਚਾਰਜ ਸੰਦੀਪ ਸੈਣੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਆਮ ਆਦਮੀ ਦੀ ਸਰਕਾਰ ਹੈ, ਜੋ ਹਰ ਵਰਗ ਦੀ ਭਲਾਈ ਲਈ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ। ਦੋਆਬਾ ਜ਼ੋਨ ਵਿਚ ਸੰਗਠਨ ਨੂੰ ਘਰ-ਘਰ ਤੱਕ ਮਜ਼ਬੂਤ ਕੀਤਾ ਜਾਵੇਗਾ ਤੇ ਸਰਕਾਰ ਦੀਆਂ ਉਪਲਬਧੀਆਂ ਨੂੰ ਲੋਕਾਂ ਤੱਕ ਪਹੁੰਚਾਇਆ ਜਾਵੇਗਾ। ਬੀਸੀ ਵਿੰਗ ਦੇ ਦੁਆਬਾ ਇੰਚਾਰਜ ਦਲਜੀਤ ਸਿੰਘ ਰਾਜੂ ਦਰਵੇਸ਼ ਪਿੰਡ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੀ ਇਕੱਲੀ ਐਸੀ ਪਾਰਟੀ ਹੈ ਜੋ ਦਲਿਤ, ਪਿਛੜੇ ਤੇ ਕਮਜ਼ੋਰ ਵਰਗਾਂ ਦੀ ਸੱਚੀ ਨੁਮਾਇੰਦਗੀ ਕਰ ਰਹੀ ਹੈ। ਭਗਵੰਤ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਸਮਾਜਿਕ ਨਿਆਂ ਦੇ ਕਦਮਾਂ ਕਾਰਨ ਬੀਸੀ ਵਰਗ ਪੂਰੀ ਤਰ੍ਹਾਂ ਪਾਰਟੀ ਨਾਲ ਖੜ੍ਹਾ ਹੈ। ਕਿਸਾਨ ਵਿੰਗ ਦੇ ਦੋਆਬਾ ਇੰਚਾਰਜ ਸੁਖਵੰਤ ਸਿੰਘ ਪੱਡਾ ਨੇ ਕਿਹਾ ਕਿ ਮਾਨ ਸਰਕਾਰ ਨੇ ਕਿਸਾਨਾਂ ਦੇ ਹੱਕਾਂ ਦੀ ਰੱਖਿਆ ਲਈ ਠੋਸ ਕਦਮ ਚੁੱਕੇ ਹਨ। ਕਿਸਾਨਾਂ ਨੂੰ ਮਿਲ ਰਹੀਆਂ ਸਹੂਲਤਾਂ ਤੇ ਨੀਤੀਆਂ ਕਾਰਨ ਪਿੰਡਾਂ ਵਿਚ ਆਮ ਆਦਮੀ ਪਾਰਟੀ ਦੀ ਜੜ੍ਹਾਂ ਹੋਰ ਮਜ਼ਬੂਤ ਹੋ ਰਹੀਆਂ ਹਨ। ਨਗਰ ਸੁਧਾਰ ਟਰੱਸਟ ਫਗਵਾੜਾ ਦੇ ਚੇਅਰਮੈਨ ਜਰਨੈਲ ਨੰਗਲ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਵਿਕਾਸਮੁਖੀ ਏਜੰਡੇ ਕਾਰਨ ਪੰਜਾਬ ਨਵੀਂ ਦਿਸ਼ਾ ਵੱਲ ਵੱਧ ਰਿਹਾ ਹੈ। ਸ਼ਹਿਰੀ ਵਿਕਾਸ, ਬੁਨਿਆਦੀ ਢਾਂਚੇ ਤੇ ਲੋਕ-ਸਹੂਲਤਾਂ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮ ਇਤਿਹਾਸਕ ਹਨ, ਜਿਸ ਦਾ ਫ਼ਾਇਦਾ ਆਮ ਲੋਕਾਂ ਨੂੰ ਸਿੱਧਾ ਮਿਲ ਰਿਹਾ ਹੈ। ਸਮੂਹ ਆਗੂਆਂ ਨੇ ਭਰੋਸਾ ਜਤਾਇਆ ਕਿ ਅਗਲੇ ਸਾਲ ਦੀਆਂ ਪੰਜਾਬ ਵਿਧਾਨਸਭਾ ਚੋਣਾਂ ‘ਚ ਦੋਆਬਾ ਦੀਆਂ ਸਾਰੀਆਂ ਸੀਟਾਂ ‘ਤੇ ਆਪ ਪਾਰਟੀ ਹੂੰਝਾ ਫੇਰ ਜਿੱਤ ਹਾਸਲ ਕਰੇਗੀ ਤੇ ਸੂਬੇ ਵਿਚ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਹਿਲਾਂ ਤੋਂ ਵੀ ਮਜ਼ਬੂਤ ਸਰਕਾਰ ਕਾਇਮ ਕੀਤੀ ਜਾਵੇਗੀ। ਇਸ ਮੌਕੇ ਤਵਿੰਦਰ ਰਾਮ ਚੇਅਰਮੈਨ ਮਾਰਕਿਟ ਕਮੇਟੀ ਫਗਵਾੜਾ, ਜਗਜੀਤ ਸਿੰਘ ਬਿੱਟੂ ਚੇਅਰਮੈਨ ਮਾਰਕਿਟ ਕਮੇਟੀ ਕਪੂਰਥਲਾ, ਪ੍ਰਦੀਪ ਸਿੰਘ ਚੇਅਰਮੈਨ ਇੰਪਰੂਵਮੈਂਟ ਟਰੱਸਟ ਕਪੂਰਥਲਾ, ਇੰਦਰਜੀਤ ਸਿੰਘ ਜੁਗਨੂੰ, ਪਰਮਿੰਦਰ ਸਿੰਘ, ਸੰਤੋਸ਼ ਕੁਮਾਰ ਗੋਗੀ, ਪਵਿੱਤਰ ਸਿੰਘ ਚੱਠਾ, ਗੁਰਪਾਲ ਸਿੰਘ ਇੰਡੀਅਨ ਸਾਬਕਾ ਜਿਲ੍ਹਾ ਪ੍ਰਧਾਨ ਕਪੂਰਥਲਾ, ਵਰੁਣ ਬੰਗੜ ਸਰਪੰਚ ਚੱਕ ਹਕੀਮ, ਗੋਰਾ ਹਰਦਾਸਪੁਰ ਆਦਿ ਹਾਜ਼ਰ ਸਨ।