ਆਪ ਦੇ ਕਿਸਾਨ ਵਿੰਗ ਵੱਲੋਂ ਫਗਵਾੜਾ ’ਚ ਮੀਟਿੰਗ ਆਪ ਦੇ ਕਿਸਾਨ ਵਿੰਗ ਵੱਲੋਂ ਫਵਵਾੜਾ ’ਚ ਮੀਟਿੰਗ
Publish Date: Mon, 14 Sep 2026 09:39 PM (IST)
Updated Date: Mon, 14 Sep 2026 09:41 PM (IST)
ਪਾਰਟੀ ਦੀ ਮਜ਼ਬੂਤੀ ਤੇ ਚੋਣਾਂ ਸਬੰਧੀ ਹੋਈ ਚਰਚਾ ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਆਮ ਆਦਮੀ ਪਾਰਟੀ ਵੱਲੋਂ ਕਿਸਾਨ ਵਿੰਗ ਦੀ ਮਹੱਤਵਪੂਰਨ ਮੀਟਿੰਗ ਦਾ ਆਯੋਜਨ ਫਗਵਾੜਾ ਵਿਖੇ ਕੀਤਾ ਗਿਆ। ਇਸ ਮੀਟਿੰਗ ਵਿਚ ਆਮ ਆਦਮੀ ਪਾਰਟੀ ਕਿਸਾਨ ਵਿੰਗ ਆਗੂ ਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ। ਇਸ ਮੌਕੇ ਸੰਸਦ ਮੈਂਬਰ ਰਾਜਕੁਮਾਰ ਚੱਬੇਵਾਲ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੀਟਿੰਗ ਦੌਰਾਨ ਖੇਤੀਬਾੜੀ ਲਈ ਸਰਕਾਰੀ ਸਹਾਇਤਾ ਤੇ ਕਿਸਾਨਾਂ ਨਾਲ ਜੁੜੀਆਂ ਹੋਰ ਚੁਣੌਤੀਆਂ ਬਾਰੇ ਵਿਚਾਰ-ਚਰਚਾ ਕੀਤੀ। ਆਗੂਆਂ ਨੇ ਜ਼ੋਰ ਦਿੱਤਾ ਕਿ ਕਿਸਾਨ ਵਿੰਗ ਦੀਆਂ ਇਹ ਮੀਟਿੰਗਾਂ ਹੀ ਸੰਗਠਨ ਦੀ ਮਜ਼ਬੂਤੀ ਦਾ ਅਧਾਰ ਹਨ ਤੇ ਇਹ ਲੜਾਈ ਕਿਸਾਨਾਂ ਦੇ ਹੱਕਾਂ ਲਈ ਜਾਰੀ ਰਹੇਗੀ। ਇਸ ਮੌਕੇ ਸੰਸਦ ਚੱਬੇਵਾਲ ਨੇ ਸਾਰੇ ਹਾਜ਼ਰ ਸਾਥੀਆਂ ਨੂੰ ਪਾਰਟੀ ਦੀ ਮਜਬੂਤੀ ਲਈ ਕੰਮ ਇਮਾਨਦਾਰੀ ਤੇ ਵਫ਼ਾਦਾਰੀ ਨਾਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਮਿਹਨਤ ਕਰਨ ਵਾਲੇ ਸਾਥੀਆਂ ਨੂੰ ਵਧੀਆ ਰੁਤਬੇ ਬਖ਼ਸ਼ਦੀ ਹੈ। ਉਨ੍ਹਾਂ ਇਕਜੁੱਟ ਹੋ ਕੇ ਪਾਰਟੀ ਦੇ ਕਾਰਜਾਂ ਨੂੰ ਅੱਗੇ ਵਧਾਉਣ ਦੀ ਅਪੀਲ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਜ਼ਿਲ੍ਹਾ ਇੰਚਾਰਜ ਗੁਰਵਿੰਦਰ ਸਿੰਘ ਸਾਹੀ ਦੱਸਿਆ ਕਿ ਮੀਟਿੰਗ ਦੌਰਾਨ ਖੇਤੀਬਾੜੀ ਤੇ ਕਿਸਾਨਾਂ ਦੇ ਹਿੱਤਾਂ ਨਾਲ ਜੁੜੇ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਬੈਠਕ ਦੌਰਾਨ ਆਗੂਆਂ ਨੂੰ ਪ੍ਰੇਰਿਤ ਕਰਦਿਆਂ ਸੰਸਦ ਮੈਂਬਰ ਰਾਜਕੁਮਾਰ ਚੱਬੇਵਾਲ ਕਿਹਾ ਕਿ ਪੰਜਾਬ ਦੀ ਕਿਸਾਨੀ ਨੂੰ ਅਗਲੇ ਪੱਧਰ ਤਕ ਲੈ ਜਾਣ ਲਈ ਸੰਗਠਨ ਦੀ ਮਜ਼ਬੂਤੀ ਸਭ ਤੋਂ ਪਹਿਲੀ ਲੋੜ ਹੈ। ਕਿਸਾਨ ਵਿੰਗ ਦੇ ਜ਼ਿੰਮੇਵਾਰਾਂ ਨੇ ਜ਼ੋਰ ਦਿੱਤਾ ਕਿ ਕਿਸਾਨਾਂ ਦੇ ਹੱਕਾਂ ਦੀ ਰੱਖਿਆ ਲਈ ਹਰ ਪੱਧਰ ’ਤੇ ਮਜ਼ਬੂਤ ਆਵਾਜ਼ ਉਠਾਈ ਜਾਵੇਗੀ। ਇਸ ਮੌਕੇ ਸੰਸਦ ਮੈਂਬਰ ਰਾਜਕੁਮਾਰ ਚੱਬੇਵਾਲ ਨੇ ਗੁਰਵਿੰਦਰ ਸਿੰਘ ਸਾਹੀ ਦੀ ਲੀਡਰਸ਼ਿਪ ਦੀ ਖੁੱਲ੍ਹ ਕੇ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਸਮਰਪਿਤ ਤੇ ਜਜ਼ਬੇ ਨਾਲ ਕੰਮ ਕਰਨ ਵਾਲੇ ਇਹ ਕਰਮਠ ਆਗੂ ਨਾ ਸਿਰਫ਼ ਪਾਰਟੀ ਤੇ ਕਿਸਾਨ ਵਿੰਗ ਦੀਆਂ ਨੀਤੀਆਂ ਨੂੰ ਪਿੰਡ-ਪਿੰਡ ਤੱਕ ਪਹੁੰਚਾਉਣ ’ਚ ਅਹਿਮ ਭੂਮਿਕਾ ਨਿਭਾਉਣਗੇ, ਸਗੋਂ ਪੰਜਾਬ ਤੇ ਦੋਆਬਾ ਇਲਾਕੇ ਲਈ ਮਾਣ ਦਾ ਕਾਰਨ ਵੀ ਬਣਨਗੇ। ਇਸ ਦੌਰਾਨ ਸਾਰੀਆਂ ਨੇ ਇਕਸੁਰ ਹੋ ਕੇ ਯਕੀਨ ਦਿਵਾਇਆ ਕਿ ਉਹ ਕਿਸਾਨ ਵਿੰਗ ਦੀਆਂ ਨੀਤੀਆਂ ਨੂੰ ਜਨ-ਜਨ ਤੱਕ ਪਹੁੰਚਾਉਣ ਤੇ ਕਿਸਾਨ ਭਰਾਵਾਂ ਦੀਆਂ ਆਵਾਜ਼ਾਂ ਨੂੰ ਉਭਾਰਨ ਲਈ ਪੂਰੇ ਜਜ਼ਬੇ ਨਾਲ ਕੰਮ ਕਰਨਗੇ। ਇਸ ਮੌਕੇ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਹਲਕਾ ਇੰਚਾਰਜ ਫਗਵਾੜਾ ਕੁਲਵਿੰਦਰ ਸਿੰਘ ਚੱਠਾ, ਸਤਨਾਮ ਸਿੰਘ ਬਰਾੜ, ਗੁਰਮੇਜ ਸਿੰਘ ਸਮੇਤ ਵੱਡੀ ਗਿਣਤੀ ’ਚ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਆਗੂ ਤੇ ਵਰਕਰ ਹਾਜ਼ਰ ਸਨ।