ਨਸ਼ੇ ਰੋਕਣ ’ਚ ਅਸਫਲ ਰਹੀ ਆਪ ਸਰਕਾਰ : ਸਹੋਤਾ ਨਸ਼ਿਆਂ ਨੂੰ ਰੋਕਣ ਵਿਚ ਅਸਫਲ ਰਹੀ ਆਪ ਦੀ ਪੰਜਾਬ ਸਰਕਾਰ -ਗੁਰਜੋਤ ਸਹੋਤਾ
Publish Date: Sun, 01 Nov 2026 09:28 PM (IST)
Updated Date: Sun, 01 Nov 2026 09:29 PM (IST)
ਭਗਵਾਨ ਵਾਲਮੀਕਿ ਸ਼੍ਰੋਮਣੀ ਸੈਨਾ ਨੇ ਨਸ਼ਿਆਂ ਵਿਰੁੱਧ ਰੋਸ ਮਾਰਚ ਕੱਢਿਆ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਭਗਵਾਨ ਵਾਲਮੀਕਿ ਸ਼੍ਰੋਮਣੀ ਸੈਨਾ(ਰਜਿ) ਪੰਜਾਬ ਦੀ ਅਹਿਮ ਮੀਟਿੰਗ ਜਰਨਲ ਸਕੱਤਰ ਪੰਜਾਬ ਰਸ਼ਪਾਲ ਸਿੰਘ ਰਾਮੇ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਵਿਸ਼ੇਸ਼ ਤੌਰ ’ਤੇ ਪਹੁੰਚੇ ਸੂਬਾ ਪ੍ਰਧਾਨ ਗੁਰਜੋਤ ਸਹੋਤਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸਿਰਫ ਕਾਗਜ਼ਾਂ ਤੱਕ ਹੀ ਸੀਮਿਤ ਹੈ। ਪੰਜਾਬ ਅੰਦਰ ਰੋਜ਼ਾਨਾ ਮਾਵਾਂ ਦੇ ਪੁੱਤ ਨਸ਼ਿਆਂ ਨਾਲ ਮਰ ਰਹੇ ਹਨ ਪਰ ਪੰਜਾਬ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਪਈ ਹੈ। ਉਲਟਾ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਕਾਰਕੁੰਨਾਂ ਨੂੰ ਜਾਂ ਤਾਂ ਮਰਵਾ ਦਿੱਤਾ ਜਾਂਦਾ ਹੈ ਜਾਂ ਫਿਰ ਪਰਚੇ ਦਰਜ ਕਰਕੇ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਜਿਵੇਂ ਕਿ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਨੂੰ ਸਦਾ ਲਈ ਖਾਮੋਸ਼ ਕਰ ਦਿੱਤਾ ਗਿਆ। ਅਜਿਹੀਆਂ ਹੋਰ ਵੀ ਬਹੁਤ ਘਟਨਾਵਾਂ ਹਨ ਜੋ ਕਿ ਪੰਜਾਬ ਸਰਕਾਰ ਦੇ ਮੱਥੇ ’ਤੇ ਕਲੰਕ ਹਨ। ਰੋਜ਼ਾਨਾ ਦਿਨ-ਦਿਹਾੜੇ ਲੁੱਟਾਂ-ਖੋਹਾਂ, ਕਤਲ ਤੇ ਗੋਲੀ ਕਾਂਡ ਹੋ ਰਹੇ ਹਨ ਪਰ ਕੋਈ ਵੀ ਪੁੱਛਣ ਵਾਲਾ ਨਹੀਂ ਹੈ। ਕੁਲ ਮਿਲਾ ਕੇ ਪੰਜਾਬ ਵਿੱਚ ਕਨੂੰਨ ਵਿਵਸਥਾ ਢਹਿ ਢੇਰੀ ਹੋ ਚੁੱਕੀ ਹੈ। ਗੁਰਜੋਤ ਸਹੋਤਾ ਨੇ ਕਿਹਾ ਕਿ ਪੰਜਾਬ ਦੇ ਲੋਕ 2027 ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਸੱਤਾ ਤੋਂ ਬਾਹਰ ਕਰਨ ਲਈ ਤਿਆਰ ਬੈਠੇ ਹਨ। ਇਸ ਮੌਕੇ ਪਾਰਟੀ ਪ੍ਰਧਾਨ ਗੁਰਜੋਤ ਸਹੋਤਾ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਰੋਸ ਮਾਰਚ ਵੀ ਕੱਢਿਆ ਗਿਆ, ਜਿਸ ਦੌਰਾਨ ਵੱਡੀ ਗਿਣਤੀ ਵਿੱਚ ਵਰਕਰਾਂ ਨੇ ਭਾਗ ਲਿਆ। ਇਸ ਸਮੇਂ ਸਰਵਣ ਸਿੰਘ, ਨਰਾਇਣ ਨਾਹਰ ਜ਼ਿਲ੍ਹਾ ਚੇਅਰਮੈਨ ਜਲੰਧਰ, ਚਮਕੌਰ ਸਿੰਘ ਆਹਲੀ ਕਲਾਂ ਜ਼ਿਲ੍ਹਾ ਪ੍ਰਧਾਨ ਕਪੂਰਥਲਾ, ਰਸ਼ਪਾਲ ਸਿੰਘ ਰਾਮੇ ਜਰਨਲ ਸਕੱਤਰ ਪੰਜਾਬ ਲਵ ਮਹਿਰਾਜਵਾਲਾ, ਵੰਸ਼ ਲੋਹੀਆਂ, ਸ਼ਨੀ ਲੱਖ ਵਰ੍ਹਿਆਂ, ਰਾਹੁਲ ਸਾਬੂਵਾਲ, ਅਕਾਸ਼ ਜੱਬੋਵਾਲ, ਸੁਰਿੰਦਰ ਸਿੰਘ, ਰੋਹਿਤ ਸੁਲਤਾਨਪੁਰ ਲੋਧੀ, ਕਸ਼ਮੀਰ ਸਿੰਘ, ਗੁਰਪ੍ਰੀਤ ਸਿੰਘ, ਰੋਸ਼ਨ ਲਾਲ, ਓਮ ਪ੍ਰਕਾਸ਼, ਦਵਿੰਦਰ ਸਿੰਘ ਫਰੀਦ ਸਰਾਏ, ਰਾਹੁਲ ਮਡਾਲਾ, ਸੁਨੀਲ ਕੁਮਾਰ, ਰਾਜਾ ਲੋਹੀਆਂ ਤੇ ਬਹੁਤ ਸਾਰੇ ਵਰਕਰ ਹਾਜ਼ਰ ਸਨ।