- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦੀਪ ਸਿੰਘ ਕੰਗ ਦੇ ਦਫ਼ਤਰ ਵਿਖੇ ਹਿਊਮਨ ਰਾਈਟਸ ਕੌਂਸਲ (ਇੰਡੀਆ) ਦੀ ਕੌਮੀ ਪ੍ਰਧਾਨ ਆਰਤੀ ਰਾਜਪੂਤ ਦਾ ਹੋਇਆ ਨਿੱਘਾ ਸਵਾਗਤ

ਕੈਪਸ਼ਨ—25ਪੀਐਚਜੀ12 ਆਰਤੀ ਰਾਜਪੂਤ ਅਤੇ ਅਸ਼ਵਨੀ ਕੁਮਾਰ ਦਾ ਸਵਾਗਤ ਕਰਦੇ ਹੋਏ ਆਲ ਇੰਡੀਆ ਐਂਟੀ ਕੁਰੱਪਸ਼ਨ ਫੋਰਮ ਦੇ ਪ੍ਰਧਾਨ ਗੁਰਦੀਪ ਸਿੰਘ ਕੰਗ ਅਤੇ ਹੋਰ।
ਪੰਜਾਬੀ ਜਾਗਰਣ ਪ੍ਰਤੀਨਿਧ, ਫਗਵਾੜਾ : ਆਲ ਇੰਡੀਆ ਐਂਟੀ ਕੁਰੱਪਸ਼ਨ ਫੋਰਮ ਦੇ ਪੰਜਾਬ ਪ੍ਰਧਾਨ ਗੁਰਦੀਪ ਸਿੰਘ ਕੰਗ ਦੇ ਦਫ਼ਤਰ ਵਿਖੇ ਪੁੱਜਣ ‘ਤੇ ਹਿਊਮਨ ਰਾਈਟਸ ਕੌਂਸਲ (ਇੰਡੀਆ) ਦੀ ਕੌਮੀ ਪ੍ਰਧਾਨ ਆਰਤੀ ਰਾਜਪੂਤ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਆਰਤੀ ਰਾਜਪੂਤ ਦੇ ਜਨਮ ਦਿਨ ਦੀ ਖੁਸ਼ੀ ਸਾਂਝੀ ਕਰਦਿਆਂ ਕੇਕ ਕੱਟਿਆ ਗਿਆ ਅਤੇ ਗੁਰਦੀਪ ਸਿੰਘ ਕੰਗ ਸਮੇਤ ਹਾਜ਼ਰ ਪਤਵੰਤਿਆਂ ਨੇ ਉਨ੍ਹਾਂ ਨੂੰ ਜਨਮ ਦਿਨ ਦੀ ਮੁਬਾਰਕਬਾਦ ਦਿੱਤੀ। ਇਸ ਮੌਕੇ ਮਨੁੱਖਤਾ ਦੀ ਸੇਵਾ, ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਸਮਾਜ ਵਿੱਚ ਫੈਲੇ ਭ੍ਰਿਸ਼ਟਾਚਾਰ ਵਰਗੇ ਗੰਭੀਰ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਹਾਜ਼ਰ ਸ਼ਖ਼ਸੀਅਤਾਂ ਨੇ ਆਪਸੀ ਸਹਿਯੋਗ ਨਾਲ ਸਮਾਜ ਨੂੰ ਸਹੀ ਦਿਸ਼ਾ ਦੇਣ, ਲੋਕਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕਰਨ ਅਤੇ ਸਮਾਜ ਸੇਵਾ ਦੇ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਲਈ ਮਿਲ ਕੇ ਉਪਰਾਲੇ ਕਰਨ ਦੀ ਸਹਿਮਤੀ ਪ੍ਰਗਟਾਈ। ਗੁਰਦੀਪ ਸਿੰਘ ਕੰਗ ਨੇ ਕਿਹਾ ਕਿ ਸਮਾਜ ਵਿੱਚ ਸਕਾਰਾਤਮਕ ਤਬਦੀਲੀ ਲਿਆਉਣ ਲਈ ਸਮੂਹ ਸਮਾਜ ਸੇਵੀ ਸੰਸਥਾਵਾਂ ਨੂੰ ਆਪਸੀ ਸਹਿਯੋਗ ਦੇ ਨਾਲ ਲੋਕ ਭਲਾਈ ਦੇ ਕਾਰਜਾਂ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਤਰ੍ਹਾਂ ਦੇ ਸਾਂਝੇ ਉਪਰਾਲਿਆਂ ਰਾਹੀਂ ਸਮਾਜਿਕ ਬੁਰਾਈਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਅਤੇ ਲੋਕਾਂ ਨੂੰ ਬਿਹਤਰ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕੀਤਾ ਜਾ ਸਕਦਾ ਹੈ। ਆਰਤੀ ਰਾਜਪੂਤ ਨੇ ਦੱਸਿਆ ਕਿ ਉਹਨਾਂ ਦੀ ਸੰਸਥਾ ਵੀ ਐਂਟੀ ਕੁਰੱਪਸ਼ਨ ਵਿੰਗ ਦੇ ਰਾਹੀਂ ਭ੍ਰਿਸ਼ਟਾਚਾਰ ਦੇ ਖਿਲਾਫ ਜਾਗਰੁਕਤਾ ਮੁਹਿਮ ਚਲਾਉਂਦੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਆਲ ਇੰਡੀਆ ਐਂਟੀ ਕੁਰੱਪਸ਼ਨ ਫੋਰਮ ਨੂੰ ਉਨ੍ਹਾਂ ਦੀ ਸੰਸਥਾ ਵਲੋਂ ਹਰ ਸੰਭਵ ਸਹਿਯੋਗ ਦੇਣ ਦਾ ਉਪਰਾਲਾ ਕੀਤਾ ਜਾਵੇਗਾ। ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਭ੍ਰਿਸ਼ਟਾਚਾਰ ਵਿੁਰੱਧ ਲਾਮਬੰਦ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਵਰਗੀਆਂ ਬੁਰਾਈਆਂ ਦੀ ਅਸਲ ਵਜ੍ਹਾ ਲੋਕਾਂ ’ਚ ਜਾਗਰੁਕਤਾ ਦੀ ਘਾਟ ਹੈ। ਜੇਕਰ ਲੋਕ ਆਪਣੇ ਅਧਿਕਾਰਾਂ ਦੇ ਪ੍ਰਤੀ ਜਾਗਰੁਕ ਹੋਣਗੇ ਤਾਂ ਭ੍ਰਿਸ਼ਟਾਚਾਰ ਤੋਂ ਆਪ ਵੀ ਬਚੇ ਰਹਿਣਗੇ ਅਤੇ ਹੋਰਨਾਂ ਨੂੰ ਵੀ ਜਾਗਰੁਕ ਕਰ ਸਕਣਗੇ। ਉਹਨਾਂ ਦੱਸਿਆ ਕਿ ਅੱਜ ਦੀ ਇਸ ਮੁਲਾਕਾਤ ’ਚ ਦੋਵੇਂ ਸੰਸਥਾਵਾਂ ਵੱਲੋਂ ਆਪਸੀ ਸਹਿਯੋਗ ਨਾਲ ਜਾਗਰੂਕਤਾ ਮੁਹਿੰਮ ਚਲਾਉਣ ਦਾ ਸੰਕਲਪ ਲਿਆ ਗਿਆ ਹੈ। ਇਸ ਮੌਕੇ ਅਸ਼ਵਨੀ ਕੁਮਾਰ, ਸਤਵਿੰਦਰ ਸਿੰਘ ਜਸਵਾਲ, ਰਾਕੇਸ਼ ਰਾਏ ਤੇ ਹੋਰ ਪਤਵੰਤੇ ਵੀ ਹਾਜ਼ਰ ਸਨ।