ਵਿਜੇ ਸੋਨੀ, ਫਗਵਾੜਾ

ਕੌਮੀ ਜਰਨੈਲ, ਸਿੱਖ ਕੌਮ ਦੇ ਵਫਾਦਾਰ ਸਿਪਾਹੀ ਸ਼ੋ੍ਮਣੀ ਅਕਾਲੀ ਦਲ ਅੰਮਿ੍ਤਸਰ ਦੇ ਕੌਮੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਸਿੱਖ ਕੌਮ ਪ੍ਰਤੀ ਸੋਚ ਅਤੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪ੍ਰਫੁੱਲਿਤ ਕਰਨ ਲਈ ਪਾਏ ਗਏ ਯੋਗਦਾਨ ਤੇ ਗੁਰੂ ਗੰ੍ਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਵੇਰਵਾ ਸੰਗਤ ਸਾਹਮਣੇ ਲਿਆਉਣ ਲਈ ਲੜੀ ਜਾ ਰਹੀ ਲੜਾਈ ਤੋਂ ਪ੍ਰਭਾਵਿਤ ਹੋ ਕਿ ਅੱਜ ਬੇਗੋਵਾਲ ਸ਼ਹਿਰ ਦੇ ਦੋ ਦਰਜਨ ਤੋਂ ਵਧੇਰੇ ਪਰਿਵਾਰਾਂ ਨੇ ਅਕਾਲੀ ਦਲ ਬਾਦਲ, ਸਮੇਤ ਹੋਰਨਾਂ ਕਈ ਸਿਆਸੀ ਪਾਰਟੀਆਂ ਨੂੰ ਅਲਵਿਦਾ ਆਖ ਸ਼ਹਿਰੀ ਪ੍ਰਧਾਨ ਜੱਥੇਦਾਰ ਸੁਰਜੀਤ ਸਿੰਘ ਟੋਨੀ ਬੇਗੋਵਾਲ ਦੀ ਅਗਵਾਈ ਹੇਠ ਸ਼ੋ੍ਮਣੀ ਅਕਾਲੀ ਦਲ ਅੰਮਿ੍ਤਸਰ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਉੱਥੇ ਹੀ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੇ ਉਮੀਦਵਾਰ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦਾ ਵੀ ਭਰੋਸਾ ਦਿਵਾਇਆ। ਸ਼ੋ੍ਮਣੀ ਅਕਾਲੀ ਦਲ ਅੰਮਿ੍ਤਸਰ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਜਸਵੀਰ ਸਿੰਘ, ਵੱਸਣ ਸਿੰਘ, ਬਲਵਿੰਦਰ ਕੌਰ, ਦਲਜੀਤ ਕੌਰ, ਰਾਜਵਿੰਦਰ ਕੌਰ, ਗੁਰਪ੍ਰਰੀਤ ਕੌਰ, ਗੁਰਸੁਖਮਨ ਸਿੰਘ, ਹਰਲੀਨ ਕੌਰ, ਲਵਲੀਨ ਕੌਰ, ਗੁਰਮਨਪ੍ਰਰੀਤ ਸਿੰਘ, ਸੁਰਿੰਦਰ ਕੌਰ ਸਮੇਤ ਦੋ ਦਰਜਨ ਦੇ ਕਰੀਬ ਪਰਿਵਾਰਾਂ ਨੇ ਆਮ ਆਦਮੀ ਪਾਰਟੀ, ਅਕਾਲੀ ਦਲ ਬਾਦਲ, ਭਾਜਪਾ, ਕਾਂਗਰਸ ਆਦਿ ਸਿਆਸੀ ਪਾਰਟੀਆਂ ਦੇ ਆਗੂਆਂ ਦੀਆਂ ਸਿੱਖ ਕੌਮ ਨੂੰ ਢਾਹ ਲਾਉਣ ਦੀਆਂ ਕੋਝੀਆ ਚਾਲਾਂ ਅਤੇ ਪੰਜਾਬ ਨੂੰ ਉਜਾੜਨ ਵਾਲੀਆ ਗਲਤ ਨੀਤੀਆਂ ਤੋਂ ਤੰਗ ਆ ਕੇ ਅੱਜ ਬੇਗੋਵਾਲ ਦੇ ਪ੍ਰਧਾਨ ਸੁਰਜੀਤ ਸਿੰਘ ਟੋਨੀ ਬੇਗੋਵਾਲ ਦੀ ਅਗਵਾਈ ਹੇਠ ਸ਼ੋ੍ਮਣੀ ਅਕਾਲੀ ਦਲ ਅੰਮਿ੍ਤਸਰ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਜਿਨਾਂ੍ਹ ਨੂੰ ਜੱਥੇਦਾਰ ਰਜਿੰਦਰ ਸਿੰਘ ਫੌਜੀ ਇੰਚਾਰਜ ਦੋਆਬਾ ਜੋਨ ਨੇ ਸਿਰਪਾਓ ਪਾ ਕੇ ਜੀ ਆਇਆ ਆਖਿਆ ਅਤੇ ਪਾਰਟੀ ਵਿੱਚ ਪੂਰਾ ਬਣਦਾ ਮਾਨ ਸਨਮਾਨ ਦੇਣ ਦਾ ਭਰੋਸਾ ਦਿਵਾਇਆ। ਇਸ ਮੌਕੇ ਜੱਥੇਦਾਰ ਰਜਿੰਦਰ ਸਿੰਘ ਫੌਜੀ, ਸ਼ਹਿਰੀ ਪ੍ਰਧਾਨ ਸੁਰਜੀਤ ਸਿੰਘ ਟੋਨੀ ਬੇਗੋਵਾਲ, ਬੀਬੀ ਸੁਖਜੀਤ ਕੌਰ ਭਬਿਆਣਾ, ਸਿਮਨ ਕੌਰ, ਬਲਵੀਰ ਸਿੰਘ, ਭੋਲਾ ਸਿੰਘ, ਗੁਰਮੇਲ ਸਿੰਘ ਬਰਿਆਰ, ਮੋਹਿਤ ਕੁਮਾਰ ਬਸਰਾ, ਸ਼ਰਨਜੀਤ ਕੌਰ, ਸਰਬਜੀਤ ਕੌਰ ਆਦਿ ਹਾਜਰ ਸਨ।