ਰਣਧੀਰਪੁਰ ਤੋਂ ਥੇਹਵਾਲਾ ਤੱਕ ਨਵੀਂ ਸੜਕ ਦਾ ਨਿਰਮਾਣ ਸ਼ੁਰੂ
ਹਲਕੇ ਵਿੱਚ ਵਿਕਾਸ ਨੂੰ ਤੇਜ਼ੀ, ਰਣਧੀਰਪੁਰ ਤੋਂ ਥੇਹਵਾਲਾ ਤੱਕ ਨਵੀਂ ਸੜਕ ਦਾ ਆਗਾਜ਼
Publish Date: Mon, 23 Mar 2026 10:22 PM (IST)
Updated Date: Mon, 23 Mar 2026 10:25 PM (IST)

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਹਲਕੇ ਵਿਚ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਮਿਲਦੀ ਨਜ਼ਰ ਆ ਰਹੀ ਹੈ। ਪਿੰਡ ਰਣਧੀਰਪੁਰ ਤੋਂ ਥੇਹਵਾਲਾ ਤੱਕ 13 ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ਦਾ ਸ਼ੁਭ ਆਗਾਜ਼ ਕਰ ਦਿੱਤਾ ਗਿਆ ਹੈ, ਜਿਸ ‘ਤੇ ਕਰੀਬ 7 ਕਰੋੜ ਰੁਪਏ ਦੀ ਲਾਗਤ ਆਵੇਗੀ। ਇਹ ਮਹੱਤਵਪੂਰਨ ਪ੍ਰੋਜੈਕਟ ਇਲਾਕੇ ਦੀ ਆਵਾਜਾਈ ਸੁਵਿਧਾਵਾਂ ਨੂੰ ਮਜ਼ਬੂਤ ਕਰਦੇ ਹੋਏ ਕਈ ਪਿੰਡਾਂ ਦੀ ਕੁਨੈਕਟੀਵਿਟੀ ਵਿਚ ਵੱਡਾ ਸੁਧਾਰ ਲਿਆਵੇਗਾ। ਸੜਕ ਨਿਰਮਾਣ ਕਾਰਜ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿਚ ਵਿਕਾਸ ਦੀ ਨਵੀਂ ਸੋਚ ਨੂੰ ਜ਼ਮੀਨੀ ਹਕੀਕਤ ਬਣਾਇਆ ਜਾ ਰਿਹਾ ਹੈ ਤੇ ਹਲਕਾ ਸੁਲਤਾਨਪੁਰ ਲੋਧੀ ਵਿਚ ਵੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਚੀਮਾ ਨੇ ਕਿਹਾ ਸੜਕਾਂ ਕਿਸੇ ਵੀ ਇਲਾਕੇ ਦੀ ਤਰੱਕੀ ਦੀ ਰੀੜ੍ਹ ਦੀ ਹੱਡੀ ਹੁੰਦੀਆਂ ਹਨ। ਸਾਡਾ ਮਕਸਦ ਸਿਰਫ਼ ਸੜਕਾਂ ਬਣਾਉਣਾ ਨਹੀਂ, ਸਗੋਂ ਲੋਕਾਂ ਨੂੰ ਬਿਹਤਰ ਤੇ ਟਿਕਾਊ ਸਹੂਲਤਾਂ ਪ੍ਰਦਾਨ ਕਰਨਾ ਹੈ। ਪਿੰਡ ਰਣਧੀਰਪੁਰ ਤੋਂ ਥੇਹਵਾਲਾ ਤੱਕ ਬਣ ਰਹੀ ਇਹ ਸੜਕ ਪਿੰਡਾਂ ਨੂੰ ਆਪਸ ਵਿਚ ਜੋੜਨ ਦੇ ਨਾਲ-ਨਾਲ ਖੇਤੀਬਾੜੀ ਤੇ ਵਪਾਰਕ ਗਤੀਵਿਧੀਆਂ ਨੂੰ ਵੀ ਨਵੀਂ ਰਫ਼ਤਾਰ ਦੇਵੇਗੀ। ਉਨ੍ਹਾਂ ਦੱਸਿਆ ਕਿ ਨਿਰਮਾਣ ਦੌਰਾਨ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਇਸ ਮੌਕੇ ਸਰਪੰਚ ਮੇਜਰ ਸਿੰਘ ਜੈਨਪੁਰ, ਸਰਪੰਚ ਬਲਕਾਰ ਸਿੰਘ ਹੈਬਤਪੁਰ ਤੇ ਪ੍ਰਧਾਨ ਡਾ. ਹਰਜੀਤ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਦਾ ਵਿਸ਼ੇਸ਼ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਸਰਕਾਰ ਦਾ ਵੱਡਾ ਉਪਰਾਲਾ ਹੈ, ਜਿਸ ਨਾਲ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ ਮਿਲ ਰਹੀ ਹੈ। ਇਲਾਕਾ ਵਾਸੀਆਂ ਨੇ ਵੀ ਇਸ ਪ੍ਰੋਜੈਕਟ ਦਾ ਤਹਿ ਦਿਲੋਂ ਸਵਾਗਤ ਕਰਦੇ ਹੋਏ ਕਿਹਾ ਕਿ ਸੜਕ ਦੇ ਬਣਨ ਨਾਲ ਆਵਾਜਾਈ ਸੁਖਾਲੀ ਹੋਵੇਗੀ, ਸਮੇਂ ਦੀ ਬਚਤ ਹੋਵੇਗੀ ਤੇ ਇਲਾਕੇ ਦੇ ਆਰਥਿਕ ਵਿਕਾਸ ਨੂੰ ਵੀ ਵੱਡਾ ਹੁਲਾਰਾ ਮਿਲੇਗਾ। ਇਸ ਮੌਕੇ ਪ੍ਰਧਾਨ ਡਾ. ਹਰਜੀਤ ਸਿੰਘ, ਸਰਪੰਚ ਮੇਜਰ ਸਿੰਘ ਜੈਨਪੁਰ, ਪੀਏ ਲਵਪ੍ਰੀਤ ਸਿੰਘ, ਪਵਨ ਕੁਮਾਰ ਲਾਲਾ, ਸਾਬਕਾ ਚੇਅਰਮੈਨ ਪਰਵਿੰਦਰ ਸਿੰਘ ਪੱਪਾ,ਗਿਆਨ ਸਿੰਘ, ਕੇਵਲ ਸਿੰਘ (ਸਾਬਕਾ ਸਰਪੰਚ), ਸਰਪੰਚ ਬਲਕਾਰ ਸਿੰਘ ਹੈਬਤਪੁਰ, ਮੋਹਨ ਸਿੰਘ ਮੈਂਬਰ, ਮਲਕੀਤ ਸਿੰਘ ਚੰਦੀ, ਨਰਿੰਦਰ ਸਿੰਘ, ਸਰਪੰਚ ਪ੍ਰੀਤ ਜੰਗ ਸਿੰਘ, ਗੁਰਦੀਪ ਸਿੰਘ, ਮਨਜੀਤ ਸਿੰਘ, ਬਲਕਾਰ ਸਿੰਘ, ਜੇਈ ਵਰੁਣ ਛਾਬੜਾ, ਅਵਤਾਰ ਸਿੰਘ ਰੰਧਾਵਾ, ਮਲਕੀਤ ਸਿੰਘ ਚੰਦੀ, ਸਾਬ ਸਿੰਘ ਮੀਰਪੁਰ ਸਮੇਤ ਹੋਰ ਇਲਾਕਾ ਵਾਸੀ ਮੌਜੂਦ ਸਨ।