ਹਾਦਸੇ ’ਚ ਮੋਟਰਸਾਈਕਲ ਸਵਾਰ ਇਕ ਦੀ ਮੌਤ, ਦੂਜਾ ਜ਼ਖ਼ਮੀ
ਸੰਵਾਦ ਸੂਤਰ, ਜਾਗਰਣਫਗਵਾੜਾ :
Publish Date: Sun, 01 Feb 2026 10:10 PM (IST)
Updated Date: Sun, 01 Feb 2026 10:13 PM (IST)
ਸੰਵਾਦ ਸੂਤਰ, ਜਾਗਰਣ ਫਗਵਾੜਾ : ਬੀਤੀ ਰਾਤ ਟ੍ਰੈਕਟਰ-ਟਰਾਲੀ ਦੀ ਚਪੇਟ ’ਚ ਆਉਣ ਨਾਲ ਮੋਟਰਸਾਈਕਲ ਸਵਾਰ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਫਗਵਾੜਾ ਦੇ ਸਿਵਲ ਹਸਪਤਾਲ ’ਚ ਦਾਖਲ ਕਰਵਾਇਆ ਗਿਆ, ਜਿਥੇ ਡਾਕਟਰਾਂ ਨੇ ਇਕ ਨੌਜਵਾਨ ਨੂੰ ਮ੍ਰਿਤ ਐਲਾਨ ਦਿੱਤਾ ਤੇ ਦੂਜੇ ਦੀ ਹਾਲਤ ਗੰਭੀਰ ਦੇਖ ਕੇ ਉਸ ਨੂੰ ਇਲਾਜ ਲਈ ਹੋਰ ਹਸਪਤਾਲ ਰੈਫਰ ਕਰ ਦਿੱਤਾ। ਮ੍ਰਿਤਕ ਦੀ ਪਛਾਣ ਵਰੁਣ (15) ਤੇ ਜ਼ਖ਼ਮੀ ਨੌਜਵਾਨ ਦੀ ਪਛਾਣ ਸੁਰਜੀਤ ਸਿੰਘ ਪੁੱਤਰ ਕਸ਼ਮੀਰ ਸਿੰਘ (18) ਵਾਸੀ ਪਿੰਡ ਦਾਦੂਵਾਲ ਜ਼ਿਲ੍ਹਾ ਜਲੰਧਰ ਦੇ ਰੂਪ ’ਚ ਹੋਈ ਹੈ। ਮੌਕੇ ’ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਚਾਇਤ ਮੈਂਬਰ ਦਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਾਮ ਲਗਪਗ 7 ਵਜੇ ਸੂਚਨਾ ਮਿਲੀ ਸੀ ਕਿ ਮੋਟਰਸਾਈਕਲ ਸਵਾਰ ਦੋ ਨੌਜਵਾਨ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਉਨ੍ਹਾਂ ਨੇ ਦੋਵਾਂ ਨੂੰ ਫਗਵਾੜਾ ਦੇ ਸਿਵਲ ਹਸਪਤਾਲ ਪਹੁੰਚਾਇਆ। ਉਨ੍ਹਾਂ ਦੋਸ਼ ਲਗਾਇਆ ਕਿ ਪਿੰਡ ’ਚ ਕਥਿਤ ਤੌਰ ’ਤੇ ਨਾਜਾਇਜ਼ ਮਾਈਨਿੰਗ ਕਾਰਨ ਸੜਕਾਂ ’ਤੇ ਟ੍ਰੈਕਟਰ-ਟਰਾਲੀਆਂ ਘੁੰਮਦੀਆਂ ਰਹਿੰਦੀਆਂ ਹਨ, ਜਿਸ ਕਾਰਨ ਸੜਕ ਹਾਦਸੇ ਹੋ ਰਹੇ ਹਨ। ਪਿੰਡ ’ਚ ਹਾਦਸੇ ਤੋਂ ਬਾਅਦ ਸੋਗ ਦੀ ਲਹਿਰ ਹੈ।