ਬਾਈਕ-ਸਕੂਟਰੀ ’ਚ ਟੱਕਰ, ਇਕ ਦੀ ਮੌਤ
ਸੰਵਾਦ ਸਹਿਯੋਗੀ, ਜਾਗਰਣਕਪੂਰਥਲਾ :
Publish Date: Fri, 20 Feb 2026 09:27 PM (IST)
Updated Date: Fri, 20 Feb 2026 09:30 PM (IST)
ਸੰਵਾਦ ਸਹਿਯੋਗੀ, ਜਾਗਰਣ ਕਪੂਰਥਲਾ : ਕਪੂਰਥਲਾ-ਸ਼੍ਰੀ ਗੋਇੰਦਵਾਲ ਸਾਹਿਬ ਮਾਰਗ ’ਤੇ ਪਿੰਡ ਖੀਰਾਂਵਾਲੀ ਦੇ ਨੇੜੇ ਬਾਈਕ ਤੇ ਐਕਟਿਵਾ ’ਚ ਟੱਕਰ ਹੋ ਗਈ, ਜਿਸ ਕਾਰਨ ਬਾਈਕ ਚਾਲਕ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਰਾਹਗੀਰਾਂ ਨੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ’ਚ ਦਾਖਲ ਕਰਵਾਇਆ ਗਿਆ, ਜਿਥੇ ਡਿਊਟੀ ਡਾਕਟਰ ਨੇ ਉਸ ਨੂੰ ਮ੍ਰਿਤ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ 45 ਸਾਲਾ ਵਿਨੋਦ ਕੁਮਾਰ ਪੁੱਤਰ ਇੰਦਰਜੀਤ ਵਾਸੀ ਗੋਇੰਦਵਾਲ ਸਾਹਿਬ ਦੇ ਰੂਪ ’ਚ ਹੋਈ ਹੈ। ਮ੍ਰਿਤਕ ਦੀ ਪਤਨੀ ਸੰਗੀਤਾ ਨੇ ਦੱਸਿਆ ਕਿ ਉਸ ਦਾ ਪਤੀ ਪੇਸ਼ੇ ਤੋਂ ਡਰਾਈਵਰ ਹੈ ਤੇ ਕਪੂਰਥਲਾ ’ਚ ਨਿੱਜੀ ਕੰਪਨੀ ’ਚ ਕੰਮ ਕਰਦਾ ਸੀ। ਉਹ ਘਰੋਂ ਕੰਮ ’ਤੇ ਜਾਣ ਲਈ ਬਾਈਕ ’ਤੇ ਗਿਆ ਸੀ। ਪਿੰਡ ਖੀਰਾਂਵਾਲੀ ਕੋਲ ਐਕਟਿਵਾ ਚਾਲਕ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਸ ਦੀ ਮੌਤ ਹੋ ਗਈ। ਮ੍ਰਿਤਕ ਤਿੰਨ ਬੱਚਿਆਂ ਦਾ ਪਿਤਾ ਸੀ। ਥਾਣਾ ਫੱਤੂਢੀਂਗਾ ਦੀ ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਕੇ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਹੈ। ਉੱਧਰ ਐਕਟਿਵਾ ਚਾਲਕ ਦੀ ਪਛਾਣ ਕਰਨ ਲਈ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।