
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਨੈਸ਼ਨਲ ਹਾਈਵੇ ’ਤੇ ਈਸਟਵੁੱਡ ਲਾਗੇ ਤਿੰਨ ਕਾਰਾਂ ਆਪਸ ਵਿੱਚ ਟਕਰਾਈਆਂ, ਵੱਡਾ ਹਾਦਸਾ ਹੋਣੋਂ ਟਲਿਆ

ਪੰਜਾਬੀ ਜਾਗਰਣ ਪ੍ਰਤੀਨਿੱਧ
ਫਗਵਾੜਾ : ਨੈਸ਼ਨਲ ਹਾਈਵੇ ਚਹੇੜੂ ’ਤੇ ਮਸ਼ਹੂਰ ਈਸਟਵੁੱਡ ਲਾਗੇ ਉਸ ਸਮੇਂ ਵੱਡਾ ਹਾਦਸਾ ਹੋਣੋਂ ਟਲ ਗਿਆ, ਜਦੋਂ ਤਿੰਨ ਕਾਰਾਂ ਆਪਸ ਵਿੱਚ ਟਕਰਾ ਗਈਆਂ। ਹਾਦਸੇ ਦੌਰਾਨ ਕਾਰਾਂ ਨੂੰ ਭਾਰੀ ਨੁਕਸਾਨ ਪਹੁੰਚਿਆ, ਜਦਕਿ ਖੁਸ਼ਕਿਸਮਤੀ ਨਾਲ ਕਿਸੇ ਵੱਡੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਐੱਸਐੱਸਐੱਫ ਹਾਈਵੇ ਪੁਲਿਸ ਇੰਚਾਰਜ ਏਐੱਸਆਈ ਮੱਖਣ ਸਿੰਘ ਟੀਮ ਸਮੇਤ ਤੁਰੰਤ ਮੌਕੇ ’ਤੇ ਪੁੱਜੇ ਤੇ ਸਥਿਤੀ ਦਾ ਜਾਇਜ਼ਾ ਲਿਆ। ਹਾਦਸੇ ਕਾਰਨ ਨੈਸ਼ਨਲ ਹਾਈਵੇ ’ਤੇ ਕੁਝ ਸਮੇਂ ਲਈ ਆਵਾਜਾਈ ਪ੍ਰਭਾਵਿਤ ਹੋਈ।
ਪੁਲਿਸ ਟੀਮ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਹਾਦਸਾਗ੍ਰਸਤ ਵਾਹਨਾਂ ਨੂੰ ਸੜਕ ਦੇ ਕਿਨਾਰੇ ਕਰਵਾਇਆ ਗਿਆ, ਜਿਸ ਤੋਂ ਬਾਅਦ ਨੈਸ਼ਨਲ ਹਾਈਵੇ ’ਤੇ ਆਵਾਜਾਈ ਨੂੰ ਮੁੜ ਸੁਚਾਰੂ ਢੰਗ ਨਾਲ ਚਾਲੂ ਕਰਵਾ ਦਿੱਤਾ ਗਿਆ। ਹਾਦਸੇ ਵਿੱਚ ਤਿੰਨਾਂ ਕਾਰਾਂ ਦੀ ਮਸ਼ੀਨਰੀ ਤੇ ਹੋਰ ਹਿੱਸਿਆਂ ਦਾ ਭਾਰੀ ਨੁਕਸਾਨ ਹੋਇਆ ਦੱਸਿਆ ਜਾ ਰਿਹਾ ਹੈ, ਪਰ ਲਗਾਤਾਰ ਹੋਈ ਬਹਿਸਬਾਜ਼ੀ ਤੋਂ ਬਾਅਦ ਤਿੰਨੇ ਕਾਰਾਂ ਨੇ ਆਪਸ ਵਿੱਚ ਸਮਝੋਤਾ ਕਰ ਮੌਕੇ ’ਤੇ ਮਾਮਲਾ ਖਤਮ ਕਰ ਦਿੱਤਾ। ਏਐੱਸਆਈ ਮੱਖਣ ਸਿੰਘ ਨੇ ਕਿਹਾ ਕਿ ਅਜਿਹੇ ਹਾਦਸੇ ਹਾਈਵੇ ’ਤੇ ਤੇਜ਼ ਰਫ਼ਤਾਰੀ ਕਰਕੇ ਹੀ ਵਾਪਰਦੇ ਹਨ, ਉਨ੍ਹਾਂ ਰਾਹਗੀਰਾਂ ਨੂੰ ਇਸ ਮੌਕੇ ਹਾਈਵੇ ’ਤੇ ਵਾਹਨ ਹੌਲੀ ਗਤੀ ਵਿੱਚ ਚਲਾਉਣ ਦੀ ਅਪੀਲ ਵੀ ਕੀਤੀ।