ਪਿਸਟਲ ਸਮੇਤ ਕਾਬੂ ਕੀਤੇ ਮੁਲਜ਼ਮ 2 ਦਿਨ ਦੇ ਪੁਲਿਸ ਰਿਮਾਂਡ 'ਤੇ
ਪਿਸਟਲ ਸਮੇਤ ਕਾਬੂ ਕੀਤੇ ਮੁਲਜ਼ਮ 2 ਦਿਨ ਦੇ ਪੁਲਿਸ ਰਿਮਾਂਡ 'ਤੇ
Publish Date: Fri, 13 Feb 2026 09:09 PM (IST)
Updated Date: Fri, 13 Feb 2026 09:12 PM (IST)
ਅਵਿਨਾਸ਼ ਸ਼ਰਮਾ, ਪੰਜਾਬੀ ਜਾਗਰਣ ਕਪੂਰਥਲਾ : ਜ਼ਿਲ੍ਹਾ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਐੱਸਐੱਸਪੀ ਕਪੂਰਥਲਾ ਗੌਰਵ ਤੂਰਾ ਦੇ ਦਿਸ਼ਾ-ਨਿਰਦੇਸ਼ਾਂ ਤੇ ਸ਼ੁਰੂ ਕੀਤੀ ਗਈ ਮੁਹਿੰਮ ਦੇ ਤਹਿਤ ਥਾਣਾ ਸਦਰ ਦੀ ਪੁਲਿਸ ਵੱਲੋਂ ਬੀਤੇ ਦਿਨੀਂ ਨਜਾਇਜ਼ ਪਿਸਟਲ ਤੇ ਰੌਂਦਾਂ ਸਮੇਤ ਕਾਬੂ ਕੀਤੇ ਗਏ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਸਰਕਾਰੀ ਪੱਖ ਦੀਆਂ ਦਲੀਲਾਂ ਸੁਨਣ ਤੋਂ ਬਾਅਦ ਅਦਾਲਤ ਵੱਲੋਂ ਮੁਲਜ਼ਮਾਂ ਦਾ 2 ਦਿਨਾਂ ਦਾ ਰਿਮਾਂਡ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸਐੱਚਓ ਸਦਰ ਪ੍ਰਭਜੋਤ ਕੌਰ ਨੇ ਦੱਸਿਆ ਕਿ ਪੁਲਿਸ ਵੱਲੋਂ ਬੀਤੇ ਦਿਨ ਗੱਡੀ ਤੇ ਸਵਾਰ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਸੀ, ਜਿਨਾਂ ਪਾਸੋਂ 1 ਪਿਸਟਲ 32 ਬੋਰ ਸਮੇਤ 2 ਮੈਗਜ਼ੀਨ ਤੇ 4 ਜ਼ਿੰਦਾ ਰੌਂਦ ਬਰਾਮਦ ਹੋਏ। ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਹਿਚਾਣ ਜਗਤਾਰ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਪਿੰਡ ਦੂਲੋਵਾਲ ਥਾਣਾ ਕੋਟ ਈਸੇ ਖਾਂ, ਜ਼ਿਲ੍ਹਾ ਮੋਗਾ ਤੇ ਅਕਾਸ਼ ਸਿੰਘ ਪੁੱਤਰ ਚਰਨ ਸਿੰਘ ਵਾਸੀ ਪਿੰਡ ਤੋਤੀ ਥਾਣਾ ਸੁਲਤਾਨਪੁਰ ਲੋਧੀ ਜ਼ਿਲ੍ਹਾ ਕਪੂਰਥਲਾ ਵਜੋਂ ਹੋਈ। ਇਸ ਮੌਕੇ ਏਐੱਸਆਈ ਸੰਦੀਪ ਸਿੰਘ, ਏਐੱਸਆਈ ਜਸਵਿੰਦਰ ਸਿੰਘ ਬਾਬਾ ਤੇ ਹੋਰ ਪੁਲਿਸ ਕਰਮਚਾਰੀ ਮੌਜੂਦ ਸਨ।