ਪਾਬੰਦੀਸ਼ੁਦਾ 50 ਗੋਲ਼ੀਆਂ ਸਣੇ ਇਕ ਕਾਬੂ, ਮਾਮਲਾ ਦਰਜ
50 ਨਸ਼ੀਲੀਆਂ ਗੋਲੀਆਂ ਸਣੇ ਇਹ ਆਰੋਪੀ ਕਾਬੂ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ
Publish Date: Thu, 23 Apr 2026 06:54 PM (IST)
Updated Date: Fri, 24 Apr 2026 04:05 AM (IST)
ਆਸ਼ੀਸ਼ ਸ਼ਰਮਾ, ਪੰਜਾਬੀ ਜਾਗਰਣ, ਫਗਵਾੜਾ : ਥਾਣਾ ਸਤਨਾਮਪੁਰਾ ਫਗਵਾੜਾ ਵਿਖੇ ਪਾਬੰਦੀਸ਼ੁਦਾ 50 ਗੋਲ਼ੀਆਂ ਸਣੇ ਇਕ ਮੁਲਜ਼ਮ ਨੂੰ ਕਾਬੂ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਜਾਣਕਾਰੀ ਦਿੰਦਿਆਂ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਨਾਲ ਭੈੜੇ ਅਨਸਰਾਂ ਦੀ ਭਾਲ ਲਈ ਪੈਟਰੋਲ ਪੰਪ ਤੋਂ ਮਹੇੜੂ ਪੀਜੀ ਨੂੰ ਜਾ ਰਹੇ ਸੀ ਤਾਂ ਇਕ ਮੋਨਾ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਨੂੰ ਦੇਖ ਕੇ ਇਕਦਮ ਘਬਰਾ ਕੇ ਆਪਣੇ ਪਾਏ ਹੋਏ ਪਜਾਮੇ ਦੀ ਜੇਬ ਵਿਚੋਂ ਇਕ ਕਾਲੇ ਰੰਗ ਦਾ ਮੋਮੀ ਲਿਫਾਫਾ ਸੜਕ ਕਿਨਾਰੇ ਸੁੱਟ ਕੇ ਦੌੜਨ ਲੱਗਾ। ਜਿਸ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰ ਕੇ ਜਦੋਂ ਉਸ ਦੀ ਜਾਂਚ ਕੀਤੀ ਤਾਂ ਉਸ ਕੋਲੋਂ 50 ਨਸ਼ੀਲੀਆਂ ਗੋਲ਼ੀਆਂ ਬਰਾਮਦ ਹੋਈਆਂ। ਉਨ੍ਹਾਂ ਦੱਸਿਆ ਕਿ ਮੁਲਜ਼ਮ ਤਰਲੋਕ ਚੰਦ ਉਰਫ ਕਾਲੀ ਪੁੱਤਰ ਲੇਟ ਸਵਰਨਾ ਰਾਮ ਵਾਸੀ ਪੰਡੋਰੀ ਗੰਗਾ ਸਿੰਘ ਮੇਹਟੀਆਣਾ ਵਜੋਂ ਪਛਾਣ ਹੋਈ ਹੈ ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਕਾਬੂ ਕਰ ਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ।