ਝੂਠ ਦੀ ਰਾਜਨੀਤੀ ਕਰਨ ਵਾਲਿਆਂ ਦੇ ਵੱਜੀ ਹੈ ਚਪੇੜ : ਲੁਬਾਣਾ
ਕੇਜਰੀਵਾਲ ਅਤੇ ਸਿਸੋਦੀਆ ਨੂੰ ਬਰੀ ਕਰਨਾ ਝੂਠ ਦੀ ਰਾਜਨੀਤੀ ਕਰਨ ਵਾਲਿਆਂ ਦੇ ਮੂੰਹ ਤੇ ਕਰਾਰੀ ਚਪੇੜ ਹੈ-ਚੇਅਰਮੈਨ ਲੁਬਾਣਾ
Publish Date: Sat, 28 Feb 2026 10:26 PM (IST)
Updated Date: Sat, 28 Feb 2026 10:28 PM (IST)

ਕੇਜਰੀਵਾਲ ਤੇ ਸਿਸੋਦੀਆ ਦਾ ਬਰੀ ਹੋਣਾ ਸੱਚਾਈ ਦੀ ਜਿੱਤ ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੂੰ ਬਰੀ ਕੀਤੇ ਜਾਣ ਤੋਂ ਬਾਅਦ ਵਿਰਾਸਤੀ ਸ਼ਹਿਰ ਦੇ ਆਪ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਅਦਾਲਤ ਨੇ ਆਮ ਆਦਮੀ ਪਾਰਟੀ ਦੇ ਸੰਸਥਾਪਕ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਬਰੀ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਰਬਜੀਤ ਸਿੰਘ ਲੁਬਾਣਾ ਨੇ ਆਪਣੇ ਸਮਰਥਕਾਂ ਨਾਲ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੇ ਬਰੀ ਹੋਣ ਨੂੰ ਸੱਚਾਈ ਦੀ ਜਿੱਤ ਦੱਸਿਆ। ਲੁਬਾਣਾ ਨੇ ਕਿਹਾ ਕਿ ਇਹ ਸੱਚਾਈ ਦੀ ਜਿੱਤ ਹੈ। ਅਰਵਿੰਦ ਕੇਜਰੀਵਾਲ ਬੇਕਸੂਰ ਸਨ, ਇਸ ਲਈ ਫੈਸਲਾ ਉਨ੍ਹਾਂ ਦੇ ਹੱਕ ਵਿਚ ਆਇਆ ਹੈ। ਹੁਣ, ਆਮ ਆਦਮੀ ਪਾਰਟੀ ਆਮ ਲੋਕਾਂ ਵਿਚ ਦੁੱਗਣੀ ਤੀਬਰਤਾ ਨਾਲ ਕੰਮ ਕਰੇਗੀ। ਸ਼ਰਾਬ ਘੁਟਾਲੇ ਦੇ ਮਾਮਲੇ ਵਿਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਬਰੀ ਕਰ ਦਿੱਤਾ ਹੈ। ਅਦਾਲਤ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਦੋਵਾਂ ਵਿਰੁੱਧ ਕੋਈ ਸਬੂਤ ਨਹੀਂ ਹੈ ਤੇ ਦੋਸ਼ ਸਾਬਤ ਨਹੀਂ ਕੀਤੇ ਜਾ ਸਕਦੇ। ਸੀਬੀਆਈ ਨੇ ਸਾਜ਼ਿਸ਼ ਘੜਨ ਦੀ ਕੋਸ਼ਿਸ਼ ਕੀਤੀ ਪਰ ਉਸਦਾ ਸਿਧਾਂਤ ਠੋਸ ਸਬੂਤਾਂ ਦੀ ਬਜਾਏ ਅਨੁਮਾਨ ’ਤੇ ਅਧਾਰਤ ਸੀ। ਸੀਬੀਆਈ ਨੇ ਇਸ ਮਾਮਲੇ ਵਿਚ ਕੁੱਲ 23 ਲੋਕਾਂ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਸੀ। ਲੁਬਾਣਾ ਨੇ ਕਿਹਾ ਕਿ ਇਹ ਸੱਚਾਈ ਦੀ ਜਿੱਤ ਹੈ। ਇਹ ਸਾਬਤ ਕਰਦਾ ਹੈ ਕਿ ਆਮ ਆਦਮੀ ਪਾਰਟੀ ਇਮਾਨਦਾਰ ਸੀ ਤੇ ਰਹੇਗੀ। ਸਾਡੇ ਆਗੂਆਂ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਦਾ ਬਰੀ ਹੋਣਾ ਇਸ ਦੀ ਸਪੱਸ਼ਟ ਉਦਾਹਰਣ ਹੈ। ਭਾਜਪਾ ਸਰਕਾਰ ਨੇ ਆਮ ਆਦਮੀ ਪਾਰਟੀ ਨੂੰ ਰੋਕਣ ਲਈ ਕਈ ਤਰ੍ਹਾਂ ਦੇ ਹੱਥਕੰਡੇ ਅਪਣਾਏ ਹਨ। ਉਨ੍ਹਾਂ ਭਾਜਪਾ ’ਤੇ ਆਪ ਨੂੰ ਬਦਨਾਮ ਕਰਨ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਮਾਣਯੋਗ ਅਦਾਲਤ ਨੇ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਤੇ ਹੋਰ ਸਾਰਿਆਂ ਨੂੰ ਦਿੱਲੀ ਵਿਚ ਹੋਏ ਸ਼ਰਾਬ ਘੁਟਾਲੇ ਦੇ ਮਨਘੜਤ ਤੇ ਝੂਠੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਹੈ। ਇਹ ਇਕ ਵਾਰ ਫਿਰ ਸਾਬਤ ਕਰਦਾ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਏਜੰਸੀਆਂ ਨੇ ਇਹ ਸਭ ਆਪ ਦੀ ਇਮਾਨਦਾਰੀ ਦੀ ਰਾਜਨੀਤੀ ਨੂੰ ਬਦਨਾਮ ਕਰਨ ਤੇ ਨੁਕਸਾਨ ਪਹੁੰਚਾਉਣ ਲਈ ਕੀਤਾ ਹੈ।