- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਮਾਜਿਕ ਜਾਗਰੂਕਤਾ ਨਾਲ ਹੀ ਸੰਭਵ ਹੈ ਨਸ਼ਾ ਮੁਕਤੀ : ਗੁਰਬਚਨ ਸਿੰਘ ਬੰਗੜ

- ਸ਼ਹਿਰ ਵਾਸੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਕੀਤਾ ਜਾਗਰੂਕ
ਮੱਲ੍ਹੀ, ਪੰਜਾਬੀ ਜਾਗਰਣ
ਕਪੂਰਥਲਾ : ਮਨੁੱਖੀ ਜੀਵਨ ਵਿੱਚ ਨੌਜਵਾਨ ਜ਼ਿੰਦਗੀ ਦਾ ਬਹੁਤ ਮਹੱਤਵਪੂਰਨ ਪੜਾਅ ਹੁੰਦਾ ਹੈ। ਇਸ ਉਮਰ ਵਿੱਚ ਸਰੀਰਕ ਅਤੇ ਮਾਨਸਿਕ ਬਦਲਾਅ ਆਉਂਦੇ ਹਨ ਅਤੇ ਭਾਵੁਕਤਾ ਵਲਵਲਿਆਂ ਦਾ ਰੂਪ ਧਾਰਨ ਕਰ ਲੈਂਦੀ ਹੈ। ਇਸ ਦੌਰ ਵਿੱਚ ਮਾਪਿਆਂ ਦੀ ਭੂਮਿਕਾ ਬੱਚੇ ਦੀ ਜ਼ਿੰਦਗੀ ਬਣਾਉਣ ਵਿੱਚ ਅਹਿਮ ਰੋਲ ਅਦਾ ਕਰਦੀ ਹੈ। ਨਸ਼ੇ ਸਮਾਜ ਦੀ ਤਰੱਕੀ ਵਿੱਚ ਰੁਕਾਵਟ ਪੈਦਾ ਕਰਦੇ ਹਨ। ਉਕਤ ਸ਼ਬਦਾਂ ਦਾ ਪ੍ਰਗਟਾਵਾ ਗੁਰਬਚਨ ਸਿੰਘ ਬੰਗੜ ਸਟੇਟ ਐਵਾਰਡੀ ਰੋਡ ਸੇਫਟੀ ਟੀਮ ਮੈਂਬਰ ਕਪੂਰਥਲਾ ਅਤੇ ਗੁਰਮੁੱਖ ਸਿੰਘ ਢੋਡ ਵੱਲੋਂ ਕੀਤਾ ਗਿਆ। ਉਕਤ ਦੋਵਾਂ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਲਈ ਲਗਾਤਾਰ ਜਾਗਰੂਕਤਾ ਮੁਹਿੰਮ ਸਫਲਤਾਪੂਰਵਕ ਚਲਾਈ ਜਾ ਰਹੀ ਹੈ। ਸਮਾਜ ਨੂੰ ਨਸ਼ਾਮੁਕਤ ਕਰਨ ਲਈ ਜਾਗਰੂਕਤਾ ਮੁਹਿੰਮ ਤਹਿਤ ਲਗਾਤਾਰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਸ਼ਹਿਰ ਵਿੱਚ ਸਾਈਕਲ ’ਤੇ ਸੰਦੇਸ਼ ਦਿੱਤਾ। ਇਸ ਮੌਕੇ ਗੁਰਬਚਨ ਸਿੰਘ ਬੰਗੜ ਸਟੇਟ ਐਵਾਰਡੀ ਸੇਵਾਮੁਕਤ ਏਐੱਸਆਈ ਕਪੂਰਥਲਾ ਅਤੇ ਗੁਰਮੁੱਖ ਸਿੰਘ ਢੋਡ ਪ੍ਰਧਾਨ ਡਾ. ਬੀ.ਆਰ. ਅੰਬੇਡਕਰ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਨਸ਼ਾਮੁਕਤੀ ਦਾ ਨੌਜਵਾਨਾਂ ਤੋਂ ਪ੍ਰਣ ਜ਼ਰੂਰ ਦੇਣ।
ਨਸ਼ਾ ਕਰਨ ਵਾਲੇ ਵਿਅਕਤੀ ਕਦੇ ਵੀ ਤਰੱਕੀ ਨਹੀਂ ਕਰ ਸਕਦੇ। ਜੇਕਰ ਪਰਿਵਾਰ ਨਸ਼ਾਮੁਕਤ ਹੋਵੇਗਾ ਤਾਂ ਹੀ ਔਰਤਾਂ ਦੀ ਸੁਰੱਖਿਆ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਨਸ਼ਾਮੁਕਤ ਪਰਿਵਾਰ ਖੁਸ਼ਹਾਲ ਹੋ ਸਕਦਾ ਹੈ। ਉਹਨਾਂ ਸਮਾਜ ਨੂੰ ਅਪੀਲ ਕੀਤੀ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਨਸ਼ਾ ਮੁਕਤ ਸਮਾਜ ਸਿਰਜਣਾ ਕਰਨ ਲਈ ਹਰ ਤਰ੍ਹਾਂ ਦਾ ਯੋਗਦਾਨ ਪਾਈਏ। ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨ ਨਾਲ ਮਨੁੱਖ ਦੀ ਚੰਗੀ ਅਕਲ ਦੂਰ ਹੋ ਜਾਂਦੀ ਹੈ, ਭੈੜੇ ਬੋਲ ਬਕਣ ਦਾ ਜੋਸ਼ ਆ ਚੜ੍ਹਦਾ ਹੈ, ਆਪਣੇ ਅਤੇ ਪਰਾਏ ਦੀ ਪਛਾਣ ਨਹੀਂ ਰਹਿੰਦੀ। ਉਨ੍ਹਾਂ ਕਿਹਾ ਕਿ ਨਸ਼ਿਆਂ ਤੋਂ ਮਿਲ ਰਹੀ ਨਮੋਸ਼ੀ ਤੋਂ ਪੰਜਾਬ ਦੀ ਜਵਾਨੀ ਬਰਬਾਦ ਹੋਣ ਤੋਂ ਬਚਾਈਏ। ਜੇਕਰ ਆਸ-ਪਾਸ ਕੋਈ ਵੀ ਵਿਅਕਤੀ ਨਸ਼ਾ ਵੇਚਣ ਜਾਂ ਵੰਡਦਾ ਹੈ ਤਾਂ ਉਸ ਦੀ ਤੁਰੰਤ ਨੇੜੇ ਦੇ ਪੁਲਿਸ ਸਟੇਸ਼ਨ ਨੂੰ ਸੂਚਨਾ ਦਿਓ। ਸੂਚਨਾ ਦੇਣ ਵਾਲਿਆਂ ਦਾ ਨਾਮ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਆਮ ਪਬਲਿਕ ਨੂੰ ਅਪੀਲ ਕੀਤੀ ਕਿ ਸਮਾਜਿਕ ਬੁਰਾਈਆਂ ਵਿਰੁੱਧ ਆਵਾਜ਼ ਉਠਾਉਣ ਦੀ ਅੱਜ ਮੁੱਖ ਲੋੜ ਹੈ ਤਾਂ ਹੀ ਪਰਿਵਾਰ ਦੀ ਤਰੱਕੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਅਨੁਸ਼ਾਸਨ ਵਿਚ ਰਹਿ ਕੇ ਹਰੇਕ ਮੰਜ਼ਿਲ ’ਤੇ ਜਿੱਤ ਪ੍ਰਾਪਤ ਕੀਤੀ ਜਾ ਸਕਦੀ ਹੈ।