ਅਮਰੀਕ ਸਿੰਘ ਮੱਲ੍ਹੀ, ਕਪੂਰਥਲਾ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਮਕਸਦ ਨਾਲ 23 ਸਤੰਬਰ ਨੂੰ ਪੰਜਾਬ ਤਕਨੀਕੀ ਯੂਨੀਵਰਸਿਟੀ ਵਿਖੇ ਕਰਵਾਏ ਜਾ ਰਹੇ ਸੂਬਾ ਪੱਧਰੀ ਰੁਜ਼ਗਾਰ ਮੇਲੇ ਦੀਆਂ ਤਿਆਰੀਆਂ ਦਾ ਵਧੀਕ ਡਿਪਟੀ ਕਮਿਸ਼ਨਰ ਜਨਰਲ ਅਦਿੱਤਿਆ ਉੱਪਲ ਤੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐੱਸਪੀ ਆਂਗਰਾ ਨੇ ਜਾਇਜ਼ਾ ਲਿਆ ਗਿਆ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਤਾਂ ਜੋ ਪੰਜਾਬ ਭਰ ਤੋਂ ਨੌਕਰੀ ਦੇ ਨਿਯੁਕਤੀ ਪੱਤਰ ਪ੍ਰਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ 9 ਤੋਂ 17 ਸਤੰਬਰ ਤਕ ਕਰਵਾਏ ਜਾ ਰਹੇ ਰੁਜ਼ਗਾਰ ਮੇਲਿਆਂ ਵਿਚੋਂ ਚੁਣੇ ਗਏ ਨੌਜਵਾਨਾਂ ਨੂੰ 23 ਸਤੰਬਰ ਦੇ ਸੂਬਾ ਪੱਧਰੀ ਸਮਾਗਮ ਦੌਰਾਨ ਨਿਯੁਕਤੀ ਪੱਤਰ ਦਿੱਤੇ ਜਾਣੇ ਹਨ। ਵਧੀਕ ਡਿਪਟੀ ਕਮਿਸ਼ਨਰਾਂ ਨੇ ਸੁਰੱਖਿਆ, ਪੀਣ ਵਾਲੇ ਪਾਣੀ, ਆਵਾਜਾਈ, ਬੱਚਿਆਂ ਦੇ ਬੈਠਣ ਆਦਿ ਬਾਰੇ ਮੌਕੇ 'ਤੇ ਜਾ ਕੇ ਜਾਇਜ਼ਾ ਲਿਆ। ਇਸ ਮੌਕੇ ਐੱਸਡੀਐੱਮ ਕਪੂਰਥਲਾ ਡਾ ਜੈ ਇੰਦਰ ਸਿੰਘ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।