ਸਿੱਖਿਆ ਬਲਾਕ ਮਸੀਤਾਂ ’ਚ ਵਿਦਿਅਕ ਸ਼ੈਸਨ 2026-27 ਲਈ ਦਾਖਲਾ ਮੁਹਿੰਮ ਦਾ ਡਡਵਿੰਡੀ ਸਕੂਲ ਤੋਂ ਆਗਾਜ਼

ਵੱਖ-ਵੱਖ ਸਕੂਲਾਂ ਤੋਂ ਆਏ ਸਕੂਲ ਮੁਖੀਆਂ ਤੇ ਬੱਚਿਆਂ ਦੇ ਮਾਪਿਆਂ ਨੇ ਲਿਆ ਭਾਗ
ਦਾਖਲਾ ਵੈਨ ਨੇ ਲੋਕਾਂ ਨੂੰ ਸਰਕਾਰੀ ਸਕੂਲਾਂ ’ਚ ਮਿਲਦੀਆਂ ਸਹੂਲਤਾਂ ਬਾਰੇ ਦੱਸਿਆ
ਪਰਮਜੀਤ ਸਿੰਘ ਪੰਜਾਬੀ ਜਾਗਰਣ
ਡਡਵਿੰਡੀ : ਪੰਜਾਬ ਸਰਕਾਰ ਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਭਰ ਵਿਚ ਸ਼ੈਸਨ 2026-27 ਲਈ ਦਾਖਲਿਆਂ ਦੀ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸੇ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਡਡਵਿੰਡੀ ਵਿਖੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਮਮਤਾ ਬਜਾਜ ਤੇ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਡਾ. ਬਲਵਿੰਦਰ ਸਿੰਘ ਬੱਟੂ, ਜ਼ਿਲ੍ਹਾ ਕੋਆਰਡੀਨੇਟਰ ਹਰਮਿੰਦਰ ਸਿੰਘ ਜੋਸਨ ਦੀ ਯੋਗ ਅਗਵਾਈ ਤੇ ਬਲਾਕ ਸਿੱਖਿਆ ਅਧਿਕਾਰੀ ਕਮਲਜੀਤ ਸਿੰਘ, ਸੈਂਟਰ ਹੈੱਡ ਟੀਚਰ ਮੀਨਾਕਸ਼ੀ ਸ਼ਰਮਾ ਤੇ ਬੀਆਰਸੀ ਗੁਰਪ੍ਰੀਤ ਸਿੰਘ ਦੀ ਦੇਖ-ਰੇਖ ਹੇਠ ਸਰਕਾਰੀ ਐਲੀਮੈਂਟਰੀ ਸਕੂਲ ਸਕੂਲ ਡਡਵਿੰਡੀ ਵਿਖੇ 2026-27 ਲਈ ਦਾਖਲਾ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਦੌਰਾਨ ਸੈਂਟਰ ਹੈੱਡ ਟੀਚਰ ਰਾਮ ਸਿੰਘ ਨੇ ਅਧਿਆਪਕਾਂ ਨੂੰ ਵਿਭਾਗ ਦੇ ਆਦੇਸ਼ਾਂ ਤਹਿਤ 10 ਫੀਸਦੀ ਦਾਖਲਾ ਵਧਾਉਣ ਲਈ ਪ੍ਰੇਰਿਤ ਕਰਦਿਆਂ ਸਰਕਾਰੀ ਸਕੂਲ ਵਿਚ ਮਿਲ ਰਹੀਆਂ ਸਹੂਲਤਾਂ ਤੋਂ ਜਾਣੂ ਕਰਵਾਇਆ ਗਿਆ। ਇਸ ਸਮਾਗ਼ਮ ਦੌਰਾਨ ਜਸਪਾਲ ਸਿੰਘ ਹੈੱਡ ਟੀਚਰ ਸਰਕਾਰੀ ਐਲੀਮੈਂਟਰੀ ਸਕੂਲ ਤੋਤੀ, ਹੈੱਡ ਟੀਚਰ ਸਪਨਾ ਦੇਵੀ ਨੇ ਸਿੱਖਿਆ ਵਿਭਾਗ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਤੇ ਬੱਚਿਆਂ ਨੂੰ ਮਿਲ ਰਹੀਆਂ ਸਹੂਲਤਾਂ ’ਤੇ ਰੌਸ਼ਨੀ ਪਾਉਂਦੇ ਹੋਏ ਵੱਖ-ਵੱਖ ਸਕੂਲਾਂ ਤੋਂ ਆਏ ਸਕੂਲ ਮੈਨੇਜਮੈਂਟ ਕਮੇਟੀਆਂ ਤੇ ਮਾਪਿਆਂ ਨੂੰ ਜਾਣੂ ਕਰਵਾਇਆ। ਇਸ ਮੌਕੇ ਪ੍ਰਿੰਸੀਪਲ ਆਸ਼ਾ ਰਾਣੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਡਡਵਿੰਡੀ ਨੇ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲ ਵਿਚ ਵਿਭਾਗ ਦੁਆਰਾ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਤੇ ਬੱਚਿਆਂ ਨੂੰ ਮਿਲ ਰਹੀਆਂ ਸਹੂਲਤਾਂ ਦੇ ਨਾਲ-ਨਾਲ ਉਨ੍ਹਾਂ ਦੀ ਪੜ੍ਹਾਈ ਵੱਲ ਵਿਸ਼ੇਸ਼ ਤਵੱਜੋ ਦੇ ਰਹੇ ਮਿਹਨਤੀ ਅਧਿਆਪਕਾ ਦੀ ਭਰਪੂਰ ਸ਼ਲਾਘਾ ਕੀਤੀ ਤੇ ਬੱਚਿਆਂ ਦੇ ਮਾਪਿਆਂ ਨੂੰ ਵੱਧ ਤੋਂ ਵੱਧ ਇਸ ਸਾਲ ਆਪਣੇ ਬੱਚੇ ਸਰਕਾਰੀ ਸਕੂਲਾਂ ਵਿਚ ਦਾਖਲ ਕਰਾਉਣ ਲਈ ਪ੍ਰੇਰਿਤ ਵੀ ਕੀਤਾ। ਇਸ ਤੋਂ ਪਹਿਲਾਂ ਜ਼ਿਲ੍ਹਾ ਕਪੂਰਥਲਾ ਤੋਂ ਆਈ ਦਾਖਲਾ ਮੋਬਾਇਲ ਵੈਨ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਦੌਰਾਨ ਇਸ ਵੈਨ ਦੇ ਨਾਲ ਜ਼ਿਲ੍ਹਾ ਕੋਆਰਡੀਨੇਟਰ ਸਮੱਰਥ ਹਰਮਿੰਦਰ ਸਿੰਘ ਜੋਸਨ, ਬਲਾਕ ਸਿੱਖਿਆ ਅਧਿਕਾਰੀ ਰਜੇਸ਼ ਕੁਮਾਰ, ਜੈਮਲ ਸਿੰਘ ਸੈਂਟਰ ਹੈੱਡ ਟੀਚਰ, ਸੰਤੋਖ ਸਿੰਘ ਮੱਲ੍ਹੀ ਸੈਂਟਰ ਹੈੱਡ ਟੀਚਰ, ਅਜੀਤ ਸਿੰਘ ਸੈਂਟਰ ਹੈੱਡ ਟੀਚਰ, ਡਾ. ਪਰਮਜੀਤ ਕੌਰ ਬੀਆਰਸੀ ਕ-1, ਬੀਆਰਸੀ ਹਰਵਿੰਦਰ ਸਿੰਘ, ਹੈੱਡ ਟੀਚਰ ਹਰਜਿੰਦਰ ਸਿੰਘ ਵਿਸ਼ੇਸ਼ ਤੌਰ ’ਤੇ ਪਹੁੰਚੇ ਤੇ ਸਰਕਾਰੀ ਸਕੂਲਾਂ ਵਿਚ ਬੱਚਿਆਂ ਨੂੰ ਦਾਖਲ ਕਰਵਾਉਣ ਲਈ ਵਿਸ਼ੇਸ਼ ਤੌਰ ’ਤੇ ਜਾਗਰੂਕ ਵੀ ਕੀਤਾ ਗਿਆ। ਇਸ ਮੌਕੇ ਚੇਅਰਮੈਨ ਹਰਵਿੰਦਰ ਲਾਲ, ਚੇਅਰਪਰਸਨ ਸਪਨਾ, ਸਤਨਾਮ ਸਿੰਘ, ਹਰਵਿੰਦਰਜੀਤ ਕੌਰ, ਬਲਵਿੰਦਰ ਸਿੰਘ, ਬਲਜੀਤ ਕੌਰ, ਕੁਲਦੀਪ ਸਿੰਘ ਸਾਰੇ ਸੈਂਟਰ ਹੈੱਡ ਟੀਚਰ, ਮਨਜੀਤ ਕੌਰ, ਸੁਰਜੀਤ ਕੌਰ, ਕੁਲਦੀਪ ਠਾਕੁਰ ਸਾਰੇ ਹੈੱਡ ਟੀਚਰ, ਭੁਪਿੰਦਰ ਸਿੰਘ ਸੇਚਾਂ, ਕੰਵਲਪ੍ਰੀਤ ਸਿੰਘ, ਰਾਜੂ ਜੈਨਪੁਰੀ, ਕਮਲਪ੍ਰੀਤ ਕੌਰ, ਨਵਦੀਪ ਕੌਰ, ਕੰਵਲਜੀਤ ਕੌਰ, ਪਰਮਿੰਦਰ ਕੌਰ, ਰਮਨਦੀਪ ਕੌਰ, ਹਰਵਿੰਦਰ ਸਿੰਘ, ਮੇਜਰ ਸਿੰਘ, ਬਲਜੀਤ ਕੌਰ ਆਦਿ ਵੱਡੀ ਗਿਣਤੀ ਵਿਚ ਅਧਿਆਪਕ, ਐੱਸਐੱਮਸੀ ਕਮੇਟੀਆਂ ਦੇ ਚੇਅਰਮੈਨ ਤੇ ਮੈਂਬਰ ਤੇ ਬੱਚਿਆਂ ਦੇ ਮਾਪੇ ਆਦਿ ਵੀ ਹਾਜ਼ਰ ਸਨ।