ਸ਼ਾਰਟ ਟਰਮ ਕੰਪਿਊਟਰ ਕੋਰਸਾਂ ਲ਼ਈ ਦਾਖਲਾ ਸ਼ੁਰੂ
ਸ਼ਾਰਟ ਟਰਮ ਕੰਪਿਊਟਰ ਕੋਰਸਾਂ ਲ਼ਈ ਦਾਖਲਾ ਸ਼ੁਰੂ
Publish Date: Tue, 24 Mar 2026 07:08 PM (IST)
Updated Date: Tue, 24 Mar 2026 07:10 PM (IST)
ਵਧੇਰੇ ਜਾਣਕਾਰੀ ਲਈ ਦਿੱਤੇ ਨੰਬਰਾਂ ’ਤੇ ਕੀਤਾ ਜਾ ਸਕਦੈ ਸੰਪਰਕ ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਕਪੂਰਥਲਾ : ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਰਿਟਾ. ਲੈਫ. ਕਰਨਲ ਸਰਬਜੀਤ ਸਿੰਘ ਸੈਣੀ ਨੇ ਦੱਸਿਆ ਕਿ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਵੱਲੋਂ ਚਲਾਏ ਜਾ ਰਹੇ ਸੈਨਿਕ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਕਪੂਰਥਲਾ ਵਿਖੇ ਕੰਪਿਊਟਰ ਦੇ ਸ਼ਾਰਟ ਟਰਮ ਦੇ ਬੇਸਿਕ ਕੰਪਿਊਟਰ ਕੋਰਸ ਤੇ ਪ੍ਰੋਗਰਾਮਿੰਗ-ਸੀ ਦੇ ਕੋਰਸਾਂ ’ਚ ਦਾਖਲਾ ਸ਼ੁਰੂ ਹੋ ਚੁੱਕਿਆ ਹੈ, ਇਨ੍ਹਾਂ ਕੰਪਿਊਟਰ ਕੋਰਸਾਂ ਨੂੰ ਪੂਰਾ ਕਰਨ ’ਤੇ ਪੰਜਾਬ ਸਰਕਾਰ ਵੱਲੋਂ ਮਾਨਤਾ ਪ੍ਰਾਪਤ ਆਈਐੱਸਓ:9001:2015 ਸਰਟੀਫਿਕੇਟ ਦਿੱਤੇ ਜਾਂਦੇ ਹਨ। ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਕੰਪਿਊਟਰ ਕੋਰਸਾਂ ਵਿਚ ਦਾਖਲਾ ਲੈਣਾ ਚਾਹੁੰਦੇ ਹਨ ਤਾਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ, ਕਪੂਰਥਲਾ ਨੇੜੇ ਫੁਆਰਾ ਚੌਕ ਵਿਖੇ ਪਹੁੰਚ ਕੇ ਜਾਂ ਫੋਨ ਨੰ. 78073-90447 ਤੇ 98788-43319 ’ਤੇ ਸੰਪਰਕ ਕਰਕੇ ਦਾਖਲੇ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਹਾਸਲ ਕਰ ਸਕਦੇ ਹਨ।