ਉਰਦੂ ਆਮੋਜ ਸਿਖ਼ਲਾਈ ਕੋਰਸ ‘ਚ ਦਾਖਲਾ ਸ਼ੁਰੂ
ਉਰਦੂ ਆਮੋਜ ਸਿਖ਼ਲਾਈ ਕੋਰਸ ‘ਚ ਦਾਖਲਾ ਸ਼ੁਰੂ
Publish Date: Thu, 29 Jan 2026 07:01 PM (IST)
Updated Date: Thu, 29 Jan 2026 07:04 PM (IST)

ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਜ਼ਿਲ੍ਹਾ ਭਾਸ਼ਾ ਦਫ਼ਤਰ, ਕਪੂਰਥਲਾ ਵੱਲੋਂ ਉਰਦੂ ਆਮੋਜ ਸਿਖ਼ਲਾਈ ਕੋਰਸ ਸੈਸ਼ਨ ਜਨਵਰੀ 2026 ਤੋਂ ਜੂਨ 2026 ਲਈ ਦਾਖਲਾ ਚੱਲ ਰਿਹਾ ਹੈ, ਜਿਸਦੇ ਲਈ ਅਪਲਾਈ ਕਰਨ ਦੀ ਆਖਰੀ ਮਿਤੀ 5 ਫਰਵਰੀ ਹੈ। ਜ਼ਿਲ੍ਹਾ ਭਾਸ਼ਾ ਅਫ਼ਸਰ ਕਪੂਰਥਲਾ ਜਸਪ੍ਰੀਤ ਕੌਰ ਨੇ ਦੱਸਿਆ ਕਿ ਇਸ ਕੋਰਸ ਵਿਚ ਦਾਖ਼ਲੇ ਲਈ ਲਈ ਇਕ ਵਾਰ ਫ਼ੀਸ 500/- ਦੇਣਯੋਗ ਹੈ। ਇਹ ਕੋਰਸ ਪੰਜਾਬੀ ਮਾਧਿਅਮ ਰਾਹੀਂ ਸਿਖਾਇਆ ਜਾਂਦਾ ਹੈ ਤੇ ਇਸ ਵਿਚ ਵਿਦਿਆਰਥੀ ਵਰਗ, ਸਰਕਾਰੀ ਕਰਮਚਾਰੀ, ਰਿਟਾਇਰਡ ਜਾਂ ਆਮ ਨਾਗਰਿਕ ਵੀ ਦਾਖ਼ਲਾ ਲੈ ਸਕਦੇ ਹਨ। ਇਸ ਸਿਖ਼ਲਾਈ ਕੋਰਸ ਲਈ ਕੋਈ ਵੀ ਵਿਅਕਤੀ/ਕਰਮਚਾਰੀ ਅਪਲਾਈ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਹ ਕੋਰਸ 6 ਮਹੀਨੇ ਦਾ ਹੋਵੇਗਾ ਤੇ ਗੁਰੂ ਨਾਨਕ ਜ਼ਿਲ੍ਹਾ ਲਾਇਬਰੇਰੀ, ਕਪੂਰਥਲਾ ਵਿਖੇ ਸ਼ਾਮ 5 ਵਜੇ ਤੋਂ 6 ਵਜੇ ਤੱਕ ਕੰਮ ਵਾਲੇ ਦਿਨ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਕੋਰਸ ਨੂੰ ਕਰਨ ਦੇ ਚਾਹਵਾਨ ਵਿਅਕਤੀ ਆਪਣਾ ਫ਼ਾਰਮ ਗੁਰੂ ਨਾਨਕ ਜ਼ਿਲ੍ਹਾ ਲਾਇਬਰੇਰੀ, ਕਪੂਰਥਲਾ ਤੋਂ ਜਾਂ ਦਫ਼ਤਰ ਦੇ ਕਮਰਾ ਨੰਬਰ 404 ਪ੍ਰਬੰਧਕੀ ਕੰਪਲੈਕਸ ਕਪੂਰਥਲਾ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਫਾਰਮ ਭਰਨ ਸਮੇਂ ਸਿੱਖਿਆਰਥੀ ਆਪਣਾ ਆਧਾਰ ਕਾਰਡ, ਯੋਗਤਾ ਸਰਟੀਫ਼ਿਕੇਟ ਤੇ ਪਾਸਪੋਰਟ ਸਾਈਜ਼ ਫੋਟੋ ਲੈ ਕੇ ਆਵੇ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਮਨੀਸ਼ ਕੁਮਾਰ ਨਾਲ 62840-61290 ’ਤੇ ਸੰਪਰਕ ਕੀਤਾ ਜਾ ਸਕਦਾ ਹੈ।