ਸ਼੍ਰੋਮਣੀ ਸ਼੍ਰੀ ਵਿਸ਼ਵਕਰਮਾ ਮੰਦਰ ’ਚ ਸ਼ਰਧਾ ਨਾਲ ਮਨਾਇਆ ਆਗਮਨ ਪੁਰਬ
ਸ਼ਿਰੋਮਣੀ ਸ਼੍ਰੀ ਵਿਸ਼ਵਕਰਮਾ ਮੰਦਰ ਵਿੱਚ ਸ਼ਰਧਾ ਨਾਲ ਮਨਾਇਆ ਆਗਮਨ ਪੁਰਬ
Publish Date: Mon, 12 Jan 2026 07:32 PM (IST)
Updated Date: Mon, 12 Jan 2026 07:33 PM (IST)

ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਦਸਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 359ਵੇਂ ਪ੍ਰਕਾਸ਼ ਪੁਰਬ ਦੇ ਮੌਕੇ ’ਤੇ ਸ਼੍ਰੋਮਣੀ ਸ਼੍ਰੀ ਵਿਸ਼ਵਕਰਮਾ ਮੰਦਰ, ਬੰਗਾ ਰੋਡ ਫਗਵਾੜਾ ਵਿਚ ਪੂਰੀ ਸ਼ਰਧਾ ਅਤੇ ਭਾਵਨਾ ਨਾਲ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੰਦਰ ਕਮੇਟੀ ਦੇ ਮੈਂਬਰਾਂ ਸਮੇਤ ਵੱਡੀ ਗਿਣਤੀ ਵਿਚ ਸ਼ਰਧਾਲੂ ਸੰਗਤ ਨੇ ਹਾਜ਼ਰੀ ਭਰੀ ਅਤੇ ਗੁਰੂ ਮਹਾਰਾਜ ਦੇ ਚਰਨਾਂ ਵਿਚ ਨਤਮਸਤਕ ਹੋਈ। ਸਮਾਗਮ ਦੌਰਾਨ ਢਾਡੀ ਜਥਿਆਂ ਵੱਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ, ਖ਼ਾਲਸਾ ਪੰਥ ਦੀ ਸਥਾਪਨਾ ਅਤੇ ਧਰਮ ਤੇ ਮਨੁੱਖਤਾ ਦੀ ਰੱਖਿਆ ਲਈ ਦਿੱਤੀਆਂ ਮਹਾਨ ਕੁਰਬਾਨੀਆਂ ਦਾ ਭਾਵੁਕ ਵਰਣਨ ਕੀਤਾ ਗਿਆ, ਜਿਸ ਨੂੰ ਸੁਣ ਕੇ ਸੰਗਤ ਭਾਵ-ਵਿਭੋਰ ਹੋ ਗਈ। ਇਸ ਦੌਰਾਨ ਮੰਦਰ ਕਮੇਟੀ ਦੇ ਪ੍ਰਧਾਨ ਪ੍ਰਦੀਪ ਧੀਮਾਨ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੱਚ, ਸਾਹਸ ਅਤੇ ਬਲਿਦਾਨ ਦਾ ਜੋ ਮਾਰਗ ਵਿਖਾਇਆ, ਉਹ ਅੱਜ ਵੀ ਸਮਾਜ ਨੂੰ ਏਕਤਾ, ਭਾਈਚਾਰੇ ਅਤੇ ਨਿਸ਼ਕਾਮ ਸੇਵਾ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਸਾਨੂੰ ਅਨਿਆਂ ਦੇ ਵਿਰੁੱਧ ਖੜ੍ਹੇ ਹੋਣ ਅਤੇ ਮਨੁੱਖਤਾ ਦੀ ਸੇਵਾ ਕਰਨ ਦਾ ਸੰਦੇਸ਼ ਦਿੰਦਾ ਹੈ। ਸਮਾਗਮ ਦੇ ਅੰਤ ਵਿਚ ਸੰਗਤ ਲਈ ਅਤੁੱਟ ਲੰਗਰ ਵਰਤਾਇਆ ਗਿਆ। ਮੰਦਰ ਕਮੇਟੀ ਦੇ ਮੈਂਬਰਾਂ ਵੱਲੋਂ ਸਾਰੇ ਸ਼ਰਧਾਲੂਆਂ ਦਾ ਧੰਨਵਾਦ ਕਰਦੇ ਹੋਏ ਗੁਰੂ ਮਹਾਰਾਜ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦੀ ਅਪੀਲ ਕੀਤੀ ਗਈ। ਇਸ ਮੌਕੇ ਲੰਗਰ ਦੀ ਸੇਵਾ ਨਿਰੰਤਰ ਜਾਰੀ ਰਹੀ। ਇਸ ਸਮਾਗਮ ਵਿਚ ਜਸਪਾਲ ਸਿੰਘ ਲਾਲ, ਗੁਰਨਾਮ ਸਿੰਘ ਜੁਟਲਾ, ਅਸ਼ੋਕ ਧੀਮਾਨ, ਮਨਜਿੰਦਰ ਸਿੰਘ ਸਿਹਰਾ, ਅਮੋਲਕ ਸਿੰਘ ਝੀਤਾ, ਨਰਿੰਦਰ ਸਿੰਘ ਟੱਟਰ, ਨਰਿੰਦਰ ਸਿੰਘ ਭੱਚੂ, ਗੁਰਮੁਖ ਸਿੰਘ ਲਾਲ, ਗੁਰਪ੍ਰੀਤ ਸਿੰਘ ਲਾਲ, ਸੁਖਜੀਤ ਸਿੰਘ ਬੰਸਲ, ਬਲਵਿੰਦਰ ਸਿੰਘ ਰਤਨ ਅਤੇ ਵਿਕਰਮ ਰੂਪਰਾਏ ਸਮੇਤ ਸ਼੍ਰੀ ਵਿਸ਼ਵਕਰਮਾ ਨਾਰੀ ਜਾਗਰੂਕਤਾ ਵਿੰਗ ਦੀਆਂ ਮੈਂਬਰ ਹਰਜੀਤ ਕੌਰ ਅਤੇ ਭੁਪਿੰਦਰ ਕੌਰ ਆਦਿ ਹਾਜ਼ਰ ਸਨ।