ਐਡਵੋਕੇਟ ਚੰਦੀ ਨੇ ਕੀਤਾ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਵਾਰਡ ਨੰਬਰ 39 ਵਿਖੇ ਸੜਕਾਂ ਦੇ ਨਿਰਮਾਣ ਕਾਰਜ ਦਾ ਉਦਘਾਟਨ ਐਡਵੋਕੇਟ ਚੰਦੀ ਨੇ ਕੀਤਾ
Publish Date: Fri, 02 Oct 2026 09:59 PM (IST)
Updated Date: Fri, 02 Oct 2026 10:01 PM (IST)
ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਕਪੂਰਥਲਾ ਸ਼ਹਿਰ ਦੇ ਵਾਰਡ ਨੰਬਰ 39 ਦੇ ਵਸਨੀਕਾਂ ਲਈ ਇੱਕ ਮਹੱਤਵਪੂਰਨ ਪਹਿਲਕਦਮੀ ਤਹਿਤ ਅੱਜ ਵਾਰਡ ਵਿੱਚ ਸੜਕਾਂ ਦੇ ਨਿਰਮਾਣ ਕਾਰਜ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਨੇ ਕੀਤਾ। ਸੜਕਾਂ ਦੇ ਨਿਰਮਾਣ ਨਾਲ ਵਾਰਡ ਦੇ ਲੋਕਾਂ ਨੂੰ ਆਵਾਜਾਈ ਦੀਆਂ ਸਹੂਲਤਾਂ ਵਿੱਚ ਸੁਧਾਰ ਹੋਣ ਦੇ ਨਾਲ-ਨਾਲ ਰੋਜ਼ਾਨਾ ਆਉਣ-ਜਾਣ ਵਿੱਚ ਵੀ ਸਹੂਲਤ ਮਿਲੇਗੀ। ਇਸ ਮੌਕੇ ਇਲਾਕਾ ਨਿਵਾਸੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਥਾਨਕ ਸਮੱਸਿਆਵਾਂ ਤੇ ਜ਼ਰੂਰਤਾਂ ਬਾਰੇ ਵੀ ਜਾਣਕਾਰੀ ਲਈ ਗਈ। ਮੁਹੱਲਾ ਵਾਸੀਆਂ ਵੱਲੋਂ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ’ਤੇ ਖੁਸ਼ੀ ਪ੍ਰਗਟ ਕੀਤੀ ਗਈ ਤੇ ਇਲਾਕੇ ਦੇ ਵਿਕਾਸ ਨਾਲ ਜੁੜੇ ਹੋਰ ਮੁੱਦੇ ਵੀ ਸਾਂਝੇ ਕੀਤੇ ਗਏ। ਇਲਾਕੇ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਤੇ ਲੋਕਾਂ ਨੂੰ ਸੁਵਿਧਾਜਨਕ ਆਵਾਜਾਈ ਮੁਹੱਈਆ ਕਰਵਾਉਣ ਲਈ ਅਜਿਹੇ ਵਿਕਾਸ ਕਾਰਜ ਜਾਰੀ ਰੱਖਣ ਦੀ ਗੱਲ ਵੀ ਕੀਤੀ ਗਈ। ਇਸ ਮੌਕੇ ਨਰਿੰਦਰ ਸਿੰਘ ਮਣਸੂ, ਮੇਅਰ ਕਪੂਰਥਲਾ, ਸਮੀਰ ਸ਼ਰਮਾ, ਡਿਪਟੀ ਮੇਅਰ ਕਪੂਰਥਲਾ, ਲਖਵਿੰਦਰ ਸਿੰਘ ਜੀ, ਸੀਨੀਅਰ ਆਮ ਆਦਮੀ ਪਾਰਟੀ ਆਗੂ, ਕਰਨ ਮਹਾਜਨ, ਰਾਜਨਬੀਰ ਸਿੰਘ ਚੰਦੀ, ਬਲਾਕ ਸੰਮਤੀ ਮੈਂਬਰ ਕਪੂਰਥਲਾ, ਗੋਬਿੰਦ ਸਿੰਘ, ਸਾਬਕਾ ਹਲਕਾ ਸੰਗਠਨ ਇੰਚਾਰਜ ਕਪੂਰਥਲਾ, ਮਨਿੰਦਰ ਸਿੰਘ ਜੀ, ਦਰਸ਼ਨ ਸਿੰਘ, ਸੀਨੀਅਰ ਆਮ ਆਦਮੀ ਪਾਰਟੀ ਆਗੂ, ਨਵੀਨ ਸਭਰਵਾਲ, ਜਸਪਾਲ ਸਿੰਘ ਪਨੇਸਰ, ਸੁਮੰਗ ਸ਼ਰਮਾ, ਸੰਤੋਖ ਸਿੰਘ, ਜਸਵਿੰਦਰ ਸਿੰਘ, ਅੰਕੁਸ਼, ਤੀਰਥ ਬੱਸੀ, ਗੈਰੀ ਥਿੰਦ, ਕਨਵ ਪਾਸੀ, ਦਿਲਪ੍ਰੀਤ, ਕਮਲ, ਚੰਦਨ ਸ਼ਰਮਾ ਸਮੇਤ ਪਾਰਟੀ ਦੇ ਸਾਥੀ, ਵਰਕਰ ਅਤੇ ਵੱਡੀ ਗਿਣਤੀ ਵਿੱਚ ਮੁਹੱਲਾ ਨਿਵਾਸੀ ਹਾਜ਼ਰ ਰਹੇ।