ਐਡਵੋਕੇਟ ਪਰਮਜੀਤ ਸਿੰਘ ਨੇ ਮਜੀਠੀਆ ਨਾਲ ਕੀਤੀ ਮੁਲਾਕਾਤ
ਐਡਵੋਕੇਟ ਪਰਮਜੀਤ ਸਿੰਘ ਨੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਨਾਲ ਕੀਤੀ ਮੁਲਾਕਾਤ
Publish Date: Thu, 19 Mar 2026 09:37 PM (IST)
Updated Date: Thu, 19 Mar 2026 09:40 PM (IST)

--ਮੌਜੂਦਾ ਸਿਆਸੀ ਹਾਲਾਤਾਂ ਤੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਕੀਤੀਆਂ ਵਿਚਾਰਾਂ ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਸ਼੍ਰੋਮਣੀ ਅਕਾਲੀ ਦਲ ਹਲਕਾ ਕਪੂਰਥਲਾ ਦੇ ਸੀਨੀਅਰ ਅਕਾਲੀ ਆਗੂ ਤੇ ਉਪ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਐਡਵੋਕੇਟ ਪਰਮਜੀਤ ਸਿੰਘ ਵੱਲੋਂ ਵਿਦੇਸ਼ ਤੋਂ ਪਰਤਣ ਉਪਰੰਤ ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਦੇ ਗ੍ਰਹਿ ਅੰਮ੍ਰਿਤਸਰ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ ਤੇ ਸੂਬੇ ਦੇ ਮੌਜੂਦਾ ਸਿਆਸੀ ਹਾਲਾਤਾਂ ਬਾਰੇ ਤੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਵਿਚਾਰਾਂ ਕੀਤੀਆਂ। ਇਸ ਮੌਕੇ ਮਜੀਠੀਆ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੂਬੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਕੀਤੀਆਂ ਜਾ ਰਹੀਆਂ ਰੈਲੀਆਂ ਤੇ ਇਨ੍ਹਾਂ ਰੈਲੀਆਂ ਵਿਚ ਭਾਰੀ ਗਿਣਤੀ ਵਿਚ ਲੋਕਾਂ ਦੀ ਸ਼ਮੂਲੀਅਤ ਇਹ ਸਿੱਧ ਕਰਦੀ ਹੈ ਕਿ ਸੂਬੇ ਦੇ ਲੋਕ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਦੇਖਣਾ ਚਾਹੁੰਦੇ ਹਨ। ਇਸ ਮੌਕੇ ਐਡਵੋਕੇਟ ਪਰਮਜੀਤ ਸਿੰਘ ਨੇ ਦੱਸਿਆ ਕਿ ਜਦ ਵੀ ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੀ ਹੈ, ਉਸ ਸਮੇਂ ਹੀ ਸੂਬੇ ਦਾ ਸਰਬਪੱਖੀ ਵਿਕਾਸ ਹੋਇਆ ਤੇ ਸੂਬੇ ਵਿਚ ਜਿੰਨੀਆਂ ਵੀ ਲੋਕ ਭਲਾਈ ਦੀਆਂ ਸਕੀਮਾਂ ਸ਼ੁਰੂ ਹੋਈਆਂ ਉਹ ਸਾਰੀਆਂ ਹੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵਿਚ ਹੋਈਆਂ ਹਨ। ਇਸ ਮੌਕੇ ਐਡਵੋਕੇਟ ਪਰਮਜੀਤ ਸਿੰਘ ਨੇ ਉਨ੍ਹਾਂ ਨੂੰ ਫੁੱਲਾਂ ਦਾ ਗੁੱਲਦਸਤਾ ਦੇ ਕੇ ਸਨਮਾਨਿਤ ਕਰਦਿਆਂ ਦੱਸਿਆ ਕਿ ਉਹ ਹਮੇਸ਼ਾਂ ਹੀ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਤੇ ਪਾਰਟੀ ਦੀਆਂ ਨੀਤੀਆਂ ਤੇ ਪ੍ਰੋਗਰਾਮਾਂ ਨੂੰ ਘਰ-ਘਰ ਪਹੁੰਚਾਉਂਣ ਲਈ ਕੰਮ ਕਰਦੇ ਰਹਿਣਗੇ ਕਿਉਂਕਿ ਪਾਰਟੀ ਨੇ ਜੋ ਉਨ੍ਹਾਂ ਨੂੰ ਮਾਣ ਤੇ ਸਤਿਕਾਰ ਦਿੱਤਾ ਹੈ ਉਹ ਹਮੇਸ਼ਾਂ ਹੀ ਯਾਦ ਰੱਖਣਗੇ।