ਜੇਐੱਨਐੱਨ, ਫਗਵਾੜਾ : ਤਨਖ਼ਾਹ 'ਚ ਵਾਧੇ ਨੂੰ ਲੈ ਕੇ ਸਟੇਟ ਬੈਂਕ ਆਫ ਇੰਡੀਆ ਜੀਟੀ ਰੋਡ ਬ੍ਾਂਚ ਦੇ ਸਮੂਹ ਕਰਮਚਾਰੀਆਂ ਨੇ ਸ਼ੁੱਕਰਵਾਰ ਨੂੰ ਰੋਸ ਮੁਜ਼ਾਹਰਾ ਕੀਤਾ। ਇਸ ਮੌਕੇ ਕਰਮਚਾਰੀਆਂ ਵੱਲੋਂ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ। ਬੈਂਕ ਕਰਮਚਾਰੀਆਂ ਨੇ ਦੱਸਿਆ ਕਿ 31 ਜਨਵਰੀ ਤੇ ਇਕ ਫਰਵਰੀ ਨੂੰ ਸਮੁੱਚੇ ਦੇਸ਼ 'ਚ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਹੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬੈਂਕ ਕਰਮਚਾਰੀਆਂ ਦੀਆਂ ਮੁੱਖ ਮੰਗਾਂ ਤਨਖਾਹ 'ਚ ਵਾਧਾ ਹੈ, ਜੋ ਕਿ ਸਰਕਾਰ ਵੱਲੋਂ ਦੋ ਸਾਲਾਂ ਤੋਂ ਨਹੀਂ ਕੀਤਾ ਗਿਆ। ਇਸ ਮੌਕੇ ਬੈਂਕ ਕਰਮਚਾਰੀਆਂ ਨੇ ਕਿਹਾ ਕਿ ਜੇ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਨਹੀਂ ਮੰਨਦੀ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ। ਇਸ ਮੌਕੇ ਨੈਂਸੀ, ਰਵਿੰਦਰ ਕੌਰ, ਜਸਵੀਰ ਕੁਮਾਰ, ਪਰਵਿੰਦਰ ਕੁਮਾਰ, ਦੀਪਕ ਬੰਗੜ, ਸੰਜੀਵ ਵਰਮਾ, ਨੇਹਾ, ਕੁਲਦੀਪ ਸ਼ਰਮਾ, ਨੇਹਾ, ਪਰਮਜੀਤ ਸਿੰਘ, ਗੁਰਮੀਤ ਕੌਰ ਤੇ ਹੋਰ ਹਾਜ਼ਰ ਸਨ।