ਅਜੈ ਕੁਮਾਰ ਹੈਪੀ ਵੱਲੋਂ ਸ਼ੁਕਰਾਨਾ ਸਮਾਗਮ 25 ਨੂੰ
ਅਜੈ ਕੁਮਾਰ ਹੈਪੀ ਵਲੋਂ ਸ਼ੁਕਰਾਨਾ ਸਮਾਗਮ 25ਜਨਵਰੀ ਨੂੰ
Publish Date: Fri, 23 Jan 2026 07:15 PM (IST)
Updated Date: Fri, 23 Jan 2026 07:15 PM (IST)

ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਜ਼ੋਨ ਨੰਬਰ 13 ਖਜੂਰਲਾ ਜਨਰਲ ਤੋਂ ਚੁਣੇ ਗਏ ਫਗਵਾੜਾ ਬਲਾਕ ਸੰਮਤੀ ਦੇ ਮੈਂਬਰ ਅਤੇ ਸਾਬਕਾ ਸਰਪੰਚ ਖਜੂਰਲਾ ਅਜੇ ਕੁਮਾਰ ਹੈਪੀ ਖਜੂਰਲਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਾਹਿਗੁਰੂ ਪਰਮਾਤਮਾ ਦੇ ਅਸ਼ੀਰਵਾਦ ਸਦਕਾ ਬਲਾਕ ਸੰਮਤੀ ਮੈਂਬਰ ਦੇ ਅਹੁਦੇ ਦੀ ਦਾਤ ਮਿਲਣ ’ਤੇ ਵਾਹਿਗੁਰੂ ਪਰਮਾਤਮਾ ਜੀ ਦਾ ਸ਼ੁਕਰਾਨਾ ਕਰਨ ਤੇ ਸਮੁੱਚੇ ਜ਼ੋਨ ਨੰਬਰ 13 ਖਜੂਰਲਾ ਜਨਰਲ ਦੇ ਸਮੂਹ ਵੋਟਰਾਂ ਅਤੇ ਸਪੋਰਟਰਾਂ ਦਾ ਧੰਨਵਾਦ ਕਰਨ ਹਿੱਤ ਗੁਰਦੁਆਰਾ ਸਾਹਿਬ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਪਿੰਡ ਖਜੂਰਲਾ ਵਿਖੇ ਸਮਾਗਮ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਅਨੁਸਾਰ ਮਿਤੀ 25 ਜਨਵਰੀ ਦਿਨ ਐਤਵਾਰ ਨੂੰ ਸਵੇਰੇ 10 ਵਜੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਰੰਭ ਕਰਵਾਏ ਜਾਣਗੇ ਤੇ ਭੋਗ ਉਪਰੰਤ ਗੁਰੂ ਸਾਹਿਬ ਜੀ ਦੇ ਲੰਗਰ ਅਤੁੱਟ ਵਰਤਾਏ ਜਾਣਗੇ। ਉਨ੍ਹਾਂ ਦੱਸਿਆ ਕਿ ਫਗਵਾੜਾ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਹਲਕਾ ਇੰਚਾਰਜ ਹਰਜੀ ਮਾਨ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ਤੌਰ ’ਤੇ ਪਹੁੰਚਣਗੇ। ਉਨ੍ਹਾਂ ਕਿਹਾ ਕਿ ਸਮੁੱਚੇ ਜ਼ੋਨ ਦੇ ਵਿਕਾਸ ਕਾਰਜਾਂ ਨੂੰ ਸਰਕਾਰ ਦੇ ਸਹਿਯੋਗ ਨਾਲ ਪਹਿਲ ਦੇ ਆਧਾਰ ’ਤੇ ਕਰਵਾਇਆ ਜਾਵੇਗਾ ਤੇ ਲੋਕਾਂ ਵਿਚਕਾਰ ਭਾਈਚਾਰਕ ਏਕਤਾ ਕਾਇਮ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਉਜਵਲ ਭਵਿੱਖ ਲਈ ਪੰਜਾਬ ਸਰਕਾਰ ਦੇ ਯੁੱਧ ਨਸ਼ਿਆਂ ਵਿਰੁੱਧ ਪ੍ਰੋਗਰਾਮ ਵਿਚ ਵੀ ਲੋਕਾਂ ਨੂੰ ਜਾਗਰੂਕ ਕਰਕੇ ਸਹਿਯੋਗ ਕੀਤਾ ਜਾਵੇਗਾ।